ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋਂ ਬੱਚਿਆਂ ਦੀਆਂ ਮੌਤਾਂ ਦੀ ਸਮੀਖਿਆ
ਫਾਜ਼ਿਲਕਾ, 29 ਮਾਰਚ (ਹਿੰ.ਸ.)। ਡਾ. ਕਵਿਤਾ ਸਿੰਘ ਸਿਵਲ ਸਰਜਨ ਫ਼ਾਜ਼ਿਲਕਾ ਦੀ ਪ੍ਰਧਾਨਗੀ ਵਿੱਚ ਡਾ. ਰਿੰਕੂ ਚਾਵਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਪਿਛਲੇ ਮਹੀਨਿਆਂ ਦੌਰਾਨ ਬੱਚਿਆਂ ਦੀਆਂ ਹੋਈਆਂ ਮੌਤਾਂ ਦੇ ਮੈਡੀਕਲ ਅਤੇ ਸਮਾਜਿਕ ਕਾਰਨਾਂ ਦਾ ਜਾਇਜ਼ਾ ਲੈਣ ਲਈ ਬਾਲ ਮੌਤ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਬ
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਵੱਲੋਂ ਬੱਚਿਆਂ ਦੀਆਂ ਹੋਈਆਂ ਮੌਤਾਂ ਦੇ ਮੈਡੀਕਲ ਅਤੇ ਸਮਾਜਿਕ ਕਾਰਨਾਂ ਦਾ ਜਾਇਜ਼ਾ ਲੈਣ ਲਈ ਬਾਲ ਮੌਤ ਸਮੀਖਿਆ ਮੀਟਿੰਗ ਕੀਤੀ।


ਫਾਜ਼ਿਲਕਾ, 29 ਮਾਰਚ (ਹਿੰ.ਸ.)। ਡਾ. ਕਵਿਤਾ ਸਿੰਘ ਸਿਵਲ ਸਰਜਨ ਫ਼ਾਜ਼ਿਲਕਾ ਦੀ ਪ੍ਰਧਾਨਗੀ ਵਿੱਚ ਡਾ. ਰਿੰਕੂ ਚਾਵਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਪਿਛਲੇ ਮਹੀਨਿਆਂ ਦੌਰਾਨ ਬੱਚਿਆਂ ਦੀਆਂ ਹੋਈਆਂ ਮੌਤਾਂ ਦੇ ਮੈਡੀਕਲ ਅਤੇ ਸਮਾਜਿਕ ਕਾਰਨਾਂ ਦਾ ਜਾਇਜ਼ਾ ਲੈਣ ਲਈ ਬਾਲ ਮੌਤ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਬੱਚਿਆਂ ਦੀਆਂ ਮੌਤਾਂ ਦੇ ਕਾਰਨਾਂ ਦਾ ਰਿਕਾਰਡ ਵੀ ਚੈੱਕ ਕੀਤਾ ਗਿਆ।

ਡਾ. ਰਿੰਕੂ ਚਾਵਲਾ ਨੇ ਦੱਸਿਆ ਬਾਲ ਮੌਤ ਸਮੀਖਿਆ ਮੀਟਿੰਗ ਦਾ ਮੁੱਖ ਮੰਤਵ ਬੱਚਿਆਂ ਦੀ ਮੌਤ ਦੇ ਮੈਡੀਕਲ ਅਤੇ ਸਮਾਜਿਕ ਕਾਰਨਾਂ ਦੀ ਸ਼ਨਾਖਤ ਕਰਨਾ ਹੈ ਤਾਂ ਕਿ ਭਵਿੱਖ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਮੀਟਿੰਗ ਵਿੱਚ ਬੱਚਿਆਂ ਦੀ ਮੌਤ ਦੇ ਕਾਰਨਾਂ ਦੀ ਪਛਾਣ ਕੀਤੀ ਗਈ। ਉਨ੍ਹਾਂ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਸੈਸ਼ਨ ਦੌਰਾਨ ਮਾਪਿਆਂ ਨੂੰ ਸਿਹਤ ਸਿੱਖਿਆ ਦੇਣ ਦੇ ਨਾਲ-ਨਾਲ ਸਮੇਂ ਸਿਰ ਸਿਹਤ ਸਹੂਲਤਾਂ ਅਤੇ ਮੁਕੰਮਲ ਟੀਕਾਕਰਨ ਯਕੀਨੀ ਬਣਾਉਣਾ ਪੂਰੀ ਜਾਣਕਾਰੀ ਦੇਣ। ਉਨ੍ਹਾਂ ਨੇ ਬਾਲ ਮੌਤ ਦਰ ਨੂੰ ਰੋਕਣ ਲਈ ਬੱਚਿਆਂ 'ਚ ਖਤਰੇ ਦੇ ਲੱਛਣਾਂ ਦੀ ਪਛਾਣ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ।

ਉਨ੍ਹਾਂ ਹਦਾਇਤ ਕੀਤੀ ਕਿ ਬੱਚਿਆਂ ਦੇ ਜਨਮ ਸਬੰਧੀ ਨੁਕਸ ਦੀ ਜਾਂਚ ਕੀਤੀ ਜਾਵੇ ਅਤੇ ਗੰਭੀਰ ਬੀਮਾਰੀਆਂ ਤੋਂ ਪੀੜਤ ਬੱਚਿਆਂ ਦੇ ਇਲਾਜ ਲਈ ਯੋਗ ਕਦਮ ਚੁੱਕੇ ਜਾਣ। ਜ਼ਿਲ੍ਹਾ ਟੀਕਾਕਰਨ ਅਫਸਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਗਰਭਵਤੀ ਔਰਤਾਂ ਦੀ ਰਜਿਸਟ੍ਰੇਸ਼ਨ ਤੋਂ ਲੈ ਕੇ ਜਣੇਪੇ ਤੱਕ ਸਿਹਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਸਾਰੀਆਂ ਉੱਚ ਜੋਖ਼ਮ ਵਾਲੀਆਂ ਗਰਭਵਤੀ ਔਰਤਾਂ ਨੂੰ ਲੱਭ ਕੇ ਉਨ੍ਹਾਂ ਦੇ ਇਲਾਜ ਲਈ ਬਿਹਤਰ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਸ ਵੱਖ-ਵੱਖ ਬਲਾਕਾਂ ਤੋਂ ਡਾਕਟਰ, ਮਾਸ ਮੀਡੀਆ ਤੋਂ ਵਿਨੋਦ ਕੁਮਾਰ, ਦਿਵੇਸ਼ ਕੁਮਾਰ ਸ਼ਵੇਤਾ ਨਾਗਪਾਲ ਅਤੇ ਸਟਾਫ਼ ਹਾਜ਼ਰ ਰਿਹਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande