ਡਿਪਟੀ ਕਮਿਸ਼ਨਰ ਮੋਹਾਲੀ ਕੋਮਲ ਮਿੱਤਲ ਵੱਲੋਂ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਮਾਰਚ (ਹਿੰ.ਸ.)। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਮੋਹਾਲੀ ਕੋਮਲ ਮਿੱਤਲ ਵੱਲੋਂ ਵਿਭਾਗਾਂ ਦੇ ਵੱਖ-ਵੱਖ ਅਧਿਕਾਰੀਆਂ ਨਾਲ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ/ਕਾਰਜਾਂ ਨੂੰ ਮਿੱਥੇ ਸਮੇਂ ਤੇ ਬਿਨਾਂ
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਮੋਹਾਲੀ ਕੋਮਲ ਮਿੱਤਲ


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਮਾਰਚ (ਹਿੰ.ਸ.)। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਮੋਹਾਲੀ ਕੋਮਲ ਮਿੱਤਲ ਵੱਲੋਂ ਵਿਭਾਗਾਂ ਦੇ ਵੱਖ-ਵੱਖ ਅਧਿਕਾਰੀਆਂ ਨਾਲ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ/ਕਾਰਜਾਂ ਨੂੰ ਮਿੱਥੇ ਸਮੇਂ ਤੇ ਬਿਨਾਂ ਦੇਰੀ ਦੇ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2025-26 ਦੌਰਾਨ ਸਮੱਗਰਾ ਸਿੱਖਿਆ ਅਭਿਆਨ ਅਧੀਨ ਸਿਵਲ ਵਰਕਸ ਲਈ ਕੁੱਲ 320 ਲੱਖ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ ਹੈ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਮਿਆਰੀ ਅਤੇ ਸਮੇਂ ਸਿਰ ਪੂਰੇ ਕੀਤੇ ਜਾਣ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਵਿਕਾਸ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਮਾਹੌਲ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿੱਚ ਹੋ ਰਹੇ ਵਿਕਾਸ ਕਾਰਜਾਂ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਸਕੂਲ ਵਿੱਚ ਮਿਲਣ ਵਾਲੇ ਮਿਡ ਡੇ ਮੀਲ ਵੱਲ ਵਧੇਰੇ ਧਿਆਨ ਦਿੰਦਿਆਂ ਕਿਹਾ ਕਿ ਸਮੇਂ ਸਮੇਂ ’ਤੇ ਖਾਣੇ ਦੀ ਕੁਆਲਿਟੀ ਚੈਕ ਕਰਵਾਈ ਜਾਵੇ ਅਤੇ ਇਸਦਾ ਰਜਿਸਟਰ ਵਿੱਚ ਬਕਾਇਦਾ ਇੰਦਰਾਜ ਕੀਤਾ ਜਾਵੇ। ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚਲ ਰਹੇ ਪ੍ਰੋਜੈਕਟਾਂ/ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸ਼ੁਰੂ ਕੀਤੇ ਗਏ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਵੱਲੋਂ ਖੇਡ ਮੈਦਾਨਾਂ, ਪਿੰਡਾਂ ਵਿੱਚ ਬਣ ਰਹੀਆਂ ਲਾਇਬ੍ਰੇਰੀਆਂ, ਆਂਗਣਵਾੜੀ ਸੈਟਰਾਂ ਅਤੇ ਹੋਰ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਵੱਲੋਂ ਬੀ.ਡੀ.ਪੀ ਓਜ਼ ਨੂੰ ਕਿਹਾ ਗਿਆ ਕਿ ਉਨ੍ਹਾਂ ਦੇ ਹਲਕੇ ਵਿੱਚ ਜਿਹੜੇ ਵੀ ਵਿਕਾਸ ਪ੍ਰਾਜੈਕਟ ਚਲ ਰਹੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਮੁਕੰਮਲ ਕੀਤਾ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੈਦਾਨੀ ਪੱਧਰ ‘ਤੇ ਨਿਗਰਾਨੀ ਵਧਾਈ ਜਾਵੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਇਸ ਤੋਂ ਇਲਾਵਾ, ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ‘ਤੇ ਕੋਈ ਸਮਝੌਤਾ ਨਾ ਕਰਨ ਦੀ ਵੀ ਹਦਾਇਤ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਦੀ ਸਾਫ਼-ਸਫਾਈ ਦਾ ਜ਼ਿਲ੍ਹੇ ਦੇ ਬੀ.ਡੀ.ਪੀ.ਓਜ਼ ਖੁਦ ਨਿਰੀਖਣ ਕਰਨ ਅਤੇ ਬੀ.ਡੀ.ਪੀ.ਓਜ਼ ਸਮੇਤ ਸਮੂਹ ਅਧਿਕਾਰੀਆਂ ਨੂੰ ਕੰਮਾਂ ਦੀ ਸਮੇਂ-ਸਮੇਂ ਤੇ ਪ੍ਰਗਤੀ ਰਿਪੋਰਟ ਪੇਸ਼ ਕਰਨ ਅਤੇ ਲਈ ਆਖਿਆ। ਇਸਦੇ ਨਾਲ ਹੀ ਉਨ੍ਹਾਂ ਪੀ.ਡਬਲਿਊ.ਡੀ. ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਦੇ ਚਲ ਰਹੇ ਕੰਮਾਂ ਨੂੰ ਵੀ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਪਿੰਡਾਂ ਵਿੱਚ ਸੋਲਿਡ ਅਤੇ ਲਿਕੁਅਡ ਵੇਸਟ ਅਧੀਨ ਕੰਮ ਨੂੰ ਤੇਜ਼ੀ ਨਾਲ ਮਿੱਥੇ ਸਮੇਂ ਅੰਦਰ ਮੁਕੰਮਲ ਕਰਵਾਉਣ ਦੀ ਅਪੀਲ ਕੀਤੀ।

ਉਨ੍ਹਾਂ ਮੀਟਿੰਗ ਦੇ ਦੌਰਾਨ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਵੱਖ-ਵੱਖ ਸਕੀਮਾਂ/ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਸਬੰਧਤ ਵਿਭਾਗਾਂ ਨੂੰ ਵਰਤੋਂ ਸਰਟੀਫਿਕੇਟ ਜਲਦੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਚਲਾਈ ਗਈ ਹਿਊਮਨ ਪੈਪੀਲੋਮਾਵਾਇਰਸ (ਐਚ.ਪੀ.ਵੀ) ਵੈਕਸੀਨ ਮੁਹਿੰਮ ਤਹਿਤ 14 ਸਾਲ ਦੀਆਂ ਲੜਕੀਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਭਵਿੱਖ ਵਿੱਚ ਉਨ੍ਹਾਂ ਦਾ ਸਰਵੀਕਲ ਕੈਂਸਰ ਤੋਂ ਬਚਾਅ ਕਰੇਗੀ। ਉਨ੍ਹਾਂ ਵੱਲੋਂ ਬੱਚੀਆਂ ਦੇ ਮਾਪਿਆਂ ਅਤੇ ਸਿੱਖਿਆ ਵਿਭਾਗ ਨੂੰ ਇਸ ਟੀਕਾਕਰਨ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਕਰਨ ਲਈ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਂਦਿਆਂ ਆਪਣੇ ਨੇੜਲੇ ਕੇਂਦਰ ਵਿਚ ਜਾ ਕੇ ਸਿਹਤ ਬੀਮਾ ਕਾਰਡ ਬਣਵਾਉਣ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande