ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ : ਸਿਵਿਲ ਸਰਜਨ ਹੁਸ਼ਿਆਰਪੁਰ
ਹੁਸ਼ਿਆਰਪਰ, 05 ਮਾਰਚ (ਹਿੰ.ਸ.)। ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਵਲੋਂ ਸਿਵਲ ਹਸਪਤਾਲ ਵਿਖੇ ਅਚਨਚੇਤ ਚੈਕਿੰਗ ਕੀਤੀ ਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਐਮਰਜੈਂਸੀ ਵਾਰਡ ਵਿੱਚ ਮਰੀਜ਼ਾਂ ਦਵਾਈਆਂ, ਆਕਸੀਜਨ, ਆਦਿ, ਲੈਬੋਰਟਰੀ, ਐਕਸਰੇ ਵਿਭਾਗ, ਸਕੈਨਿੰਗ ਰੂਮ, ਆਈ.ਸੀ.ਟੀ
ਸਿਵਲ ਹਸਪਤਾਲ ਵਿਖੇ ਚੈਕਿੰਗ ਸਮੇਂ ਮਰੀਜ਼ਾਂ ਨਾਲ ਗੱਲਬਾਤ ਕਰਦੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ


ਹੁਸ਼ਿਆਰਪਰ, 05 ਮਾਰਚ (ਹਿੰ.ਸ.)। ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਵਲੋਂ ਸਿਵਲ ਹਸਪਤਾਲ ਵਿਖੇ ਅਚਨਚੇਤ ਚੈਕਿੰਗ ਕੀਤੀ ਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਐਮਰਜੈਂਸੀ ਵਾਰਡ ਵਿੱਚ ਮਰੀਜ਼ਾਂ ਦਵਾਈਆਂ, ਆਕਸੀਜਨ, ਆਦਿ, ਲੈਬੋਰਟਰੀ, ਐਕਸਰੇ ਵਿਭਾਗ, ਸਕੈਨਿੰਗ ਰੂਮ, ਆਈ.ਸੀ.ਟੀ.ਸੀ.ਸੈਂਟਰ, ਫਿਜੀਓਥੋਰਪੀ ਵਿਭਾਗ, ਫਾਰਮੈਸੀ, ਜਚਾਂ ਬੱਚਾ ਵਾਰਡ ਏ.ਆਰ.ਟੀ. ਸੈਂਟਰ,ਓ.ਪੀ.ਡੀ. ਸੇਵਾਵਾਂ, ਵਾਰਡ, ਟੀਕਾਕਰਨ ਸੇਵਾਵਾਂ, ਪਾਵਰ ਬੈਕਅਪ, ਹਸਪਤਾਲ ਦੀ ਮੈਨ ਪਾਵਰ, ਸਾਫ਼ ਸਫ਼ਾਈ, ਡਾਇਲਸਿਸ ਯੂਨਿਟ,ਆਦਿ ਦਾ ਨਿਰੱਖਣ ਕੀਤਾ ਅਤੇ ਮਰੀਜ਼ਾਂ ਨਾਲ ਹਸਪਤਾਲ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਗੱਲਬਾਤ ਕੀਤੀ।ਸਿਵਲ ਸਰਜਨ ਨੇ ਹਦਾਇਤ ਕਰਦੇ ਹੋਏ ਕਿਹਾ ਕਿ ਸਿਹਤ ਸੰਸਥਾ ਵਿੱਚ ਸਾਫ਼ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਅਤੇ ਮਰੀਜ਼ਾਂ ਨੂੰ ਦਵਾਈਆਂ, ਲੈਬ ਟੈਸਟ ਦੀ ਸੁਵਿਧਾ ਹਾਸਲ ਕਰਨ ਵਿਚ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਸਾਰੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਹਸਪਤਾਲ ਵਿਚ ਆਏ ਮਰੀਜ਼ਾਂ ਨੂੰ ਵੱਖ-ਵੱਖ ਬਿਮਾਰੀਆਂ ਬਾਰੇ ਵੀ ਜਾਗਰੂਕ ਕਰਨ।ਇਸਦੇ ਨਾਲ ਹੀ ਮਰੀਜਾਂ ਦੇ ਇਲਾਜ ਅਤੇ ਸਹੂਲਤ ਲਈ ਕੀਤੇ ਪ੍ਰਬੰਧਾਂ ਦਾ ਜਾਇਜਾ ਲਿਆ। ਸਮੂਹ ਸਟਾਫ਼ ਨੂੰ ਬਿਹਤਰ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਦਾ ਲਾਭ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬਜ਼ੁਰਗਾਂ, ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਦੇ ਬੈਠਣ ਲਈ ਉਚਿਤ ਪ੍ਰਬੰਧ ਹੋਵੇ, ਪੀਣ ਵਾਲੇ ਸਾਫ ਪਾਣੀ ਦਾ ਉਚਿਤ ਪ੍ਰਬੰਧ ਹੋਵੇ। ਫਾਰਮੇਸੀ ਦੀ ਚੈਕਿੰਗ ਕਰਕੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਮੁਹਇਆ ਕਰਵਾਇਆਂ ਜਾਣ। ਉਨ੍ਹਾਂ ਕਿਹਾ ਕਿ ਦਵਾਈਆਂ ਦੀ ਘਾਟ ਹੋਣ ਤੋਂ ਪਹਿਲਾਂ ਹੀ ਹੋਰ ਦਵਾਈਆਂ ਦਾ ਪ੍ਰਬੰਧ ਕਰ ਲਿਆ ਜਾਵੇ। ਤਾਂ ਜੋ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆ ਸਕੇ।ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਮੈਡੀਕਲ ਅਫ਼ਸਰ ਹੁਸ਼ਿਆਰਪੁਰ ਡਾ. ਨਵਜੋਤ ਸਿੰਘ ਅਤੇ ਡਾ. ਨੇਹਾ ਪਾਲ, ਡਾ. ਰਣਜੀਤ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ, ਤਰਸੇਮ ਲਾਲ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ, ਰਵਿੰਦਰ ਜੱਸਲ ਡਿਪਟੀ ਮਾਸ ਮੀਡੀਆ ਅਫ਼ਸਰ, ਆਸ਼ਾ ਸਟੈਨੋ ਹਾਜ਼ਰ ਰਹੇ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande