ਨੂਰਪੁਰ ਜੱਟਾਂ ’ਚ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਵਿਰੁੱਧ ਬਸਪਾ ਦਾ ਹੱਲਾ ਬੋਲ, 18 ਅਪ੍ਰੈਲ ਨੂੰ ਹੋਵੇਗੀ ਵਿਸ਼ਾਲ ਰੈਲੀ
ਗੜ੍ਹਸ਼ੰਕਰ/ਹੁਸ਼ਿਆਰਪੁਰ, 31 ਮਾਰਚ (ਹਿੰ.ਸ.)। ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਨੇ ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਸੰਵਿਧਾਨ ਨਿਰਮਾਤਾ ਡਾਕਟਰ ਬੀ.ਆਰ. ਅੰਬੇਡਕਰ ਜੀ ਦੇ ਬੁੱਤ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦ
ਡਾਕਟਰ ਅਵਤਾਰ ਸਿੰਘ ਕਰੀਮਪੁਰੀ


ਗੜ੍ਹਸ਼ੰਕਰ/ਹੁਸ਼ਿਆਰਪੁਰ, 31 ਮਾਰਚ (ਹਿੰ.ਸ.)। ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਨੇ ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਸੰਵਿਧਾਨ ਨਿਰਮਾਤਾ ਡਾਕਟਰ ਬੀ.ਆਰ. ਅੰਬੇਡਕਰ ਜੀ ਦੇ ਬੁੱਤ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸਰਕਾਰ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ। ਡਾ. ਕਰੀਮਪੁਰੀ ਨੇ ਐਲਾਨ ਕੀਤਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਅਗਲੇ 72 ਘੰਟਿਆਂ ਦੇ ਅੰਦਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ, ਤਾਂ ਬਹੁਜਨ ਸਮਾਜ ਪਾਰਟੀ ਵੱਲੋਂ ਤਿੱਖਾ ਸੰਘਰਸ਼ ਵਿੱਢਦਿਆਂ ਪੱਕਾ ਧਰਨਾ ਲਗਾਇਆ ਜਾਵੇਗਾ।

ਡਾ. ਕਰੀਮਪੁਰੀ ਨੇ ਕਿਹਾ ਕਿ ਬਾਬਾ ਸਾਹਿਬ ਦੇ ਸਨਮਾਨ ਵਿੱਚ ਬਸਪਾ ਵੱਲੋਂ 18 ਅਪ੍ਰੈਲ ਨੂੰ ਪਿੰਡ ਨੂਰਪੁਰ ਜੱਟਾਂ ਵਿਖੇ ਇੱਕ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ। ਹੁਣ ਤੱਕ 9 ਵਾਰ ਬਾਬਾ ਸਾਹਿਬ ਦੇ ਬੁੱਤਾਂ ਦੀ ਬੇਅਦਬੀ ਹੋ ਚੁੱਕੀ ਹੈ, ਪਰ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਨਾ ਤਾਂ ਪੰਜਾਬ ਦੀ 'ਆਪ' ਸਰਕਾਰ ਨੇ ਅਤੇ ਨਾ ਹੀ ਕੇਂਦਰ ਦੀ ਭਾਜਪਾ ਸਰਕਾਰ ਨੇ ਸੁਰੱਖਿਆ ਦੇ ਕੋਈ ਪੁਖ਼ਤਾ ਇੰਤਜ਼ਾਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਚੁੱਪ ਸਾਬਤ ਕਰਦੀ ਹੈ ਕਿ ਦੋਵੇਂ ਸਰਕਾਰਾਂ ਦੀ ਮਾਨਸਿਕਤਾ ਅੰਬੇਡਕਰ ਵਿਰੋਧੀ ਹੈ।

ਕਾਨੂੰਨ ਵਿਵਸਥਾ ਦੀ ਫੇਲ੍ਹ ਸਾਬਤ ਹੋਣਾ : ਪੰਜਾਬ ਵਿੱਚ ਦਲਿਤਾਂ ਅਤੇ ਪਛੜੇ ਵਰਗਾਂ ਦੇ ਰਹਿਬਰਾਂ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਪੁਲਿਸ ਸੁਰੱਖਿਆ ਦੇਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਡਾ. ਕਰੀਮਪੁਰੀ ਨੇ ਕਿਹਾ ਕਿ ਅਸੀਂ ਚੁੱਪ ਕਰਕੇ ਨਹੀਂ ਬੈਠਾਂਗੇ। ਬਾਬਾ ਸਾਹਿਬ ਸਾਡੀ ਆਨ, ਬਾਨ ਅਤੇ ਸ਼ਾਨ ਹਨ। ਬਸਪਾ ਪ੍ਰਧਾਨ ਕਰੀਮਪੁਰੀ ਨੇ ਸਮੂਹ ਨਿਆਂਪਸੰਦ ਲੋਕਾਂ ਅਤੇ ਬਸਪਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 18 ਅਪ੍ਰੈਲ ਦੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਰਕਾਰ ਦੇ ਲੋਕ-ਵਿਰੋਧੀ ਅਤੇ ਅੰਬੇਡਕਰ-ਵਿਰੋਧੀ ਚਿਹਰੇ ਨੂੰ ਨੰਗਾ ਕਰਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande