
ਲੁਧਿਆਣਾ, 31 ਮਾਰਚ (ਹਿੰ.ਸ.)। ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵੱਲੋਂ “ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ” ਪ੍ਰੋਗਰਾਮ ਅਧੀਨ ਵਾਰਡ ਨੰਬਰ 27 ਅਤੇ 39 ਵਿੱਚ ਵੱਖ-ਵੱਖ ਲੋਕ ਮਿਲਣੀਆਂ ਕੀਤੀਆਂ। ਇਸ ਦੌਰਾਨ ਉਨ੍ਹਾਂ ਹਲਕੇ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ ਹੋਏ ਵਿਕਾਸ ਕਾਰਜਾਂ ਨੂੰ ਲੋਕਾਂ ਦੇ ਸਾਹਮਣੇ ਰੱਖਿਆ ਅਤੇ ਉਨ੍ਹਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਲਏ।
ਉਨ੍ਹਾਂ ਕਿਹਾ ਕਿ ਵਿਕਾਸ ਸਿਰਫ ਵਾਅਦਿਆਂ ਨਾਲ ਨਹੀਂ ਸਗੋਂ ਜ਼ਮੀਨੀ ਪੱਧਰ ‘ਤੇ ਕੀਤੇ ਕੰਮਾਂ ਨਾਲ ਸਿੱਧ ਹੁੰਦੇ ਹਨ ਅਤੇ ਹਲਕਾ ਲੁਧਿਆਣਾ ਦੱਖਣੀ ਇਸਦੀ ਸਪੱਸ਼ਟ ਮਿਸਾਲ ਬਣਦਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਜਾਰੀ ਰਹਿਣਗੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ