ਪੰਜਾਬ ਸਰਕਾਰ ਨੇ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 65000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ
ਅੰਮ੍ਰਿਤਸਰ, 03 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਿਸ਼ਨ ਰੁਜ਼ਗਾਰ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 65000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਪੂਰਬੀ ਦੀ ਵਿਧਾਇਕਾ ਜੀਵਨ
ਵਿਧਾਇਕਾ ਜੀਵਨ ਜੋਤ ਕੌਰ


ਅੰਮ੍ਰਿਤਸਰ, 03 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਿਸ਼ਨ ਰੁਜ਼ਗਾਰ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 65000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਪੂਰਬੀ ਦੀ ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਰਿਵਾਇਤੀ ਪਾਰਟੀਆਂ ਨੇ ਦਹਾਕਿਆਂ ਤੋਂ ਸੂਬੇ ਦੇ ਲੜਕੇ-ਲੜਕੀਆਂ ਦੀ ਕਾਬਲੀਅਤ ਨੂੰ ਦਰਕਿਨਾਰ ਕੀਤਾ ਹੋਇਆ ਸੀ, ਜਿਸ ਨਾਲ ਹਜ਼ਾਰਾਂ ਹੋਣਹਾਰ ਨੌਜਵਾਨਾਂ ਦੇ ਸੁਪਨੇ ਤਬਾਹ ਕਰ ਦਿੱਤੇ ਗਏ। ਉਨ੍ਹਾਂ ਕਿਹਾ, ਪਹਿਲਾਂ, ਪੰਜਾਬ ਦੇ ਨੌਜਵਾਨਾਂ ਦੇ ਹੱਕ ਸੱਤਾਧਾਰੀ ਲੋਕਾਂ ਦੇ ਚਹੇਤਿਆਂ ਵੱਲੋਂ ਖੋਹ ਲਏ ਜਾਂਦੇ ਸਨ।

ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਮਾਨ ਸਰਕਾਰ ਦੇਸ਼ ਦੇ ਮਹਾਨ ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਅਤੇ ਨੌਕਰੀਆਂ ਦਾ ਪੈਸਾ ਰੱਜ ਕੇ ਲੁੱਟਿਆ, ਉਥੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜ਼ੇ ਖੋਲ੍ਹੇ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ 65000 ਤੋਂ ਵੱਧ ਤੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਭਲਾਈ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ’ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਰਾਜ ਦਾ ਸਭ ਤੋਂ ਵੱਡਾ ਸਿਹਤ ਸੁਧਾਰ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਪੰਜਾਬੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਪਹਿਲਾਂ ਇਹ ਸੀਮਾ 5 ਲੱਖ ਰੁਪਏ ਸੀ, ਜਿਸ ਨੂੰ ਹੁਣ ਦੁੱਗਣਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਬਣਾਈ ਗਈ ਇਸ ਯੋਜਨਾ ਦਾ ਲਾਭ ਲਗਭਗ 65 ਲੱਖ ਪਰਿਵਾਰਾਂ ਨੂੰ ਮਿਲੇਗਾ।

ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ 19 ਟੋਲ ਪਲਾਜ਼ਾ ਬੰਦ ਕਰ ਦਿੱਤੇ ਹਨ, ਜਿਸ ਨਾਲ ਆਮ ਲੋਕਾਂ ਦੇ ਰੋਜ਼ਾਨਾ 64 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਉਨ੍ਹਾਂ ਕਿਹਾ ਹਰ ਇੱਕ ਨਾਗਰਿਕ ਲਈ ਸਿਹਤ ਸੰਭਾਲ ਤੱਕ ਪਹੁੰਚ ਨੂੰ ਯਕੀਨੀ ਬਣਾਉਣ ਖ਼ਾਤਰ ਸੂਬੇ ਭਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜੋ ਮੁਫ਼ਤ ਇਲਾਜ ਅਤੇ ਦਵਾਈਆਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜੁਲਾਈ 2022 ਤੋਂ 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਆਪਣੇ ਪਿਛਲੇ ਚਾਰ ਦੇ ਕਾਰਜਕਾਲ ਦੌਰਾਨ ਸੂਬੇ ਦੇ ਵਿਕਾਸ ਲਈ ਰਿਕਾਰਡ ਤੋੜ ਕਾਰਜ ਕੀਤੇ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande