ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ – ਪੀ.ਐੱਚ.ਸੀ 3ਬੀ-1 ’ਚ ਜਾਗਰੂਕਤਾ ਨਾਟਕ ਆਯੋਜਿਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਮਾਰਚ (ਹਿੰ.ਸ.)। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਿਵਲ ਸਰਜਨ ਮੋਹਾਲੀ ਡਾ. ਸੰਗੀਤਾ ਜੈਨ, ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਅਤੇ ਡੀ.ਡੀ.ਐੱਚ.ਓ ਡਾ. ਪ੍ਰਨੀਤ ਗਰੇਵਾਲ ਦੀ ਯੋਗ ਅਗਵਾਈ ਹੇਠ ਪੀ.ਐੱਚ.ਸੀ 3 ਬੀ-1 ਵਿਖੇ ਅੰਬਿਕਾ ਕਾਲਜ ਆ
ਸਮਾਗਮ ’ਚ ਅੰਬਿਕਾ ਕਾਲਜ ਆਫ ਨਰਸਿੰਗ ਬਡਾਲਾ ਦੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਨਾਟਕ ਪੇਸ਼ ਕੀਤਾ ਗਿਆ।


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਮਾਰਚ (ਹਿੰ.ਸ.)। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਿਵਲ ਸਰਜਨ ਮੋਹਾਲੀ ਡਾ. ਸੰਗੀਤਾ ਜੈਨ, ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਅਤੇ ਡੀ.ਡੀ.ਐੱਚ.ਓ ਡਾ. ਪ੍ਰਨੀਤ ਗਰੇਵਾਲ ਦੀ ਯੋਗ ਅਗਵਾਈ ਹੇਠ ਪੀ.ਐੱਚ.ਸੀ 3 ਬੀ-1 ਵਿਖੇ ਅੰਬਿਕਾ ਕਾਲਜ ਆਫ ਨਰਸਿੰਗ ਬਡਾਲਾ ਦੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਨਾਟਕ ਪੇਸ਼ ਕੀਤਾ ਗਿਆ। ਇਸ ਨਾਟਕ ਦਾ ਮੁੱਖ ਉਦੇਸ਼ ਨਸ਼ਿਆਂ ਅਤੇ ਤਮਾਕੂੰ ਦੇ ਇਸਤੇਮਾਲ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਲੋਕਾਂ ਨੂੰ ਸਚੇਤ ਕਰਨਾ ਸੀ।

ਇਸ ਮੌਕੇ ਵਿਦਿਆਰਥੀਆਂ ਨੇ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਕਿ ਨਸ਼ੇ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਕਿਵੇਂ ਪ੍ਰਭਾਵਿਤ ਕਰ ਰਹੇ ਹਨ ਅਤੇ ਇਹ ਸਿਹਤ ਤੇ ਸਮਾਜ ਦੋਹਾਂ ਲਈ ਗੰਭੀਰ ਖਤਰਾ ਬਣ ਰਹੇ ਹਨ। ਨਾਟਕ ਰਾਹੀਂ ਲੋਕਾਂ ਨੂੰ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਜੀਊਣ ਲਈ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ।

ਇਸ ਮੌਕੇ ’ਤੇ ਮੈਡੀਕਲ ਅਫਸਰ (ਡੈਂਟਲ) ਡਾ. ਸਿਮਰਨਜੀਤ ਕੌਰ ਵੱਲੋਂ ਦੰਦਾਂ ਦੀ ਸਹੀ ਸਫਾਈ ਕਰਨ ਦੀ ਤਕਨੀਕ ਦਿਖਾਈ ਗਈ ਅਤੇ ਮੂੰਹ ਦੀ ਸਫਾਈ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਫੈਲਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਤਰ੍ਹਾਂ ਦੇ ਨਾਟਕ ਲੋਕਾਂ ਨੂੰ ਸਚੇਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਅਤੇ ਸਿਹਤਮੰਦ ਜੀਵਨ ਅਪਣਾਉਣ। ਇਸ ਮੌਕੇ ਮੈਡੀਕਲ ਅਫਸਰ ਡਾ. ਹਰਿਨੂਰ ਸਿੰਘ ਅਤੇ ਆਯੂਰਵੇਦਿਕ ਮੈਡੀਕਲ ਅਫਸਰ ਡਾ. ਨੀਰਜਾ ਸ਼ਰਮਾ ਵੀ ਮੌਜੂਦ ਰਹੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande