ਫਾਜ਼ਿਲਕਾ ਪੁਲਿਸ ਨੇ ਕੋਰਟ ਕੰਪਲੈਕਸ ’ਚ ਚਲਾਈ ਤਲਾਸ਼ੀ ਮੁਹਿੰਮ
ਫਾਜ਼ਿਲਕਾ, 30 ਮਾਰਚ (ਹਿੰ.ਸ.)। ਜ਼ਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਸਥਾਨਕ ਕੋਰਟ ਕੰਪਲੈਕਸ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਪੁਲਿਸ ਕਪਤਾਨ (ਸੁਰੱਖਿਆ) ਫਾਜ਼ਿਲਕਾ ਅਵਿਨਾਸ਼ ਚੰਦਰ ਅਤੇ ਥਾਣਾ ਸਿਟੀ ਇੰਚਾਰਜ ਇੰਸਪੈਕਟਰ ਅੰਗਰੇਜ਼ ਕੁਮਾਰ ਦ
ਕੋਰਟ ਕੰਪਲੈਕਸ ’ਚ ਤਲਾਸ਼ੀ ਮੁਹਿੰਮ ਸਮੇਂ ਫਾਜ਼ਿਲਕਾ ਪੁਲਿਸ


ਫਾਜ਼ਿਲਕਾ, 30 ਮਾਰਚ (ਹਿੰ.ਸ.)। ਜ਼ਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਸਥਾਨਕ ਕੋਰਟ ਕੰਪਲੈਕਸ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਪੁਲਿਸ ਕਪਤਾਨ (ਸੁਰੱਖਿਆ) ਫਾਜ਼ਿਲਕਾ ਅਵਿਨਾਸ਼ ਚੰਦਰ ਅਤੇ ਥਾਣਾ ਸਿਟੀ ਇੰਚਾਰਜ ਇੰਸਪੈਕਟਰ ਅੰਗਰੇਜ਼ ਕੁਮਾਰ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਪੂਰੇ ਕੰਪਲੈਕਸ ਦੀ ਬਾਰੀਕੀ ਨਾਲ ਜਾਂਚ ਕੀਤੀ।

ਇਸ ਦੌਰਾਨ ਪੁਲਿਸ ਟੀਮ ਨੇ ਕੋਰਟ ਕੰਪਲੈਕਸ ਵਿੱਚ ਆਉਣ-ਜਾਣ ਵਾਲੇ ਹਰੇਕ ਵਿਅਕਤੀ ਦੀ ਪਛਾਣ ਦੀ ਪੁਸ਼ਟੀ ਕੀਤੀ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ। ਇਸ ਦੇ ਨਾਲ ਹੀ ਕੰਪਲੈਕਸ ਦੇ ਬਾਹਰ ਅਤੇ ਅੰਦਰ ਖੜ੍ਹੇ ਵਾਹਨਾਂ ਦੀ ਵੀ ਵਿਆਪਕ ਜਾਂਚ ਕੀਤੀ ਗਈ।

ਡੀ.ਐੱਸ.ਪੀ. ਅਵਿਨਾਸ਼ ਚੰਦਰ ਨੇ ਤਾਇਨਾਤ ਮੁਲਾਜ਼ਮਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਸੰਵੇਦਨਸ਼ੀਲ ਸਥਾਨਾਂ ਤੇ ਸੁਰੱਖਿਆ ਦੇ ਮਾਮਲੇ ਵਿੱਚ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਪੁਲਿਸ ਬਲ ਨੂੰ ਹਰ ਸਮੇਂ ਚੌਕਸ ਰਹਿਣ ਅਤੇ ਅਨੁਸ਼ਾਸਨ ਬਣਾਈ ਰੱਖਣ ਲਈ ਕਿਹਾ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਇਸ ਤਰ੍ਹਾਂ ਦੀਆਂ ਮੁਹਿੰਮਾਂ ਨਿਯਮਤ ਤੌਰ ਤੇ ਜਾਰੀ ਰਹਿਣਗੀਆਂ। ਪੁਲਿਸ ਟੀਮ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande