ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਹੀ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ - ਬਲਜੀਤ ਭੁੱਟਾ
ਫਤਹਿਗੜ੍ਹ ਸਾਹਿਬ, 31 ਮਾਰਚ (ਹਿੰ.ਸ.)। ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਕੇ ਤੇ ਝੂਠੇ ਵਾਅਦੇ ਕਰਕੇ ਸਰਕਾਰ ਬਣਾਈ ਹੈ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਹੀ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਜਿਸ ਤੋਂ ਸਪਸ਼ਟ ਹੈ ਕਿ ਅਕਾਲੀ ਦਲ ਹੀ ਲੋਕਾਂ
ਜਨਤਕ ਮੀਟਿੰਗ ਦੌਰਾਨ  ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਅਤੇ ਪਿੰਡ ਵਾਸੀ।


ਫਤਹਿਗੜ੍ਹ ਸਾਹਿਬ, 31 ਮਾਰਚ (ਹਿੰ.ਸ.)। ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਕੇ ਤੇ ਝੂਠੇ ਵਾਅਦੇ ਕਰਕੇ ਸਰਕਾਰ ਬਣਾਈ ਹੈ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਹੀ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਜਿਸ ਤੋਂ ਸਪਸ਼ਟ ਹੈ ਕਿ ਅਕਾਲੀ ਦਲ ਹੀ ਲੋਕਾਂ ਦੇ ਹਿਤਾਂ ਦੀ ਰਾਖੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਬਧੌਛੀ ਖੁਰਦ ਵਿਖੇ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਜਗਤਾਰ ਸਿੰਘ ਤਾਰਾ ਬਧੌਛੀ ਖੁਰਦ ਨੂੰ ਜ਼ਿਲ੍ਹੇ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।

ਭੁੱਟਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਝੂਠ ਦੀ ਹੱਦ ਹੋ ਚੁੱਕੀ ਹੈ ਅਤੇ ਸੂਬੇ ਦੇ ਲੋਕ ਇਸ ਦੀਆਂ ਰੋਜ਼ਾਨਾ ਦੀਆਂ ਗੱਪਾਂ ਤੋਂ ਪੂਰੀ ਤਰਹਾਂ ਦੁਖੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਗਵਾਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ ਇੱਕ ਅਜਿਹੀ ਪਾਰਟੀ ਹੈ ਜਿਸਨੇ ਹਮੇਸ਼ਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹੱਕਾਂ ਲਈ ਮੋਰਚੇ ਲਗਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਿਛਲੇ ਚਾਰ ਸਾਲ ਕਿਸ ਤਰ੍ਹਾਂ ਲੰਘਾਏ ਹਨ ਇਹ ਲੋਕ ਹੀ ਜਾਣਦੇ ਹਨ ਜਿਸ ਤੋਂ ਤੰਗ ਹੋ ਕੇ ਲੋਕਾਂ ਨੇ ਪੱਕਾ ਮਨ ਬਣਾ ਲਿਆ ਹੈ ਤੇ ਉਹ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ।

ਇਸ ਮੌਕੇ ਨਗਰ ਨਿਵਾਸੀਆਂ ਵੱਲੋਂ ਬਲਜੀਤ ਸਿੰਘ ਭੁੱਟੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਦਿਲਬਾਗ ਸਿੰਘ ਬਾਘਾ ਬਧੌਛੀ ਕਲਾਂ, ਜਰਨੈਲ ਸਿੰਘ ਸਾਨੀਪੁਰ ਪ੍ਰਧਾਨ ਵੀ ਸੀ ਵਿੰਗ ਹਲਕਾ ਸ਼੍ਰੀ ਫਤਿਹਗੜ ਜਗਦੀਪ ਸਿੰਘ ਹੁਸੈਨਪੁਰ ਸਰਕਲ ਪ੍ਰਧਾਨ ਬਧੌਛੀ ਜਗਦੇਵ ਸਿੰਘ ਬਧੌਛੀ ਕਲਾਂ ਸਾਬਕਾ ਸਰਪੰਚ ਆਦਿ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande