ਡਿਪਟੀ ਕਮਿਸ਼ਨਰ ਨੇ ਨਦੀਨ ਨਸ਼ਟ ਮੁਹਿੰਮ ਸਬੰਧੀ ਖੇਤੀਬਾੜੀ ਵਿਭਾਗ ਨਾਲ ਕੀਤੀ ਮੀਟਿੰਗ
ਫਾਜ਼ਿਲਕਾ, 04 ਮਾਰਚ (ਹਿੰ.ਸ.)। ਜ਼ਿਲ੍ਹਾ ਫਾਜ਼ਿਲਕਾ ਵਿਚ ਕਪਾਹ ਦੀ ਫਸਲ ਵਿੱਚ ਚਿੱਟੀ ਮੱਖੀ ਦੇ ਪ੍ਰਭਾਵਸ਼ਾਲੀ ਕੰਟਰੋਲ ਲਈ ਨਦੀਨ ਨਸ਼ਟ ਮੁਹਿੰਮ ਸਬੰਧੀ ਮੀਟਿੰਗ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਆਯੋਜਨ ਕੀਤੀ ਗਈ। ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਵਿੱਚ ਹਾਜਿਰ ਵੱਖ-ਵੱਖ ਵਿਭਾਗ ਨੂੰ ਹ
ਮੀਟਿੰਗ ਦੌਰਾਨ ਅਧਿਕਾਰੀ ਅਤੇ ਕਰਮਚਾਰੀ


ਫਾਜ਼ਿਲਕਾ, 04 ਮਾਰਚ (ਹਿੰ.ਸ.)। ਜ਼ਿਲ੍ਹਾ ਫਾਜ਼ਿਲਕਾ ਵਿਚ ਕਪਾਹ ਦੀ ਫਸਲ ਵਿੱਚ ਚਿੱਟੀ ਮੱਖੀ ਦੇ ਪ੍ਰਭਾਵਸ਼ਾਲੀ ਕੰਟਰੋਲ ਲਈ ਨਦੀਨ ਨਸ਼ਟ ਮੁਹਿੰਮ ਸਬੰਧੀ ਮੀਟਿੰਗ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਆਯੋਜਨ ਕੀਤੀ ਗਈ। ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਵਿੱਚ ਹਾਜਿਰ ਵੱਖ-ਵੱਖ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਨਦੀਨ ਨਸ਼ਟ ਮੁਹਿੰਮ ਵਿਚ ਖੇਤੀਬਾੜੀ ਵਿਭਾਗ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ ਅਤੇ ਕੀਤੀ ਕਾਰਗੁਜਾਰੀ ਦੀ ਹਫਤਾਵਰੀ ਰਿਪੋਰਟ ਖੇਤੀਬਾੜੀ ਵਿਭਾਗ ਨੂੰ ਭੇਜੀ ਜਾਵੇ।

ਮੁੱਖ ਖੇਤੀਬਾੜੀ ਅਫਸਰ ਹਰਪ੍ਰੀਤਪਾਲ ਕੌਰ ਨੇ ਦੱਸਿਆ ਕਿ ਚਿੱਟੀ ਮੱਖੀ ਨਰਮੇ ਦੀ ਬਿਜਾਈ ਤੋਂ ਪਹਿਲਾਂ ਖਾਲੀ ਥਾਵਾਂ,ਸੜਕਾਂ ਦੇ ਕਿਨਾਰਿਆਂ ਅਤੇ ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਜਮੀਨ ਵਿੱਚ ਉੱਗੇ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਕਾਂਗਰਸ ਘਾਹ, ਧਤੂਰਾ, ਭੰਗ, ਗੁੱਤ ਪਟਨਾ, ਭੱਖੜਾ, ਇੱਟ ਸਿੱਟ ਆਦਿ ਪਲਦੀ ਹੈ। ਇਸ ਲਈ ਚਿੱਟੀ ਮੱਖੀ ਨੂੰ ਕੰਟਰੋਲ ਕਰਨ ਲਈ ਉਪਰੋਕਤ ਨਦੀਨਾਂ ਨੂੰ ਨਸ਼ਟ ਕਰਨਾ ਬਹੁਤ ਜ਼ਰੂਰੀ ਹੈ। ਅਜਿਹਾ ਕਰਨ ਨਾਲ ਚਿੱਟੀ ਮੱਖੀ ਦੇ ਪ੍ਰਕੋਪ ਨੂੰ ਸ਼ੁਰੂਆਤੀ ਪੱਧਰ ਤੇ ਹੀ ਕਾਬੂ ਕੀਤਾ ਜਾ ਸਕਦਾ ਹੈ।

ਇਸ ਮੀਟਿੰਗ ਵਿੱਚ ਡਾ. ਜਗਦੀਸ਼ ਅਰੋੜਾ, ਡਾ. ਮਨਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਪ੍ਰਭਜੋਤ ਕੌਰ, ਸਤੀਸ਼ ਕੁਮਾਰ, ਅਜੈ ਕੁਮਾਰ, ਹਰਵਿੰਦਰ ਸਿੰਘ, ਬਲਦੇਵ ਸਿੰਘ, ਡਾ. ਸ਼ੀਸ਼ਪਾਲ ਗੋਦਾਰਾ, ਪਰਮਿੰਦਰ ਸਿੰਘ ਅਤੇ ਰਾਧਾ ਰਾਣੀ ਆਦਿ ਹਾਜ਼ਰ ਸਨ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande