ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ
ਅੰਮ੍ਰਿਤਸਰ, 30 ਮਾਰਚ (ਹਿੰ.ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਮੀਤ ਸਕੱਤਰ ਗੁਰਚਰਨ ਸਿੰਘ ਕੋਹਾਲਾ, ਪ੍ਰੋ. ਸੁਖਦੇਵ ਸਿੰਘ, ਮੈਨੇਜਰ ਹਰਪ੍ਰੀਤ ਸਿ
ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕਰਨ ਤੋਂ ਬਾਅਦ ਦੀ ਯਾਦਗਾਰੀ ਤਸਵੀਰ।


ਅੰਮ੍ਰਿਤਸਰ, 30 ਮਾਰਚ (ਹਿੰ.ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਮੀਤ ਸਕੱਤਰ ਗੁਰਚਰਨ ਸਿੰਘ ਕੋਹਾਲਾ, ਪ੍ਰੋ. ਸੁਖਦੇਵ ਸਿੰਘ, ਮੈਨੇਜਰ ਹਰਪ੍ਰੀਤ ਸਿੰਘ, ਸਹਾਇਕ ਸੁਪਰਵਾਈਜ਼ਰ ਗੁਰਦੇਵ ਸਿੰਘ, ਗੁਰਦੁਆਰਾ ਇੰਸਪੈਕਟਰ ਸੂਰਤ ਸਿੰਘ, ਖ਼ਜ਼ਾਨਚੀ ਸ਼ਮਸ਼ੇਰ ਸਿੰਘ ਤੇ ਸੇਵਾਦਾਰ ਭਾਈ ਬਲਜੀਤ ਸਿੰਘ ਸ਼ਾਮਲ ਸਨ। ਭਾਈ ਗੁਰਦਾਸ ਹਾਲ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸਿਰੋਪਾਓ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 41-41 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਸਿੱਖ ਪੰਥ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਵਿਚ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨਵੇਂ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਤਜ਼ਰਬੇ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਨਵੇਂ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਸਕੀਮ ਦੇ ਮੈਂਬਰ ਬਣਨ ਲਈ ਵੀ ਪ੍ਰੇਰਿਆ।

ਇਸ ਮੌਕੇ ਵਧੀਕ ਸਕੱਤਰ ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਬਲਵਿੰਦਰ ਸਿੰਘ ਖੈਰਾਬਦ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਇੰਚਾਰਜ ਬਲਜੀਤ ਸਿੰਘ, ਸਾਬਕਾ ਮੈਨੇਜਰ ਹਰਬੰਸ ਸਿੰਘ ਮੱਲ੍ਹੀ ਤੋਂ ਇਲਾਵਾ ਸੇਵਾ ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande