
ਜਲਾਲਾਬਾਦ, 30 ਮਾਰਚ (ਹਿੰ.ਸ.)। ਥਾਣਾ ਸਦਰ ਜਲਾਲਾਬਾਦ ਪੁਲਿਸ ਨੇ 2 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਵਾਈ ਪੁਆਇੰਟ ਪਿੰਡ ਲੱਧੂ ਵਾਲਾ ਪਾਸ ਪੁੱਜੀ ਤਾਂ ਸਾਹਮਣੇ ਤੋਂ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਨੂੰ ਦੇਖ ਕੇ ਖਿਸਕਣ ਲੱਗਿਆ।
ਪੁਲਿਸ ਕਰਮਚਾਰੀਆਂ ਦੀ ਮਦਦ ਨਾਲ ਉਸਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸਦੇ ਕਬਜ਼ੇ ਵਿੱਚੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਛਾਣ ਸੁਖਦੇਵ ਸਿੰਘ ਵਾਸੀ ਢਾਣੀ ਬਚਨ ਸਿੰਘ ਦਾਖਲੀ ਚੱਕ ਖੀਦਾ ਵਜੋਂ ਹੋਈ ਹੈ। ਜਿਸ ਤੇ ਧਾਰਾ 21/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ