ਡੀ.ਐੱਮ ਖੁਦਕੁਸ਼ੀ ਮਾਮਲੇ ’ਚ ਵਧਿਆ ਲਾਲਜੀਤ ਸਿੰਘ ਭੁੱਲਰ ਦਾ ਰਿਮਾਂਡ
ਚੰਡੀਗੜ੍ਹ, 29 ਮਾਰਚ (ਹਿੰ.ਸ.)। ਅੰਮ੍ਰਿਤਸਰ ਹਾਊਸ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ’ਚ ਗ੍ਰਿਫ਼ਤਾਰ ਸਾਬਕਾ ਮੰਤਰੀ ਲਾਲਜੀਤ ਭੁੱਲਰ ਦਾ ਪੰਜ ਦਿਨਾਂ ਰਿਮਾਂਡ ਅੱਜ ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਭੁੱਲਰ ਨੂੰ ਲੈ ਕੇ ਪੇਸ਼ੀ ਲਈ ਜ਼ਿਲ੍ਹਾ ਕਚਹਿਰੀ ਪ
ਲਾਲਜੀਤ ਸਿੰਘ ਭੁੱਲਰ ਦਾ ਰਿਮਾਂਡ 5 ਦਿਨਾਂ ਲਈ ਵਧਿਆ


ਚੰਡੀਗੜ੍ਹ, 29 ਮਾਰਚ (ਹਿੰ.ਸ.)। ਅੰਮ੍ਰਿਤਸਰ ਹਾਊਸ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ’ਚ ਗ੍ਰਿਫ਼ਤਾਰ ਸਾਬਕਾ ਮੰਤਰੀ ਲਾਲਜੀਤ ਭੁੱਲਰ ਦਾ ਪੰਜ ਦਿਨਾਂ ਰਿਮਾਂਡ ਅੱਜ ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਭੁੱਲਰ ਨੂੰ ਲੈ ਕੇ ਪੇਸ਼ੀ ਲਈ ਜ਼ਿਲ੍ਹਾ ਕਚਹਿਰੀ ਪਹੁੰਚੀ, ਜਿੱਥੇ ਕਿ ਅਦਾਲਤ ਨੇ ਭੁੱਲਰ ਦਾ ਰਿਮਾਂਡ 3 ਦਿਨਾਂ ਲਈ ਹੋਰ ਵਧਾ ਦਿੱਤਾ।

ਦਰਅਸਲ 21 ਮਾਰਚ ਨੂੰ ਡੀਐੱਮ ਗਗਨਦੀਪ ਸਿੰਘ ਰੰਧਾਵਾ ਦੀ ਕਥਿਤ ਤੌਰ ਉੱਤੇ ਖੁਦਕੁਸ਼ੀ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਪੁਲਿਸ ਨੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ 23 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿਚ ਪੁਲਿਸ ਐੱਫਆਈਆਰ ਵਿਚ ਮੁੱਖ ਮੁਲਜ਼ਮ ਵਜੋਂ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਸੀ।

ਇਸ ਦੌਰਾਨ ਪੁੱਲਸ ਵੱਲੋਂ ਅੱਜ ਭੁੱਲਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਨੇ ਮੋਬਾਈਲ ਫੋਨ ਡੇਟਾ ਅਤੇ ਸੀਸੀਟੀਵੀ ਫੁਟੇਜ 'ਤੇ ਪੁੱਛਗਿੱਛ ਲਈ ਵਾਧੂ ਹਿਰਾਸਤ ਦੀ ਮੰਗ ਕੀਤੀ। ਇਸ ਦੌਰਾਨ ਪੰਜ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ, ਪਰ ਅਦਾਲਤ ਨੇ ਤਿੰਨ ਦਿਨ ਦੇ ਦਿੱਤੇ। ਸੁਣਵਾਈ ਤੋਂ ਬਾਅਦ ਵਕੀਲ ਹੀਰਾ ਸਿੰਘ ਨੇ ਮੀਡੀਆ ਨੂੰ ਇਸ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ। ਭੁੱਲਰ ਦੀ ਪਤਨੀ ਵੀ ਅਦਾਲਤ ਵਿੱਚ ਮੌਜੂਦ ਸੀ, ਪਰ ਉਸਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਅਤੇ ਕੋਈ ਬਿਆਨ ਨਹੀਂ ਦਿੱਤਾ। ਪੁਲਿਸ ਨੇ ਕਿਹਾ ਕਿ ਜਾਂਚ ਜਾਰੀ ਹੈ, ਡਿਜੀਟਲ ਸਬੂਤਾਂ ਦੀ ਜਾਂਚ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande