ਫਰੀਦਕੋਟ : ਮੋਗਾ-ਕੋਟਕਪੂਰਾ ਰੋਡ ’ਤੇ ਹਾਦਸੇ ਵਿੱਚ ਨੌਜਵਾਨ ਦੀ ਮੌਤ
ਕੋਟਕਪੂਰਾ, 31 ਮਾਰਚ (ਹਿੰ.ਸ.)। ਮੋਗਾ-ਕੋਟਕਪੂਰਾ ਰੋਡ ਵਾਪਰੇ ਸੜਕ ਹਾਦਸੇ ਵਿੱਚ ਪੰਜਗਰਾਈਂ ਕਲਾਂ ਦੇ ਨੌਜਵਾਨ ਮੌਤ ਹੋ ਗਈ। ਇਹ ਹਾਦਸਾ ਅੱਜ ਤੜਕੇ ਵਾਪਰਿਆ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਹੜ ਸਿੰਘ(32) ਪੁੱਤਰ ਗੁਲਜਾਰ ਸਿੰਘ ਵਾਸੀ ਪੰਜਗਰਾਈਂ ਕਲਾਂ ਆਪਣੀ ਸਕੂਟੀ ’ਤੇ ਆਪਣੀ ਭਾਣਜੀ ਅਮਰਜ
ਹਾਦਸੇ ਵਿੱਚ ਨੁਕਸਾਨੀ ਗਈ ਸਕੂਟੀ


ਕੋਟਕਪੂਰਾ, 31 ਮਾਰਚ (ਹਿੰ.ਸ.)। ਮੋਗਾ-ਕੋਟਕਪੂਰਾ ਰੋਡ ਵਾਪਰੇ ਸੜਕ ਹਾਦਸੇ ਵਿੱਚ ਪੰਜਗਰਾਈਂ ਕਲਾਂ ਦੇ ਨੌਜਵਾਨ ਮੌਤ ਹੋ ਗਈ। ਇਹ ਹਾਦਸਾ ਅੱਜ ਤੜਕੇ ਵਾਪਰਿਆ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਹੜ ਸਿੰਘ(32) ਪੁੱਤਰ ਗੁਲਜਾਰ ਸਿੰਘ ਵਾਸੀ ਪੰਜਗਰਾਈਂ ਕਲਾਂ ਆਪਣੀ ਸਕੂਟੀ ’ਤੇ ਆਪਣੀ ਭਾਣਜੀ ਅਮਰਜੀਤ ਕੌਰ ਸਮੇਤ ਕੋਟਕਪੂਰਾ ਨੂੰ ਜਾ ਰਿਹਾ ਸੀ। ਇਸ ਦੋਰਾਨ ਉਹ ਪਿੰਡ ਤੋਂ ਬਾਹਰਵਾਰ ਮੋਗਾ-ਕੋਟਕਪੂਰਾ ਸੜਕ ਦੇ ਕਿਨਾਰੇ ਖੜ੍ਹੇ ਟਰੈਕਟਰ-ਟਰਾਲੀ ਨਾਲ ਜਾ ਟਕਰਾਇਆ। ਟਰਾਲੀ ਨਾਲ ਟਕਰਾਉਣ ਤੋਂ ਬਾਅਦ ਬੋਹੜ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸਦੀ ਦੀ ਭਾਣਜੀ ਅਮਰਜੀਤ ਕੌਰ ਗੰਭੀਰ ਰੂਪ ਜ਼ਖਮੀ ਹੋ ਗਈ ਜਿਸਨੂੰ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਕੋਟਕਪੂਰਾ ਪਹੁੰਚਾਇਆ ਗਿਆ, ਜਿੱਥੋਂ ਉਸਦੀ ਦੀ ਹਾਲਤ ਨੂੰ ਦੇਖਦੇ ਹੋਏ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਭੇਜ ਦਿੱਤਾ ਗਿਆ। ਇਸ ਦੁਖਦਾਈ ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਜ਼ਿਕਰਯੋਗ ਹੈ ਕਿ ਬੋਹੜ ਸਿੰਘ ਪੜ੍ਹਿਆ- ਲਿਖਿਆ ਤੇ ਹੋਣਹਾਰ ਨੌਜਵਾਨ ਇਕਲੌਤਾ ਪੁੱਤਰ ਸੀ। ਘਟਨਾ ਦਾ ਪਤਾ ਲੱਗਦਿਆ ਹੀ ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande