
ਗੁਰਦਾਸਪੁਰ, 31 ਮਾਰਚ (ਹਿੰ.ਸ.)। ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਲੋਕ ਨਿਰਮਾਣ ਵਿਭਾਗ ਅਧੀਨ ਅੰਮ੍ਰਿਤਸਰ-ਅਜਨਾਲਾ-ਡੇਰਾ ਬਾਬਾ ਨਾਨਕ ਰੋਡ ਦੀ ਅਪਗ੍ਰੇਡੇਸ਼ਨ ਦਾ ਨੀਂਹ ਪੱਥਰ ਰੱਖਿਆ ਗਿਆ। ਇਹ ਸੜਕ 3.2 ਕਿਲੋਮੀਟਰ ਲੰਬਾਈ ਵਿੱਚ ਲਗਭਗ 3 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ। ਇਸ ਪ੍ਰੋਜੈਕਟ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਸੁਵਿਧਾ ਮਿਲੇਗੀ ਅਤੇ ਖੇਤਰ ਦੇ ਵਿਕਾਸ ਨੂੰ ਹੋਰ ਤੇਜ਼ੀ ਮਿਲੇਗੀ।
ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਵਾਸੀਆਂ ਨਾਲ ਮਿਲ ਬੈਠ ਕੇ ਹੋਰ ਵਿਕਾਸੀ ਕੰਮਾਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਸਾਡੀ ਕੋਸ਼ਿਸ਼ ਹੈ ਕਿ ਹਰ ਪਿੰਡ ਤੱਕ ਵਿਕਾਸ ਦੇ ਕੰਮ ਤੇਜ਼ੀ ਨਾਲ ਪਹੁੰਚਣ ਅਤੇ ਲੋਕਾਂ ਨੂੰ ਸੁਵਿਧਾਵਾਂ ਮਿਲਣ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ