
ਬਰਨਾਲਾ,30 ਮਾਰਚ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਹਰਪ੍ਰੀਤ ਸਿੰਘ ਆਈ. ਏ. ਐੱਸ ਵਲੋਂ ਮਹਾਂਵੀਰ ਜਯੰਤੀ ਦੇ ਮੱਦੇਨਜ਼ਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 31 ਮਾਰਚ 2026 ਦਿਨ ਮੰਗਲਵਾਰ ਨੂੰ ਜ਼ਿਲ੍ਹਾ ਬਰਨਾਲਾ ਦੇ ਬੁਚੜਖਾਨੇ, ਮੀਟ/ਮੱਛੀ ਅਤੇ ਆਂਡੇ ਦੀਆਂ ਦੁਕਾਨਾਂ/ਰੇਹੜੀਆਂ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ ਅਤੇ ਇਸ ਦਿਨ ਹੋਟਲ/ਢਾਬਿਆਂ/ਅਹਾਤਿਆਂ 'ਤੇ ਮੀਟ ਆਂਡੇ ਬਣਾਉਣ 'ਤੇ ਪਾਬੰਦੀ ਲਗਾਈ ਗਈ ਹੈ।
ਉਨ੍ਹਾਂ ਹੁਕਮਾਂ ਵਿੱਚ ਕਿਹਾ ਕਿ ਜੈਨ ਸਭਾ ਵਲੋਂ ਮਹਾਂਵੀਰ ਜਯੰਤੀ ਦਾ ਦਿਹਾੜਾ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ ਅਤੇ ਉਨ੍ਹਾਂ ਵਲੋਂ ਬੁੱਚੜਖਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ/ਰੇਹੜੀਆਂ ਬੰਦ ਕਰਨ ਦੀ ਮੰਗ ਕੀਤੀ ਗਈ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ