ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਤੇ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ
ਅੰਮ੍ਰਿਤਸਰ, 31 ਮਾਰਚ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗਲਵਾਰ ਨੂੰ ਸੇਵਾ ਮੁਕਤ ਹੋਏ ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਪਲਵਿੰਦਰ ਸਿੰਘ ਤੇ ਇੰਚਾਰਜ ਦਵਿੰਦਰ ਸਿੰਘ ਖੁਸ਼ੀਪੁਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਅਧਿਕਾਰੀਆ
ਸੇਵਾ ਮੁਕਤ ਮੁਲਾਜ਼ਮ ਨੂੰ ਸਨਮਾਨਿਤ ਕਰਦੇ ਹੋਏ।


ਅੰਮ੍ਰਿਤਸਰ, 31 ਮਾਰਚ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ

ਪ੍ਰਬੰਧਕ ਕਮੇਟੀ ਤੋਂ ਮੰਗਲਵਾਰ ਨੂੰ ਸੇਵਾ ਮੁਕਤ ਹੋਏ ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਪਲਵਿੰਦਰ ਸਿੰਘ ਤੇ ਇੰਚਾਰਜ ਦਵਿੰਦਰ ਸਿੰਘ ਖੁਸ਼ੀਪੁਰ

ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਗੁਰੂ

ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ

ਐਡਵੋਕੇਟ ਧਾਮੀ ਨੇ ਸੇਵਾ ਮੁਕਤ ਹੋਏ ਇਨ੍ਹਾਂ ਅਧਿਕਾਰੀਆਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ

ਕੀਤੀ ਅਤੇ ਚੰਗੇਰੇ ਭਵਿੱਖ ਲਈ ਅਰਦਾਸ ਕੀਤੀ।

ਇਸ ਮੌਕੇ ਸ਼੍ਰੋਮਣੀ

ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਭਾਈ ਅਜੈਬ ਸਿੰਘ ਅਭਿਆਸੀ ਨੇ ਸੰਬੋਧਨ ਕਰਦਿਆਂ

ਕਿਹਾ ਕਿ ਸ਼੍ਰੋਮਣੀ ਕਮੇਟੀ ਵਿਚ ਸੇਵਾ ਨਿਭਾਉਣ ਵਾਲੇ ਬਹੁਤ ਸਾਰੇ ਪਰਿਵਾਰ ਉਨ੍ਹਾਂ ਸ਼ਹੀਦਾਂ ਦੀ

ਵਿਰਾਸਤ ਹਨ, ਜਿਨ੍ਹਾਂ ਨੇ ਕੌਮ

ਲਈ ਵੱਡੀਆਂ ਕੁਰਬਾਨੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਸੇਵਾਮੁਕਤ ਹੋਏ ਇਨ੍ਹਾਂ ਮੁਲਾਜ਼ਮਾਂ ਨੇ ਆਪਣੇ

ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ

ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ। ਇਸ ਮੌਕੇ ਵਿਸ਼ੇਸ਼

ਤੌਰ ’ਤੇਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਸੁਖਹਰਪ੍ਰੀਤ ਸਿੰਘ ਰੋਡੇ, ਅਜੈਬ ਸਿੰਘ ਅਭਿਆਸੀ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂਅਤੇ ਸੇਵਾ ਮੁਕਤ

ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande