ਪੈਟਰੋਲ ਪੰਪਾਂ ‘ਤੇ ਸਪਲਾਈ ਨਿਰੰਤਰ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ - ਡੀ. ਸੀ ਬਠਿੰਡਾ
ਬਠਿੰਡਾ, 30 ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਦਫ਼ਤਰ ਬਠਿੰਡਾ ਵਿੱਚ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਐਫ.ਸੀ.ਐਲ. ਡੀ.ਐਫ.ਐਸ.ਓ.ਨੋਡਲ ਅਧਿਕਾਰੀ ਅਤੇ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ। ਮੀਟਿੰਗ ਦਾ
ਮੀਟਿੰਗ ਵਿੱਚ ਐਫ.ਸੀ.ਐਲ. ਡੀ.ਐਫ.ਐਸ.ਓ.ਨੋਡਲ ਅਧਿਕਾਰੀ ਅਤੇ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ।


ਬਠਿੰਡਾ, 30 ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਦਫ਼ਤਰ ਬਠਿੰਡਾ ਵਿੱਚ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਐਫ.ਸੀ.ਐਲ. ਡੀ.ਐਫ.ਐਸ.ਓ.ਨੋਡਲ ਅਧਿਕਾਰੀ ਅਤੇ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ। ਮੀਟਿੰਗ ਦਾ ਮੁੱਖ ਉਦੇਸ਼ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਪ੍ਰਣਾਲੀ ਨੂੰ ਸੁਚਾਰੂ ਬਣਾਉਣਾ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿਕ਼ਤ ਤੋਂ ਬਚਾਉਣਾ ਸੀ।

ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਜ਼ਿਲ੍ਹੇ ਦੇ ਸਾਰੇ ਪੈਟਰੋਲ ਪੰਪਾਂ ਉੱਤੇ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਲਗਾਤਾਰ ਅਤੇ ਸੁਚਾਰੂ ਤਰੀਕੇ ਨਾਲ ਯਕੀਨੀ ਬਣਾਈ ਜਾਵੇਗੀ। ਇਸ ਗੱਲ ਨੂੰ ਵੀ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਵੀ ਪੈਟਰੋਲ ਪੰਪ ਤੇ ਇੰਧਨ ਦੀ ਕਮੀ ਨਾ ਆਵੇ ਅਤੇ ਲੋਕਾਂ ਨੂੰ ਸਮੇਂ ਸਿਰ ਸਹੂਲਤ ਪ੍ਰਦਾਨ ਕੀਤੀ ਜਾ ਸਕੇ।

ਇਸ ਤੋਂ ਇਲਾਵਾ ਇਹ ਵੀ ਫੈਸਲਾ ਲਿਆ ਗਿਆ ਕਿ ਜ਼ਿਲ੍ਹੇ ਵਿੱਚ ਕੁੱਲ 240 ਦੇ ਕਰੀਬ ਪੈਟਰੋਲ ਪੰਪ ਚੱਲ ਰਹੇ ਹਨ ਅਤੇ ਕਿਸੇ ਵੀ ਪੰਪ ਤੇ ਪੈਟਰੋਲ ਜਾਂ ਡੀਜ਼ਲ ਦੀ ਕੋਈ ਕਮੀ ਨਹੀਂ ਹੈ। ਪਿਛਲੇ ਕੁਝ ਦਿਨਾਂ ਵਿੱਚ ਇੰਧਨ ਦੀ ਡਿਮਾਂਡ ਵਿੱਚ ਲਗਭਗ 80% ਤੱਕ ਵਾਧਾ ਦੇਖਣ ਨੂੰ ਮਿਲਿਆ ਹੈ, ਪਰ ਫਿਰ ਵੀ ਸਪਲਾਈ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਮੁੱਖ ਯੋਜਨਾਬੰਦੀ ਕੀਤੀ ਗਈ ਹੈ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਬਰਾਹਟ ਵਿੱਚ ਆ ਕੇ ਪੈਟਰੋਲ ਜਾਂ ਡੀਜ਼ਲ ਦੀ ਬੇਵਜ੍ਹਾ ਜਮਾਂ ਨਾ ਕਰਨ। ਜ਼ਿਲ੍ਹੇ ਵਿੱਚ ਇੰਧਨ ਦੀ ਪੂਰੀ ਉਪਲਬਧਤਾ ਹੈ ਅਤੇ ਸਪਲਾਈ ਨਿਰੰਤਰ ਜਾਰੀ ਹੈ। ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੋਂ ਬਚਣ ਅਤੇ ਸਹੀ ਜਾਣਕਾਰੀ ਲਈ ਸਿਰਫ਼ ਸਰਕਾਰੀ ਸੂਤਰਾਂ ‘ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ ਗਈ ਹੈ।

ਮੀਟਿੰਗ ਦੌਰਾਨ ਹਰਸ਼ਿਤ ਮਹਿਤਾ ਖੁਰਾਕ ਸਪਲਾਈ ਅਫ਼ਸਰ, ਮਯੁਰ ਗਰਗ ਸੇਲਜ਼ ਮੈਨੇਜਰ, ਜੀਵਨਜੋਤ ਕੌਰ ਸੇਲਜ਼ ਮੈਨੇਜਰ ਆਈ.ਓ.ਸੀ.ਐਲ, ਸ਼ਮਸੇਰ ਸਬਲਾਨੀਆ ਸੇਲਜ਼ ਮੈਨੇਜਰ, ਮਹਿਮਾ ਚਾਹਰ ਸੇਲਜ਼ ਮੈਨੇਜਰ ਬੀ. ਪੀ.ਸੀ.ਐਲ, ਹਰਕਰਨ ਸਿੰਘ ਸੇਲਜ ਮੈਨੇਜਰ ਐਚ.ਪੀ.ਸੀ.ਐਲ, ਸ਼ੀਨੂੰ ਗਰਗ ਨਿਰੀਖਕ ਖੁਰਾਕ ਅਤੇ ਸਪਲਾਈਜ਼ ਹਾਜ਼ਿਰ ਰਹੇ

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande