ਅੰਮ੍ਰਿਤਸਰ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਦੋ 9 ਐਮਐਮ ਸਬ-ਮਸ਼ੀਨ ਗੰਨ ਬਰਾਮਦ
ਚੰਡੀਗੜ੍ਹ, 29 ਮਾਰਚ (ਹਿੰ.ਸ.)। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ, ਨਾਕਾਬੰਦੀ ਦੌਰਾਨ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਨਾਕਾਮ ਕਰਦਿਆਂ ਦੋ 9ਐਮਐਮ ਸਬ-ਮਸ਼ੀਨ ਗੰਨ ਅਤੇ 1 ਖਾਲੀ ਮੈਗਜ਼ੀਨ ਬਰਾਮਦ ਕੀਤਾ ਗਿਆ। ਇਹ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਸਾਂਝੀ
ਅੰਮ੍ਰਿਤਸਰ ਪੁਲਿਸ ਵੱਲੋਂ ਬਰਾਮਦ ਹਥਿਆਰ


ਚੰਡੀਗੜ੍ਹ, 29 ਮਾਰਚ (ਹਿੰ.ਸ.)। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ, ਨਾਕਾਬੰਦੀ ਦੌਰਾਨ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਨਾਕਾਮ ਕਰਦਿਆਂ ਦੋ 9ਐਮਐਮ ਸਬ-ਮਸ਼ੀਨ ਗੰਨ ਅਤੇ 1 ਖਾਲੀ ਮੈਗਜ਼ੀਨ ਬਰਾਮਦ ਕੀਤਾ ਗਿਆ। ਇਹ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ।

ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ। ਇਹ ਖੇਪ ਪੰਜਾਬ ਭਰ ‘ਚ ਅਪਰਾਧਿਕ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਲਈ ਵਰਤੀ ਜਾਣੀ ਸੀ। ਇਸ ਸਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ‘ਚ ਆਰਮਜ਼ ਐਕਟ ਦੀਆਂ ਸੰਬੰਧਿਤ ਧਾਰਾਵਾਂ ਹੇਠ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਫਰਾਰ ਦੋਸ਼ੀਆਂ ਦੀ ਪਛਾਣ ਅਤੇ ਪੂਰੇ ਨੈੱਟਵਰਕ ਨੂੰ ਤੋੜਣ ਲਈ ਅੱਗੇ ਦੀ ਜਾਂਚ ਜਾਰੀ ਹੈ।

ਮਾਮਲੇ ਦੇ ਵਿਸਥਾਰਤ ਵੇਰਵਿਆਂ ਦੀ ਉਡੀਕ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande