ਮੁੱਖ ਮੰਤਰੀ ਨੂੰ ਗੈਰ ਕਾਨੂੰਨੀ ਮਾਈਨਿੰਗ ਖਿਲਾਫ਼ ਮੰਗ ਪੱਤਰ ਸੌਂਪੇਗੀ ਇਲਾਕਾ ਸੰਘਰਸ਼ ਕਮੇਟੀ
ਸ੍ਰੀ ਅਨੰਦਪੁਰ ਸਾਹਿਬ, 29 ਮਾਰਚ (ਹਿੰ.ਸ.)। ਅੱਜ ਇੱਥੇ ਇਲਾਕਾ ਸੰਘਰਸ਼ ਕਮੇਟੀ ਦੀ ਇੱਕ ਮੀਟਿੰਗ ਬਲਵੀਰ ਸਿੰਘ ਸ਼ਾਹਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਇਲਾਕੇ ਵਿੱਚ ਸਤਲੁਜ ਦਰਿਆ, ਸਵਾਂ ਨਦੀ ਵਿੱਚ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਨੂੰ ਬੰਦ ਕਰਵਾਉਣ ਲਈ ਮੁੱਖ ਮੰਤਰੀ ਨੂੰ ਮੰਗ
ਮੀਟਿੰਗ ਦੌਰਾਨ ਇਲਾਕਾ ਸੰਘਰਸ਼ ਕਮੇਟੀ ਦੇ ਆਗੂ


ਸ੍ਰੀ ਅਨੰਦਪੁਰ ਸਾਹਿਬ, 29 ਮਾਰਚ (ਹਿੰ.ਸ.)। ਅੱਜ ਇੱਥੇ ਇਲਾਕਾ ਸੰਘਰਸ਼ ਕਮੇਟੀ ਦੀ ਇੱਕ ਮੀਟਿੰਗ ਬਲਵੀਰ ਸਿੰਘ ਸ਼ਾਹਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਇਲਾਕੇ ਵਿੱਚ ਸਤਲੁਜ ਦਰਿਆ, ਸਵਾਂ ਨਦੀ ਵਿੱਚ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਨੂੰ ਬੰਦ ਕਰਵਾਉਣ ਲਈ ਮੁੱਖ ਮੰਤਰੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ।

ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਇਲਾਕੇ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਲੋਕਾਂ ਦੀ ਮਰਜ਼ੀ ਤੋਂ ਬਿਨਾਂ ਮਾਈਨਿੰਗ ਨਹੀਂ ਹੋਣ ਦਿੱਤੀ ਜਾਵੇਗੀ। ਪਰ ਅੱਜ ਇਲਾਕੇ ਵਿੱਚ ਧੜੱਲੇ ਨਾਲ ਗੈਰ ਕਾਨੂੰਨੀ ਮਾਈਨਿੰਗ ਚੱਲ ਰਹੀ ਹ ਹਾਲਾਂਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਮਾਈਨਿੰਗ ਕਰਨ ਤੇ ਰੋਕ ਲਗਾਈ ਹੋਈ ਹੈ। ਪਰ ਇਸ ਦੇ ਬਾਵਜੂਦ ਸਰਕਾਰੀ ਸ਼ਹਿ ਤੇ ਮਾਈਨਿੰਗ ਕੀਤੀ ਜਾ ਰਹੀ ਹੈ।

ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਰੋਪੜ ਦੇ ਵਿਧਾਇਕ ਦਿਨੇਸ਼ ਚੱਡਾ ਨੂੰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ, ਪਰ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਿਆ ਨਹੀਂ ਜਾ ਰਿਹਾ ਹੈ, ਜਿਸ ਕਰਕੇ ਇਲਾਕਾ ਸੰਘਰਸ਼ ਕਮੇਟੀ ਨੇ ਇਹ ਫੈਸਲਾ ਕੀਤਾ ਕਿ 31 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੰਗਲ ਆ ਰਹੇ ਹਨ। ਇਸ ਮੌਕੇ ’ਤੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਜਾਵੇਗਾ ਅਤੇ ਮੰਗ ਕੀਤੀ ਜਾਵੇਗੀ ਕਿ ਇਲਾਕੇ ਵਿੱਚ ਗੈਰ ਕਾਨੂੰਨੀ ਮਾਈਨਿੰਗ ਨੂੰ ਮੁਕੰਮਲ ਤੌਰ ਤੇ ਬੰਦ ਕੀਤਾ ਜਾਵੇ। ਗੈਰ ਕਾਨੂੰਨੀ ਮਾਈਨਿੰਗ ਨਾਲ ਇਲਾਕਾ ਤਬਾਹ ਹੁੰਦਾ ਜਾ ਰਿਹਾ ਹੈ। ਪਿੰਡ ਹਰਸਾ ਬੇਲਾ ਉਜੜ ਗਿਆ ਹੈ ਤੇ ਹੋਰ ਪਿੰਡ ਉਜਣੜ ਦੀ ਕਗਾਰ ਉੱਤੇ ਹਨ।

ਆਗੂਆਂ ਨੇ ਇਹ ਵੀ ਕਿਹਾ ਕਿ ਜੇਕਰ ਮੰਗ ਪੱਤਰ ਲੈਣ ਵਿੱਚ ਪ੍ਰਸ਼ਾਸਨ ਕੋਈ ਟਾਲ ਮਟੋਲ ਕਰਦਾ ਹੈ ਤਾਂ ਇਲਾਕਾ ਸੰਘਰਸ਼ ਕਮੇਟੀ ਵੱਡੇ ਪੱਧਰ ਮੁੱਖ ਮੰਤਰੀ ਦਾ ਵਿਰੋਧ ਕਰੇਗੀ ਤੇ ਗੁਪਤ ਐਕਸ਼ਨ ਕੀਤਾ ਜਾਵੇਗਾ। ਅੱਜ ਦੀ ਇਸ ਮੀਟਿੰਗ ਵਿੱਚ ਕਾਮਰੇਡ ਸੁਰਜੀਤ ਸਿੰਘ ਢੇਰ, ਵਿਜੇ ਨੱਕੀਆਂ, ਜਗਤਾਰ ਸਿੰਘ ਚੰਦਪੁਰ, ਦੀਪਕ ਦੈਹਣੀ, ਯੋਧਾ ਸਿੰਘ ਰਾਏਪੁਰ, ਦੀਨਾ ਨਾਥ ਰਾਣਾ, ਹਰਮੀਤ ਸਿੰਘ,ਜਸਪ੍ਰੀਤ ਸਿੰਘ, ਮਣੀ ਖਾਨ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande