ਛੇ ਦਿਨਾਂ ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ ਅਮਿੱਟ ਯਾਦਾਂ ਬਿਖੇਰਦਾ ਸਮਾਪਤ
ਤਰਨ ਤਾਰਨ, 31 ਮਾਰਚ (ਹਿੰ.ਸ.)। ਗ੍ਰਹਿ ਮੰਤਰਾਲੇ ਅਤੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੀ ਸਾਂਝੀ ਪਹਿਲਕਦਮੀ ਸਦਕਾ ਮੇਰਾ ਯੁਵਾ ਭਾਰਤ ਦੁਆਰਾ ਯੂਥ ਹੋਸਟਲ, ਤਰਨਤਾਰਨ ਵਿਖੇ ਕਰਵਾਇਆ ਛੇ ਦਿਨਾ ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ ਅਮਿੱਟ ਯਾਦਾਂ ਬਿਖੇਰਦਾ ਸਮਾਪਤ ਹੋ ਗਿਆ। ਡਿਪਟੀ ਡਾਇਰੈਕਟਰ ਜਸਲੀਨ
ਭਾਗੀਦਾਰਾਂ ਦਾ ਸਨਮਾਨ ਕਰਦੇ ਪ੍ਰਬੰਧਕ।


ਤਰਨ ਤਾਰਨ, 31 ਮਾਰਚ (ਹਿੰ.ਸ.)। ਗ੍ਰਹਿ ਮੰਤਰਾਲੇ ਅਤੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੀ ਸਾਂਝੀ ਪਹਿਲਕਦਮੀ ਸਦਕਾ ਮੇਰਾ ਯੁਵਾ ਭਾਰਤ ਦੁਆਰਾ ਯੂਥ ਹੋਸਟਲ, ਤਰਨਤਾਰਨ ਵਿਖੇ ਕਰਵਾਇਆ ਛੇ ਦਿਨਾ ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ ਅਮਿੱਟ ਯਾਦਾਂ ਬਿਖੇਰਦਾ ਸਮਾਪਤ ਹੋ ਗਿਆ। ਡਿਪਟੀ ਡਾਇਰੈਕਟਰ ਜਸਲੀਨ ਕੌਰ ਦੀ ਨਿਗਰਾਨੀ ਹੇਠ ਕਰਵਾਏ ਇਸ ਪ੍ਰੋਗਰਾਮ ਵਿਚ ਕਸ਼ਮੀਰ ਦੇ ਬਾਰਾਮੂਲਾ, ਕੁਪਵਾੜਾ, ਬਡਗਾਮ, ਸ਼੍ਰੀਨਗਰ, ਪੁਲਵਾਮਾ, ਅਨੰਤਨਾਗ ਜ਼ਿਲ੍ਹਿਆਂ ਦੇ 120 ਭਾਗੀਦਾਰਾਂ ਨੇ ਹਿੱਸਾ ਲਿਆ। ਸਮਾਪਨ ਸਮਾਰੋਹ ਵਿਚ ਡੀ. ਐਸ. ਪੀ ਕਮਲਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਐਸ.ਐਚ.ਓ ਨਵਦੀਪ ਸਿੰਘ ਗੈਸਟ ਆਫ਼ ਆਨਰ ਵਜੋਂ ਹਾਜ਼ਰ ਰਹੇ।

ਪ੍ਰੋਗਰਾਮ ਦੀ ਸ਼ੁਰੂਆਤ ਅਕਾਉਂਟਸ ਅਤੇ ਪ੍ਰੋਗਰਾਮ ਸੁਪਰਵਾਈਜ਼ਰ ਸਾਧੂ ਰਾਮ ਸਲਗੋਤਰਾ ਵੱਲੋਂ ਮਹਿਮਾਨਾਂ ਦੇ ਸਵਾਗਤ ਨਾਲ ਹੋਈ। ਇਸ ਤੋਂ ਬਾਅਦ ਡਿਪਟੀ ਡਾਇਰੈਕਟਰ ਜਸਲੀਨ ਕੌਰ ਨੇ ਛੇ ਦਿਨਾਂ ਦੇ ਪ੍ਰੋਗਰਾਮ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਇਸ ਦੌਰਾਨ ਹੋਈਆਂ ਗਤੀਵਿਧੀਆਂ ਅਤੇ ਸਿੱਖਣ ਵਾਲੇ ਅਨੁਭਵਾਂ ਬਾਰੇ ਰੋਸ਼ਨੀ ਪਾਈ। ਇਸ ਮੌਕੇ ਭਾਗੀਦਾਰਾਂ ਵੱਲੋਂ ਰੰਗ-ਰੰਗ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਤੋਂ ਬਾਅਦ ਭਾਗੀਦਾਰਾਂ ਵੱਲੋਂ ਆਪਣੇ ਤਜ਼ਰਬੇ ਸਾਂਝੇ ਕੀਤੇ ਗਏ, ਜਿਥੇ ਉਨ੍ਹਾਂ ਨੇ ਪੰਜਾਬ ਦੀ ਸੰਸਕ੍ਰਿਤੀ ਅਤੇ ਵਿਰਾਸਤ ਨੂੰ ਜਾਣਨ ਦੇ ਮੌਕੇ ਲਈ ਧੰਨਵਾਦ ਕੀਤਾ।

ਸਮਾਰੋਹ ਦੌਰਾਨ ਭਾਗੀਦਾਰਾਂ ਨੂੰ ਇਨਾਮ ਅਤੇ ਸਰਟੀਫਿਕੇਟ ਵੀ ਵੰਡੇ ਗਏ। ਆਪਣੇ ਸੰਬੋਧਨ ਵਿੱਚ ਡੀ.ਐਸ.ਪੀ ਕਮਲਜੀਤ ਸਿੰਘ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਨੌਜਵਾਨਾਂ ਨੂੰ ਦੇਸ਼ ਦੀ ਏਕਤਾ, ਅਨੁਸ਼ਾਸਨ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਐਸ.ਐਚ.ਓ ਨਵਦੀਪ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ।

ਅੰਤ ਵਿੱਚ ਜਸਲੀਨ ਕੌਰ ਵੱਲੋਂ ਵੋਟ ਆਫ਼ ਥੈਂਕਸ ਪੇਸ਼ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੇ ਸਾਰੇ ਮਹਿਮਾਨਾਂ, ਭਾਗੀਦਾਰਾਂ ਅਤੇ ਸਹਿਯੋਗੀ ਸਟਾਫ ਦਾ ਧੰਨਵਾਦ ਕੀਤਾ। ਇਹ ਪ੍ਰੋਗਰਾਮ ਨੌਜਵਾਨਾਂ ਵਿੱਚ ਸੱਭਿਆਚਾਰਕ ਅਦਾਨ-ਪ੍ਰਦਾਨ, ਆਪਸੀ ਸਮਝ ਅਤੇ ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਇਆ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande