ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ
ਹੁਸ਼ਿਆਰਪੁਰ, 31 ਮਾਰਚ (ਹਿੰ.ਸ.)। ਹੁਸ਼ਿਆਰਪੁਰ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦੀ ਮੌਤ ਹੋ ਗਈ। ਇਹ ਹਾਦਸਾ ਗੜ੍ਹਸ਼ੰਕਰ-ਹੁਸ਼ਿਆਰਪੁਰ ਸੜਕ ''ਤੇ ਡਾਨਸੀਵਾਲ ਪਿੰਡ ਨੇੜੇ ਵਾਪਰਿਆ। ਮ੍ਰਿਤਕ ਦੀ ਪਹਿਚਾਣ ਐਸਆਈ ਚਤਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਮਾਹਿਲਪੁਰ ਥਾਣੇ ਵਿ
ਪ੍ਰਤੀਕਾਤਮਕ।


ਹੁਸ਼ਿਆਰਪੁਰ, 31 ਮਾਰਚ (ਹਿੰ.ਸ.)। ਹੁਸ਼ਿਆਰਪੁਰ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦੀ ਮੌਤ ਹੋ ਗਈ। ਇਹ ਹਾਦਸਾ ਗੜ੍ਹਸ਼ੰਕਰ-ਹੁਸ਼ਿਆਰਪੁਰ ਸੜਕ 'ਤੇ ਡਾਨਸੀਵਾਲ ਪਿੰਡ ਨੇੜੇ ਵਾਪਰਿਆ। ਮ੍ਰਿਤਕ ਦੀ ਪਹਿਚਾਣ ਐਸਆਈ ਚਤਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਮਾਹਿਲਪੁਰ ਥਾਣੇ ਵਿੱਚ ਤਾਇਨਾਤ ਸਨ। ਪੁਲਿਸ ਨੇ ਮੁਲਜ਼ਮ ਗੈਸ ਟੈਂਕਰ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੜ੍ਹਸ਼ੰਕਰ-ਹੁਸ਼ਿਆਰਪੁਰ ਸੜਕ ‘ਤੇ ਪਿੰਡ ਡਾਨਸੀਵਾਲ ਦੇ ਨੇੜੇ ਉਦੋਂ ਵਾਪਰਿਆ ਜਦੋਂ ਇੱਕ ਹੋਰ ਵਾਹਨ ਨੂੰ ਓਵਰਟੇਕ ਕਰਦੇ ਸਮੇਂ ਗਲਤ ਦਿਸ਼ਾ ਤੋਂ ਆ ਰਹੇ ਗੈਸ ਟੈਂਕਰ ਨੇ ਸਬ-ਇੰਸਪੈਕਟਰ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਸਬ-ਇੰਸਪੈਕਟਰ ਚਤਵਿੰਦਰ ਸਿੰਘ ਆਪਣੇ ਮੋਟਰਸਾਈਕਲ ‘ਤੇ ਗੜ੍ਹਸ਼ੰਕਰ ਤੋਂ ਮਾਹਿਲਪੁਰ ਆ ਰਹੇ ਸੀ। ਹਾਦਸੇ ਵਿੱਚ ਸਬ-ਇੰਸਪੈਕਟਰ ਚਤਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਏ।

ਹਾਦਸੇ ਦੀ ਸੂਚਨਾ ਮਿਲਣ ‘ਤੇ, ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਐਸਆਈ ਚਤਵਿੰਦਰ ਸਿੰਘ ਨੂੰ ਗੜ੍ਹਸ਼ੰਕਰ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਤੋਂ ਗੈਸ ਟੈਂਕਰ ਦੇ ਡਰਾਈਵਰ ਵਿਨੋਦ ਕੁਮਾਰ, ਜੋ ਕਿ ਰਾਏਬਰੇਲੀ, ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande