ਮਾਛੀਵਾੜਾ ਸਾਹਿਬ ਬਲਾਕ ਕਾਂਗਰਸ ਪ੍ਰਧਾਨ ਦਾ ਬੇਰਹਿਮੀ ਨਾਲ ਕਤਲ
ਖੰਨਾ, 30 ਮਾਰਚ (ਹਿੰ.ਸ.)। ਖੰਨਾ ਪੁਲਿਸ ਜ਼ਿਲ੍ਹਾ ਅਧੀਨ ਮਾਛੀਵਾੜਾ ਬਲਾਕ ਵਿੱਚ ਕਾਂਗਰਸ ਦੇ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਸਿਰ ''ਤੇ ਕੁਹਾੜੀ ਨਾਲ ਕਈ ਵਾਰ ਕਰਕੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਗੰਭੀਰ ਹਾਲਤ ਵਿੱਚ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥ
ਪ੍ਰਧਾਨ ਪਰਮਿੰਦਰ ਤਿਵਾੜੀ


ਖੰਨਾ, 30 ਮਾਰਚ (ਹਿੰ.ਸ.)। ਖੰਨਾ ਪੁਲਿਸ ਜ਼ਿਲ੍ਹਾ ਅਧੀਨ ਮਾਛੀਵਾੜਾ ਬਲਾਕ ਵਿੱਚ ਕਾਂਗਰਸ ਦੇ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਸਿਰ 'ਤੇ ਕੁਹਾੜੀ ਨਾਲ ਕਈ ਵਾਰ ਕਰਕੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਗੰਭੀਰ ਹਾਲਤ ਵਿੱਚ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਜਾਣਕਾਰੀ ਅਨੁਸਾਰ, ਬਲਾਕ ਪ੍ਰਧਾਨ ‘ਤੇ ਇਹ ਹਮਲਾ ਬਹੁਤ ਹੀ ਯੋਜਨਾਬੱਧ ਤਰੀਕੇ ਨਾਲ ਕੀਤਾ ਗਿਆ। ਐਤਵਾਰ ਸ਼ਾਮ ਕਰੀਬ 6.30 ਵਜੇ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਤੱਖਰਾਂ ਤੋਂ ਹਾੜੀਆਂ ਰੋਡ ’ਤੇ ਜੋ ਕਿਰਾਏ ਲਈ ਕੁਆਰਟਰ ਬਣੇ ਹੋਏ ਹਨ ਉਸਦੇ ਬਾਹਰ ਕੁਰਸੀ ’ਤੇ ਬੈਠੇ ਸਨ। ਅਚਾਨਕ 2 ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਜਿਨ੍ਹਾਂ ’ਚੋਂ ਇੱਕ ਨੇ ਆਪਣੇ ਹੱਥ ਵਿਚ ਫੜੀ ਕੁਹਾੜੀ ਨਾਲ ਕਾਂਗਰਸ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਦੇ ਸਿਰ ’ਤੇ ਕਈ ਵਾਰ ਕਰ ਦਿੱਤੇ। ਇਸ ਕਾਤਲਾਨਾ ਹਮਲੇ ਵਿਚ ਪਰਮਿੰਦਰ ਤਿਵਾੜੀ ਖੂਨ ਨਾਲ ਲੱਥਪਥ ਹੋ ਕੇ ਉੱਥੇ ਹੀ ਡਿੱਗ ਗਏ। ਹਮਲੇ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਇਲਾਜ ਲਈ ਲੁਧਿਆਣਾ ਫੋਰਟਿਸ ਹਸਪਤਾਲ ਵਿਚ ਪਹੁੰਚਾਇਆ ਗਿਆ, ਰ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਉਨ੍ਹਾਂ ਨੇ ਦਮ ਤੋੜ ਦਿੱਤਾ।

ਬਲਾਕ ਪ੍ਰਧਾਨ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਹਲਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਸਮਰਥਕ ਫੋਰਟਿਸ ਹਸਪਤਾਲ ਪਹੁੰਚਣੇ ਸ਼ੁਰੂ ਹੋ ਗਏ। ਹਾਲਾਤ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਵਾਰਦਾਤ ਵਾਲੀ ਥਾਂ ਦੇ ਆਲੇ-ਦੁਆਲੇ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।

ਇਸ ਦੌਰਾਨ ਘਟਨਾ ਦੀ ਜਾਣਕਾਰੀ ਮਿਲਣ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਰਾਤ ਲੁਧਿਆਣਾ ਫੋਰਟਿਸ ਪਹੁੰਚੇ। ਉਨ੍ਹਾਂ ਕਿਹਾ ਕਿ ਸ੍ਰੀ ਮਾਛੀਵਾੜਾ ਸਾਹਿਬ ਤੋਂ ਸਾਡੇ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਦੇ ਦਿਨ ਦਿਹਾੜੇ ਕਤਲ ਦੀ ਖ਼ਬਰ ਨੇ ਗਹਿਰਾ ਸਦਮਾ ਅਤੇ ਦੁੱਖ ਪਹੁੰਚਾਇਆ ਹੈ। ਉਹ ਕਾਂਗਰਸ ਪਰਿਵਾਰ ਦੇ ਇੱਕ ਮਿਹਨਤੀ ਤੇ ਜੁਝਾਰੂ ਆਗੂ ਸਨ ਅਤੇ ਉਨ੍ਹਾਂ ਦੀ ਕਮੀ ਹਮੇਸ਼ਾ ਮਹਿਸੂਸ ਕੀਤੀ ਜਾਵੇਗੀ। ਮੈਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਬਦ ਤੋਂ ਬਦਤਰ ਹੋ ਰਹੀ ਹੈ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਅਜੇ ਵੀ ਗੂੜ੍ਹੀ ਨੀਂਦ ਸੋ ਰਹੀ ਹੈ। ਦੁੱਖ ਦੀ ਗੱਲ ਹੈ ਕਿ ਕਦੇ ਵੀ ਕਿਸੇ ਨੂੰ ਵੀ ਮਾਰ ਦਿੱਤਾ ਜਾਂਦਾ ਹੈ ਤੇ ਪ੍ਰਸ਼ਾਸਨ ਹੱਥ ‘ਤੇ ਹੱਥ ਧਰਕੇ ਬੈਠਾ ਹੈ।

ਪੰਜਾਬ ਕਾਂਗਰਸ ਨੇ ਇਸ ਘਟਨਾ ਨੂੰ ਲੈ ਕੇ ਆਪ ਸਰਕਾਰ ਨੂੰ ਘੇਰਿਆ ਹੈ। ਪਾਰਟੀ ਨੇ ਕਿਹਾ ਕਿ ਇਹ ਜੰਗਲ ਰਾਜ ਨਹੀਂ ਤਾਂ ਹੋਰ ਕੀ ਹੈ? ਆਖ਼ਰ ਕਦੋਂ ਜਾਗੇਗੀ ਘੂਕ ਨੀਂਦਰ ਸੁੱਤੀ ਝਾੜੂ ਸਰਕਾਰ? ਝਾੜੂ ਸਰਕਾਰ ਦੀ ਨਿਕੰਮੀ ਕਾਨੂੰਨ ਵਿਵਸਥਾ ਨੇ ਇੱਕ ਹੋਰ ਘਰ ਦਾ ਚਿਰਾਗ ਬੁਝਾ ਦਿੱਤਾ। ਸ੍ਰੀ ਮਾਛੀਵਾੜਾ ਸਾਹਿਬ ਤੋਂ ਕਾਂਗਰਸ ਦੇ ਜੁਝਾਰੂ ਆਗੂ ਅਤੇ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਜੀ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ। ਸਮੁੱਚੀ ਕਾਂਗਰਸੀ ਲੀਡਰਸ਼ਿਪ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਦੇ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ। ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਲਈ ਕਾਂਗਰਸ ਪਾਰਟੀ ਹਰ ਲੜਾਈ ਲੜੇਗੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande