ਮਾਰਚ ਦੀ ਗਰਮੀ ਕਣਕ ਲਈ ਖਤਰਾ, ਖੇਤੀਬਾੜੀ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਬਠਿੰਡਾ, 04 ਮਾਰਚ (ਹਿੰ.ਸ.)। ਮਾਰਚ ਮਹੀਨੇ ਦੌਰਾਨ ਤਾਪਮਾਨ ਵਿੱਚ ਹੋ ਰਹੇ ਅਸਧਾਰਣ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਲਈ ਕਣਕ ਦੀ ਫ਼ਸਲ ਸਬੰਧੀ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ ਸ
ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ ਸਿੱਧੂ


ਬਠਿੰਡਾ, 04 ਮਾਰਚ (ਹਿੰ.ਸ.)। ਮਾਰਚ ਮਹੀਨੇ ਦੌਰਾਨ ਤਾਪਮਾਨ ਵਿੱਚ ਹੋ ਰਹੇ ਅਸਧਾਰਣ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਲਈ ਕਣਕ ਦੀ ਫ਼ਸਲ ਸਬੰਧੀ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ ਸਿੱਧੂ ਨੇ ਸਾਂਝੀ ਕੀਤੀ।

ਉਨ੍ਹਾਂ ਦੱਸਿਆ ਕਿ ਇਸ ਸਮੇਂ ਕਣਕ ਦੀ ਫਸਲ ਦਾਣਾ ਬਣਨ ਅਤੇ ਦਾਣਾ ਭਰਨ ਦੇ ਅਹਿਮ ਪੜਾਅ ਵਿੱਚ ਹੈ, ਜਿਸ ਦੌਰਾਨ ਵੱਧ ਤਾਪਮਾਨ ਫ਼ਸਲ ਦੀ ਉਪਜ ਅਤੇ ਗੁਣਵੱਤਾ ‘ਤੇ ਨਕਾਰਾਤਮਕ ਅਸਰ ਪਾ ਸਕਦਾ ਹੈ। ਉੱਚ ਤਾਪਮਾਨ ਕਾਰਨ ਦਾਣੇ ਦੀ ਭਰਾਵਟ ਘਟਣ ਦੀ ਸੰਭਾਵਨਾ ਹੁੰਦੀ ਹੈ, ਜਿਸ ਨਾਲ ਪੈਦਾਵਾਰ ਵਿੱਚ ਕਮੀ ਆ ਸਕਦੀ ਹੈ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਫਸਲ ਨੂੰ ਗਰਮੀ ਦੇ ਤਣਾਅ ਤੋਂ ਬਚਾਉਣ ਲਈ ਸਮੇਂ-ਸਿਰ ਜ਼ਰੂਰੀ ਕਦਮ ਚੁੱਕਣ ਅਤੇ ਵਿਭਾਗ ਵੱਲੋਂ ਜਾਰੀ ਸਿਫਾਰਸ਼ਾਂ ਦੀ ਪਾਲਣਾ ਯਕੀਨੀ ਬਣਾਉਣ।

ਕਿਸਾਨਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਕਣਕ ਦੀ ਫਸਲ ਵਿੱਚ ਮਿੱਟੀ ਦੀ ਨਮੀ ਕਾਇਮ ਰੱਖਣ ਲਈ ਲੋੜ ਅਤੇ ਖ਼ਾਸ ਕਰਕੇ ਦਾਣਾ ਭਰਨ ਦੇ ਪੜਾਅ ਦੌਰਾਨ ਅਨੁਸਾਰ ਹਲਕੀ ਸਿੰਚਾਈ ਕੀਤੀ ਜਾਵੇ। ਸਿੰਚਾਈ ਸਵੇਰੇ ਜਲਦੀ ਜਾਂ ਸ਼ਾਮ ਦੇ ਸਮੇਂ ਕੀਤੀ ਜਾਵੇ ਤਾਂ ਜੋ ਵਾਸ਼ਪੀਕਰਨ ਘੱਟ ਹੋਵੇ ਅਤੇ ਪਾਣੀ ਦੀ ਬਚਤ ਹੋ ਸਕੇ। ਬਿਨਾਂ ਲੋੜ ਨਾਈਟਰੋਜਨ ਖਾਦਾਂ ਦੀ ਵਾਧੂ ਵਰਤੋਂ ਤੋਂ ਪ੍ਰਹੇਜ਼ ਕੀਤਾ ਜਾਵੇ ਕਿਉਂਕਿ ਇਸ ਨਾਲ ਗਰਮੀ ਦਾ ਅਸਰ ਵੱਧ ਸਕਦਾ ਹੈ।

ਇਸ ਤੋਂ ਇਲਾਵਾ, ਫਸਲ ਵਿੱਚ ਨਦੀਨਾਂ, ਕੀਟਾਂ ਅਤੇ ਬਿਮਾਰੀਆਂ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ ਅਤੇ ਕਿਸੇ ਵੀ ਲੱਛਣ ਦੇ ਪ੍ਰਗਟ ਹੋਣ ‘ਤੇ ਤੁਰੰਤ ਖੇਤੀ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ। ਖੇਤਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਨਿਕਾਸ ਪ੍ਰਬੰਧ ਸੁਚਾਰੂ ਰੱਖਿਆ ਜਾਵੇ। ਤਾਪਮਾਨੀ ਤਣਾਅ ਘਟਾਉਣ ਅਤੇ ਦਾਣੇ ਦੀ ਭਰਾਵਟ ਸੁਧਾਰਣ ਲਈ 13:0:45 (ਪੋਟਾਸ਼ੀਅਮ ਨਾਈਟ੍ਰੇਟ) ਦਾ ਛਿੜਕਾਅ ਸਿਫਾਰਸ਼ ਅਨੁਸਾਰ ਕੀਤਾ ਜਾ ਸਕਦਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਜਾਰੀ ਕੀਤੀਆਂ ਸਲਾਹਾਂ ਦੀ ਪੂਰੀ ਪਾਲਣਾ ਕਰਕੇ ਕਣਕ ਦੀ ਫਸਲ ਨੂੰ ਉੱਚ ਤਾਪਮਾਨ ਦੇ ਮੰਦ ਪ੍ਰਭਾਵਾਂ ਤੋਂ ਬਚਾਉਣ ਅਤੇ ਵੱਧ ਤੋਂ ਵੱਧ ਉਤਪਾਦਨ ਯਕੀਨੀ ਬਣਾਉਣ। ਵਧੇਰੇ ਜਾਣਕਾਰੀ ਲਈ ਕਿਸਾਨ ਨੇੜਲੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande