
ਹੁਸ਼ਿਆਰਪੁਰ, 04 ਮਾਰਚ (ਹਿੰ.ਸ.)। ਜ਼ਿਲ੍ਹੇ ਦੇ ਸਮੂਹ ਕਿਸਾਨਾਂ ਲਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਫਾਰਮਰ ਰਜਿਸਟਰੀ ਵਿੱਚ ਰਜਿਸਟਰ ਕਰਨਾ ਲਾਜ਼ਮੀ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਦਪਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਇਸ ਪ੍ਰਕਿਰਿਆ ਦਾ ਮਕਸਦ ਕਿਸਾਨਾਂ ਦਾ ਡਾਟਾਬੇਸ ਤਿਆਰ ਕਰਨਾ ਹੈ, ਤਾਂ ਜੋ ਸਰਕਾਰੀ ਸਹਾਇਤਾ ਪਾਰਦਰਸ਼ੀ ਅਤੇ ਸਿੱਧੇ ਤੌਰ ‘ਤੇ ਅਸਲ ਲਾਭਪਾਤਰੀ ਤੱਕ ਪਹੁੰਚ ਸਕੇ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਕੇਵਲ ਉਹੀ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਅਧੀਨ ਵਿੱਤੀ ਕਿਸ਼ਤਾਂ ਪ੍ਰਾਪਤ ਕਰਨਗੇ, ਜਿਨ੍ਹਾਂ ਨੇ ਰਜਿਸਟ੍ਰੇਸ਼ਨ ਪੂਰੀ ਕੀਤੀ ਹੋਵੇਗੀ। ਰਜਿਸਟਰੇਸ਼ਨ ਦੌਰਾਨ ਹਰ ਕਿਸਾਨ ਦੀ ਇੱਕ ਆਈ.ਡੀ ਤਿਆਰ ਕੀਤੀ ਜਾਵੇਗੀ ਜਿਸ ਨੂੰ ਪੀ.ਐਮ.ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ। ਜਿਸ ਨਾਲ ਕਿਸਾਨ ਦੀ ਜ਼ਮੀਨ ਦਾ ਰਿਕਾਰਡ ਤਸਦੀਕ ਕਰਨਾ ਆਸਾਨ ਹੋਵੇਗਾ।
ਇਸ ਸਬੰਧੀ ਕਿਸਾਨ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ) ਜਾਂ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ। ਰਜਿਸਟਰੇਸ਼ਨ ਲਈ ਆਧਾਰ ਕਾਰਡ, ਜਮਾਂਬੰਦੀ ਨਾਲ ਲੈ ਕੇ ਆਉਣੀ ਲਾਜ਼ਮੀ ਹੈ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ