
ਚੰਡੀਗੜ੍ਹ, 30 ਮਾਰਚ (ਹਿੰ.ਸ.)। ਪੰਜਾਬ ਵਿੱਚ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਅਤੇ ਸਰਕਾਰੀ ਕਰਮਚਾਰੀਆਂ ਲਈ ਇਕ ਹੋ ਹੋਰ ਛੁੱਟੀ ਆ ਰਹੀ ਹੈ। ਪੰਜਾਬ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਮੰਗਲਵਾਰ, 31 ਮਾਰਚ ਨੂੰ ਬੰਦ ਰਹਿਣਗੇ। ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੰਗਲਵਾਰ, 31 ਮਾਰਚ ਨੂੰ ਜਨਤਕ ਛੁੱਟੀ ਦਾ ਐਲਾਨ ਕਰਨ ਦਾ ਫੈਸਲਾ ਕੀਤਾ ਹੈ।
ਪੰਜਾਬ ਸਰਕਾਰ ਨੇ ਮਹਾਵੀਰ ਜਯੰਤੀ ਦੇ ਮੱਦੇਨਜ਼ਰ ਇਹ ਛੁੱਟੀ ਘੋਸ਼ਿਤ ਕੀਤੀ ਹੈ। ਹਰ ਸਾਲ ਪਰੰਪਰਾ ਅਨੁਸਾਰ, ਮਹਾਂਵੀਰ ਜਯੰਤੀ ਲਈ ਸੂਬੇ ਵਿੱਚ ਜਨਤਕ ਛੁੱਟੀ ਰਹੇਗੀ, ਜਿਸ ਦੇ ਨਤੀਜੇ ਵਜੋਂ ਸਾਰੇ ਸਰਕਾਰੀ ਵਿਦਿਅਕ ਅਦਾਰੇ ਅਤੇ ਦਫ਼ਤਰ ਬੰਦ ਰਹਿਣਗੇ। ਇਸ ਨਾਲ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਇੱਕ ਦਿਨ ਦੀ ਰਾਹਤ ਮਿਲੇਗੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ