
ਲੁਧਿਆਣਾ, 30 ਮਾਰਚ (ਹਿੰ.ਸ.)। ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਲੁਧਿਆਣਾ ਦੱਖਣੀ ਤੋਂ ਖ਼ਾਸ ਕਰਕੇ ਬਜ਼ੁਰਗ ਸੰਗਤਾਂ ਲਈ 17ਵੀਂ ਬੱਸ ਨੂੰ ਸ਼ਰਧਾ ਅਤੇ ਉਤਸ਼ਾਹ ਦੇ ਮਾਹੌਲ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ।
ਇਸ ਮੌਕੇ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਹੀ ਲੋਕ-ਭਲਾਈ ਦੇ ਕੰਮਾਂ ਵਿੱਚ ਅੱਗੇ ਰਹੀ ਹੈ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵੀ ਉਸੇ ਸੋਚ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਖ਼ਾਸ ਕਰਕੇ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ, ਜੋ ਉਨ੍ਹਾਂ ਲਈ ਬਹੁਤ ਖੁਸ਼ੀ ਅਤੇ ਆਤਮਿਕ ਸੰਤੁਸ਼ਟੀ ਦਾ ਕਾਰਨ ਬਣਦਾ ਹੈ।
ਹਲਕਾ ਦੱਖਣੀ ਵਿਖੇ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਦੀ ਅਗਵਾਈ ਹੇਠ ਇਹ ਉਪਰਾਲਾ ਸਰਕਾਰ ਦੀ ਉਸ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿਸਦਾ ਮਕਸਦ ਹਰ ਵਰਗ ਤੱਕ ਸੁਵਿਧਾਵਾਂ ਪਹੁੰਚਾਉਣਾ ਅਤੇ ਖ਼ਾਸ ਕਰਕੇ ਬਜ਼ੁਰਗਾਂ ਨੂੰ ਸਨਮਾਨ ਦੇਣਾ ਹੈ। ਇਸ ਮੌਕੇ ਬਜ਼ੁਰਗ ਸੰਗਤਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਸਰਕਾਰ ਦੇ ਇਸ ਉਪਰਾਲੇ ਦੀ ਖੁੱਲ੍ਹ ਕੇ ਸ਼ਲਾਘਾ ਵੀ ਕੀਤੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ