ਫਾਜ਼ਿਲਕਾ ਪੁਲਿਸ ਨੇ ਊਧਮ ਸਿੰਘ ਪਾਰਕ ਸਮੇਤ ਸੰਵੇਦਨਸ਼ੀਲ ਇਲਾਕਿਆਂ ’ਚ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ
ਫਾਜ਼ਿਲਕਾ, 30 ਮਾਰਚ (ਹਿੰ.ਸ.)। ਪੰਜਾਬ ਸਰਕਾਰ ਅਤੇ ਡੀ. ਜੀ. ਪੀ. ਪੰਜਾਬ ਵਲੋਂ ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਫਾਜ਼ਿਲਕਾ ਪੁਲਿਸ ਵੱਲੋਂ ਅੱਜ ਐੱਸ.ਐੱਸ.ਪੀ. ਗੁਰਮੀਤ ਸਿੰਘ ਦੀ ਅਗਵਾਈ ਵਿੱਚ ਪੁਲਿਸ ਨੇ ਸ਼ਹੀਦ ਊਧਮ ਸਿੰਘ ਪਾ
ਗੱਲਬਾਤ ਕਰਦੇ ਐੱਸ.ਐੱਸ.ਪੀ. ਗੁਰਮੀਤ ਸਿੰਘ


ਫਾਜ਼ਿਲਕਾ, 30 ਮਾਰਚ (ਹਿੰ.ਸ.)। ਪੰਜਾਬ ਸਰਕਾਰ ਅਤੇ ਡੀ. ਜੀ. ਪੀ. ਪੰਜਾਬ ਵਲੋਂ ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਫਾਜ਼ਿਲਕਾ ਪੁਲਿਸ ਵੱਲੋਂ ਅੱਜ ਐੱਸ.ਐੱਸ.ਪੀ. ਗੁਰਮੀਤ ਸਿੰਘ ਦੀ ਅਗਵਾਈ ਵਿੱਚ ਪੁਲਿਸ ਨੇ ਸ਼ਹੀਦ ਊਧਮ ਸਿੰਘ ਪਾਰਕ ਅਤੇ ਉਸ ਦੇ ਆਲੇ-ਦੁਆਲੇ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ। ਇਸ ਦੌਰਾਨ ਭਾਰੀ ਪੁਲਿਸ ਬਲ ਦੀ ਮੌਜੂਦਗੀ ਵਿੱਚ ਜਨਤਕ ਥਾਵਾਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਗਈ।

ਮੁਹਿੰਮ ਦੌਰਾਨ ਪੁਲਿਸ ਟੀਮ ਨੇ ਪਾਰਕ ਵਿੱਚ ਮੌਜੂਦ ਵਿਅਕਤੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਸ਼ੱਕੀ ਲੱਗਣ ਵਾਲੇ ਲੋਕਾਂ ਤੋਂ ਪੁੱਛਗਿੱਛ ਕਰਕੇ ਉਨ੍ਹਾਂ ਦੀ ਪਛਾਣ ਯਕੀਨੀ ਬਣਾਈ। ਐੱਸ.ਐੱਸ.ਪੀ. ਗੁਰਮੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਜਨਤਕ ਥਾਵਾਂ ਤੇ ਕਿਸੇ ਵੀ ਤਰ੍ਹਾਂ ਦੀ ਸਮਾਜ ਵਿਰੋਧੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐੱਸ.ਪੀ. (ਸੁਰੱਖਿਆ) ਅਵਿਨਾਸ਼ ਚੰਦਰ, ਥਾਣਾ ਸਿਟੀ ਇੰਚਾਰਜ ਅੰਗਰੇਜ਼ ਕੁਮਾਰ ਅਤੇ ਥਾਣਾ ਵੈਰੋਕੇ ਦੇ ਇੰਚਾਰਜ ਪਰਮਜੀਤ ਸਿੰਘ ਸਮੇਤ ਭਾਰੀ ਪੁਲਿਸ ਫੋਰਸ ਤਾਇਨਾਤ ਸੀ।

ਐੱਸ.ਐੱਸ.ਪੀ. ਨੇ ਕਿਹਾ ਕਿ ਪੁਲਿਸ ਦਾ ਮੁੱਖ ਟੀਚਾ ਨਾਗਰਿਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਦਿਖਾਈ ਦੇਵੇ, ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਪੁਲਿਸ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀ ਅਚਨਚੇਤ ਚੈਕਿੰਗ ਜਾਰੀ ਰਹੇਗੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande