
ਚੰਡੀਗੜ੍ਹ, 04 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਸਵੇਰੇ ਸੂਬੇ ਅਤੇ ਦੇਸ਼ ਦੇ ਲੋਕਾਂ ਨੂੰ ਹੋਲਾ ਮਹੱਲਾ ਅਤੇ ਰੰਗਾਂ ਦੇ ਤਿਉਹਾਰ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਆਪਣੇ ਸੰਦੇਸ਼ ’ਚ ਮੁੱਖ ਮੰਤਰੀ ਨੇ ਲਿਖਿਆ ‘‘ਖਾਲਸਾਈ ਜਾਹੋ-ਜਲਾਲ ਅਤੇ ਸੂਰਬੀਰਤਾ ਦੇ ਪ੍ਰਤੀਕ 'ਹੋਲਾ-ਮਹੱਲਾ' ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ੀ ਨਿਆਰੀ ਤੇ ਨਿਰਾਲੀ ਪਛਾਣ ਸਾਨੂੰ ਹਮੇਸ਼ਾ ਜ਼ੁਲਮ ਵਿਰੁੱਧ ਲੜਨ ਅਤੇ ਮਾਨਵਤਾ ਦੀ ਸੇਵਾ ਕਰਨ ਦਾ ਬਲ ਦਿੰਦੀ ਹੈ। ਆਓ, ਚੜ੍ਹਦੀ ਕਲਾ ਦੇ ਇਸ ਮਹਾਨ ਪੁਰਬ ਮੌਕੇ ਸੱਚ ਤੇ ਹੱਕ ਦੇ ਮਾਰਗ 'ਤੇ ਚੱਲਣ ਦਾ ਪ੍ਰਣ ਕਰੀਏ।’’
ਉਨ੍ਹਾਂ ਇੱਕ ਹੋਰ ਪੋਸਟ ’ਚ ਲਿਖਿਆ, ‘‘ਸਮੂਹ ਪੰਜਾਬ ਵਾਸੀਆਂ ਅਤੇ ਦੇਸ਼ ਵਾਸੀਆਂ ਨੂੰ ਰੰਗਾਂ ਦੇ ਤਿਉਹਾਰ ਹੋਲੀ ਦੀਆਂ ਲੱਖ-ਲੱਖ ਮੁਬਾਰਕਾਂ। ਪਰਮਾਤਮਾ ਅੱਗੇ ਅਰਦਾਸ ਹੈ ਕਿ ਇਹ ਤਿਉਹਾਰ ਤੁਹਾਡੇ ਜੀਵਨ 'ਚ ਖੁਸ਼ੀਆਂ ਦੇ ਸਭ ਰੰਗ ਲੈਕੇ ਆਵੇ।‘‘
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ