ਧਾਰੀਵਾਲ ਬਲਾਕ ਸੰਮਤੀ ਦੀ ਨਵ-ਨਿਯੁਕਤ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ
ਕਾਦੀਆਂ, 31 ਮਾਰਚ (ਹਿੰ.ਸ.)। ਕਾਦੀਆਂ ਦੇ ਹਲਕਾ ਇੰਚਾਰਜ ਜਗਰੂਪ ਸਿੰਘ ਸੇਖਵਾਂ ਦੀ ਮੌਜੂਦਗੀ ਵਿੱਚ ਧਾਰੀਵਾਲ ਬਲਾਕ ਸੰਮਤੀ ਦੀ ਨਵ-ਨਿਯੁਕਤ ਚੇਅਰਪਰਸਨ ਸ਼ਰਨਜੀਤ ਕੌਰ ਧਰਮਪਤਨੀ ਸਰਪੰਚ ਹਰਪਾਲ ਸਿੰਘ ਕੰਗ ਅਤੇ ਗੁਰਦੀਪ ਸਿੰਘ ਸੰਧੂ ਨੇ ਵਾਈਸ ਚੇਅਰਮੈਨ ਨੇ ਅਹੁਦਾ ਸੰਭਾਲਿਆ। ਇਸ ਮੌਕੇ ਬਲਾਕ ਸੰਮਤੀ ਦੇ ਨਵ-ਨਿਯ
ਅਹੁਦਾ ਸੰਭਾਲਣ ਸਮੇਂ ਚੇਅਰਪਰਸਨ ਸ਼ਰਨਜੀਤ ਕੌਰ ਅਤੇ ਵਾਈਸ ਚੇਅਰਮੈਨ ਗੁਰਦੀਪ ਸਿੰਘ ਸੰਧੂ


ਕਾਦੀਆਂ, 31 ਮਾਰਚ (ਹਿੰ.ਸ.)। ਕਾਦੀਆਂ ਦੇ ਹਲਕਾ ਇੰਚਾਰਜ ਜਗਰੂਪ ਸਿੰਘ ਸੇਖਵਾਂ ਦੀ ਮੌਜੂਦਗੀ ਵਿੱਚ ਧਾਰੀਵਾਲ ਬਲਾਕ ਸੰਮਤੀ ਦੀ ਨਵ-ਨਿਯੁਕਤ ਚੇਅਰਪਰਸਨ ਸ਼ਰਨਜੀਤ ਕੌਰ ਧਰਮਪਤਨੀ ਸਰਪੰਚ ਹਰਪਾਲ ਸਿੰਘ ਕੰਗ ਅਤੇ ਗੁਰਦੀਪ ਸਿੰਘ ਸੰਧੂ ਨੇ ਵਾਈਸ ਚੇਅਰਮੈਨ ਨੇ ਅਹੁਦਾ ਸੰਭਾਲਿਆ।

ਇਸ ਮੌਕੇ ਬਲਾਕ ਸੰਮਤੀ ਦੇ ਨਵ-ਨਿਯੁਕਤ ਚੇੇਅਰਪਰਸਨ ਸ਼ਰਨਜੀਤ ਕੌਰ ਅਤੇ ਵਾਈਸ ਚੇਅਰਮੈਨ ਗੁਰਦੀਪ ਸਿੰਘ ਸੰਧੂ ਨੂੰ ਮੁਬਾਰਕਬਾਦ ਦਿੰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਿੱਚ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਮਾਣ ਸਤਿਕਾਰ ਦੇ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਪਾਰਟੀ ਵਲੰਟੀਅਰਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਲਗਨ ਅਨੁਸਾਰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਤੇਜਗਤੀ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਸਹੂਲਤਾਂ ਜਲਦ ਤੋਂ ਜਲਦ ਲਾਭ ਪੁੱਜਦਾ ਹੋ ਸਕੇ।

ਇਸ ਮੌਕੇ ਚੇਅਰਪਰਸਨ ਸ਼ਰਨਜੀਤ ਕੌਰ ਅਤੇ ਵਾਈਸ ਚੇਅਰਮੈਨ ਗੁਰਦੀਪ ਸਿੰਘ ਸੰਧੂ ਨੇ ਕਿਹਾ ਕਿ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ, ਉਸਨੂੰ ਪੂਰੀ ਮਿਹਨਤ ਤੇ ਲਗਨ ਨਿਭਾਉਣਗੇ ਅਤੇ ਪਿੰਡਾਂ ਅੰਦਰ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਬੀ.ਡੀ.ਪੀ.ਓ.ਧਾਰੀਵਾਲ ਕੁਲਜਿੰਦਰ ਸਿੰਘ ਚਾਹਲ, ਚੇਅਰਮੈਨ ਡਾ. ਜਸਪਾਲ ਸਿੰਘ ਪੰਧੇਰ, ਪ੍ਰਧਾਨ ਅਸ਼ਵਨੀ ਦੁੱਗਲ, ਸਰਪੰਚ ਗੁਰਸਾਹਿਬ ਸਿੰਘ ਦੇਵੀਦਾਸਪੁਰ, ਸਰਪੰਚ ਗੁਰਨਾਮ ਸਿੰਘ ਆਲੋਵਾਲ, ਸਰਪੰਚ ਗੁਰਦੇਵ ਸਿੰਘ ਤੁੰਗ, ਸਰਪੰਚ ਜਤਿੰਦਰ ਜੱਜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਮਰਥਕ ਹਾਜ਼ਰ ਸਨ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande