ਪੰਜਾਬ ‘ਚ ਮੌਸਮ ਅੱਜ ਰਹੇਗਾ ਖੁਸ਼ਕ, ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
ਚੰਡੀਗੜ੍ਹ, 04 ਮਾਰਚ (ਹਿੰ.ਸ.)। ਮਾਰਚ ਦੀ ਸ਼ੁਰੂਆਤ ਦੇ ਨਾਲ ਹੀ ਪੰਜਾਬ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਤਾਪਮਾਨ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਪਹਿਲਾਂ ਹੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ। ਇਸ ਦੌਰਾਨ ਪੰਜਾਬ ਤੇ ਚੰਡੀਗੜ੍ਹ ਵਿੱਚ ਅੱਜ ਹੋਲੀ ਵਾਲੇ ਦਿਨ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।
ਪੰਜਾਬ ‘ਚ ਮੌਸਮ ਅੱਜ ਰਹੇਗਾ ਖੁਸ਼ਕ, ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ


ਚੰਡੀਗੜ੍ਹ, 04 ਮਾਰਚ (ਹਿੰ.ਸ.)। ਮਾਰਚ ਦੀ ਸ਼ੁਰੂਆਤ ਦੇ ਨਾਲ ਹੀ ਪੰਜਾਬ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਤਾਪਮਾਨ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਪਹਿਲਾਂ ਹੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ। ਇਸ ਦੌਰਾਨ ਪੰਜਾਬ ਤੇ ਚੰਡੀਗੜ੍ਹ ਵਿੱਚ ਅੱਜ ਹੋਲੀ ਵਾਲੇ ਦਿਨ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।ਆਮ ਤੌਰ 'ਤੇ ਮਾਰਚ ਦੇ ਇਨ੍ਹਾਂ ’ਚ ਹਲਕੀ ਠੰਢ ਹੁੰਦੀ ਹੈ, ਪਰ ਇਸ ਵਾਰ, ਤੇਜ਼ ਧੁੱਪ ਅਤੇ ਗਰਮ ਹਵਾਵਾਂ ਨੇ ਹਾਲਾਤ ਅਪ੍ਰੈਲ, ਮਈ ਵਰਗੇ ਬਣਾ ਦਿੱਤੇ ਹਨ। ਇਸ ਵੇਲੇ, ਪੰਜਾਬ ਵਿੱਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਹੈ। ਜਿੱਥੇ ਮੀਂਹ ਦੀ ਘਾਟ ਆਮ ਜਨਜੀਵਨ ਨੂੰ ਪ੍ਰਭਾਵਿਤ ਕਰ ਸਕਦੀ ਹੈ, ਉੱਥੇ ਹੀ ਖੇਤੀਬਾੜੀ 'ਤੇ ਵੀ ਅਸਰ ਪੈਣ ਦਾ ਡਰ ਹੈ।ਮੌਸਮ ਵਿਭਾਗ ਅਨੁਸਾਰ 5 ਮਾਰਚ ਤੱਕ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਵਾ ਦੀ ਗਤੀ 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ। ਦਿਨ ਵੇਲੇ ਤੇਜ਼ ਧੁੱਪ ਰਹੇਗੀ। ਮੌਸਮ ਵਿਭਾਗ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਰਾਜ ਵਿੱਚ ਤਾਪਮਾਨ 0.3 ਡਿਗਰੀ ਵਧਿਆ ਹੈ। ਹੁਣ ਆਮ ਨਾਲੋਂ 5 ਡਿਗਰੀ ਵੱਧ ਹੈ। ਰੂਪਨਗਰ ਵਿੱਚ ਸਭ ਤੋਂ ਵੱਧ ਤਾਪਮਾਨ 31.6 ਡਿਗਰੀ ਦਰਜ ਕੀਤਾ ਗਿਆ। ਅਗਲੇ ਚਾਰ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 2-3 ਡਿਗਰੀ ਸੈਲਸੀਅਸ ਵਧ ਸਕਦਾ ਹੈ, ਜਿਸ ਤੋਂ ਬਾਅਦ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਮੌਸਮ ਵਿਭਾਗ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਿਸ ਨਾਲ ਧੂੜ ਭਰੀ ਹਨੇਰੀ ਆ ਸਕਦੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande