
ਹੁਸ਼ਿਆਰਪੁਰ, 04 ਮਾਰਚ (ਹਿੰ.ਸ.)। ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਪਾਵਨ ਤਿਉਹਾਰ ਹੋਲਾ ਮਹੱਲਾ ਦੇ ਮੌਕੇ 'ਤੇ ਸਾਰੇ ਜ਼ਿਲ੍ਹਾ ਵਾਸੀਆਂ ਨੂੰ ਦਿਲੋਂ ਵਧਾਈ ਅਤੇ ਮੁਬਾਰਕਾਂ ਦਿੱਤੀਆਂ ਹਨ।
ਆਪਣੇ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਵੀਰਤਾ, ਹੌਸਲਾ, ਕੁਰਬਾਨੀ ਅਤੇ ਭਾਈਚਾਰੇ ਦਾ ਪ੍ਰਤੀਕ ਹੈ। ਇਹ ਤਿਉਹਾਰ ਸਾਨੂੰ ਗੁਰੂ ਸਾਹਿਬਾਨ ਦੀਆਂ ਮਹਾਨ ਸਿੱਖਿਆਵਾਂ 'ਤੇ ਚੱਲਣ ਅਤੇ ਸਮਾਜ ਵਿੱਚ ਇਕੱਜੁਟਤਾ, ਪਿਆਰ ਅਤੇ ਸਦਭਾਵਨਾ ਬਣਾਈ ਰੱਖਣ ਦੀ ਪ੍ਰੇਰਨਾ ਦਿੰਦਾ ਹੈ।
ਕਰਮਜੀਤ ਕੌਰ ਨੇ ਕਿਹਾ ਕਿ ਇਹ ਇਤਿਹਾਸਕ ਤਿਉਹਾਰ ਸਾਨੂੰ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੋੜਦਾ ਹੈ ਅਤੇ ਸਮਾਜਿਕ ਇਕਜੁਟਤਾ ਨੂੰ ਮਜ਼ਬੂਤ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਮੌਕੇ 'ਤੇ ਆਪਸੀ ਵੈਰ-ਭਾਵ ਨੂੰ ਭੁੱਲ ਕੇ ਮਿਲ-ਜੁਲ ਕੇ ਤਿਉਹਾਰ ਮਨਾਉਣਾ ਚਾਹੀਦਾ ਹੈ ਅਤੇ ਸਮਾਜ ਵਿੱਚ ਸ਼ਾਂਤੀ, ਸਦਭਾਵਨਾ ਅਤੇ ਸਹਿਯੋਗ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਸਿਰਫ਼ ਧਾਰਮਿਕ ਤਿਉਹਾਰ ਨਹੀਂ, ਸਗੋਂ ਇਹ ਸਾਨੂੰ ਅਨੁਸ਼ਾਸਨ, ਸੇਵਾ ਅਤੇ ਸਮਰਪਣ ਦਾ ਸੰਦੇਸ਼ ਵੀ ਦਿੰਦਾ ਹੈ।
ਇਸ ਪਾਵਨ ਮੌਕੇ 'ਤੇ ਸਾਨੂੰ ਲੋੜਵੰਦਾਂ ਦੀ ਮਦਦ ਕਰਨ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਉੱਠਾਣ ਲਈ ਸੰਕਲਪ ਲੈਣਾ ਚਾਹੀਦਾ ਹੈ। ਕਰਮਜੀਤ ਕੌਰ ਨੇ ਕਾਮਨਾ ਕੀਤੀ ਕਿ ਇਹ ਪਾਵਨ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਸੁਖ, ਸਮ੍ਰਿਧੀ ਅਤੇ ਖੁਸ਼ਹਾਲੀ ਲਿਆਵੇ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਤਰੱਕੀ ਅਤੇ ਵਿਕਾਸ ਦੇ ਰਾਹ 'ਤੇ ਲਗਾਤਾਰ ਅੱਗੇ ਵਧਦਾ ਰਹੇ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ