ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ : ਸੁਖਬੀਰ ਬਾਦਲ
ਮਾਨਸਾ, 05 ਮਾਰਚ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੇਂਡੂ ਖੇਤਰਾਂ ਦਾ ਸਰਵ ਪੱਖੀ ਵਿਕਾਸ ਕੀਤਾ ਜਾਵੇਗਾ ਤੇ ਸਾਰੇ 13000 ਪਿੰਡਾਂ ਵਿਚ ਪੱਕੀਆਂ ਗਲੀਆਂ ਤੇ ਸੀਵਰੇਜ ਸਹੂਲਤ ਦਿੱਤੀ ਜਾਵੇਗੀ ਤੇ ਪਿੰਡਾਂ ਦੇ
ਸਰਦੂਲਗੜ੍ਹ ਹਲਕੇ ’ਚ ਰੈਲੀ ਦੌਰਾਨ ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਹੋਰ ਆਗੂ।


ਮਾਨਸਾ, 05 ਮਾਰਚ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੇਂਡੂ ਖੇਤਰਾਂ ਦਾ ਸਰਵ ਪੱਖੀ ਵਿਕਾਸ ਕੀਤਾ ਜਾਵੇਗਾ ਤੇ ਸਾਰੇ 13000 ਪਿੰਡਾਂ ਵਿਚ ਪੱਕੀਆਂ ਗਲੀਆਂ ਤੇ ਸੀਵਰੇਜ ਸਹੂਲਤ ਦਿੱਤੀ ਜਾਵੇਗੀ ਤੇ ਪਿੰਡਾਂ ਦੇ ਛਪੜਾਂ ਦੀ ਸਫਾਈ ਕਰਵਾ ਕੇ ਸੁੰਦਰੀਕਰਨ ਕੀਤਾ ਜਾਵੇਗਾ ਤੇ ਜਿਹੜੇ ਪੇਂਡੂ ਲੋਕਾਂ ਕੋਲ ਆਪਣੇ ਘਰ ਨਹੀਂ ਹਨ, ਉਹਨਾਂ ਨੂੰ ਪੱਕੇ ਘਰ ਬਣਾ ਕੇ ਦਿੱਤੇ ਜਾਣਗੇ।

ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਦੇ ਨਾਲ ਰਲ ਕੇ ਝੂਨੀਰ ਵਿਖੇ ਸਰਦੂਲਗੜ੍ਹ ਹਲਕੇ ਦੀ ਵਿਸ਼ਾਲ ਰੈਲੀ ਦੀ ਪ੍ਰਧਾਨਗੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਪਿੰਡਾਂ ਵਿਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਯੋਜਨਾ ਤਿਆਰ ਕੀਤੀ ਹੈ ਜਿਸ ਤਹਿਤ ਸਾਲ ਸਾਲ 3 ਹਜ਼ਾਰ ਪਿੰਡਾਂ ਦਾ ਵਿਕਾ ਹੋਵੇਗਾ। ਉਨ੍ਹਾਂ ਕਿਹਾ ਕਿ ਇਕ ਵਾਰ ਇਹ ਕੰਮ ਨੇਪਰੇ ਚੜ੍ਹ ਗਿਆ ਤਾਂ ਪੰਜਾਬ ਦੇ ਹਰ ਪਿੰਡ ਵਿਚ ਸ਼ਹਿਰਾਂ ਵਰਗੀਆਂ ਨਾਗਰਿਕ ਸਹੂਲਤਾਂ ਹੋਣਗੀਆਂ।

ਬਾਦਲ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਰ ਕੇ ਵਿਖਾਉਣ ਵਿਚ ਵਿਸ਼ਵਾਸ ਰੱਖਦਾ ਹੈ ਅਤੇ ਜ਼ੋਰ ਦੇ ਕੇ ਕਿਹਾ ਕਿ ਅਸੀਂ ਕਦੇ ਵੀ ਉਹ ਵਾਅਦੇ ਨਹੀਂ ਕਰਦੇ ਜੋ ਅਸੀਂ ਪੂਰੇ ਨਾ ਕਰ ਸਕੀਏ। ਉਨ੍ਹਾਂ ਕਿਹਾ ਕਿ ਮੈਂ ਸਮੁੱਚੇ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਜੇਕਰ ਉਹ ਵਿਸ਼ਵ ਪੱਧਰੀ ਸੜਕਾਂ, ਅਜਿਹਾ ਸਕੂਲੀ ਢਾਂਚਾ ਜਿਸ ਵਿਚ ਸਾਡੇ ਬੱਚੇ ਕੱਲ੍ਹ ਦੇ ਆਗੂ ਬਣਨ ਅਤੇ ਆਧੁਨਿਕ ਹਸਪਤਾਲ ਤੇ ਮੈਡੀਕਲ ਕਾਲਜ ਚਾਹੁੰਦੇ ਹਨ ਤਾਂ ਉਹ ਅਕਾਲੀ ਦਲ ਨੂੰ ਵੋਟਾਂ ਪਾਉਣ।

ਉਨ੍ਹਾਂ ਕਿਹਾ ਕਿ ਦੂਜੇ ਪਾਸੇ ਭਗਵੰਤ ਮਾਨ ਵਰਗੇ ਆਗੂ ਹਨ ਜੋ ਸਿਰਫ ਨਾਂਹ ਪੱਖੀ ਰਾਜਨੀਤੀ ਹੀ ਕਰ ਸਕਦੇ ਹਨ ਅਤੇ ਚੁਟਕਲੇ ਸੁਣਾ ਸਕਦੇ ਹਨ ਤੇ ਚਰਨਜੀਤ ਸਿੰਘ ਚੰਨੀ ਦਾ ਦਾਅਵਾ ਇਹ ਹੈ ਕਿ ਉਹ ਬੱਕਰੀਆਂ ਚੋਅ ਸਕਦੇ ਹਨ ਤੇ ਮੰਜੇ ਬੁਣ ਸਕਦੇ ਹਨ। ਬਾਦਲ ਨੇ ਕਿਹਾ ਕਿ ਅਕਾਲੀ ਦਲ ਉਨ੍ਹਾਂ ਸਰਕਾਰੀ ਮੁਲਾਜ਼ਮਾਂ ਨੂੰ ਲਾਭ ਦੇਣ ਵਾਸਤੇ ਵਚਨਬੱਧ ਹੈ ਜਿਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਦੇ ਝੂਠੇ ਵਾਅਦਿਆਂ ’ਤੇ ਵਿਸ਼ਵਾਸ ਕਰਕੇ ਉਸਨੂੰ ਵੋਟਾਂ ਪਾਈਆਂ ਅਤੇ ਹੁਣ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਸਾਰੇ ਤਨਖਾਹ ਕਮਿਸ਼ਨ ਬਣਾਏ ਗਏ ਤੇ ਲਾਗੂ ਕੀਤੇ ਗਏ। ਉਨ੍ਹਾਂ ਕਿਹਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਮੁਲਾਜ਼ਮਾਂ ਦਾ ਮਹਿੰਗਾਈ ਭੱਤੇ ਦਾ ਸਾਰਾ ਬਕਾਇਆ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਘਰ ਨੇੜੇ ਹੀ ਤਾਇਨਾਤੀ ਵਾਸਤੇ ਪ੍ਰਣਾਲੀ ਤਿਆਰ ਕਰਾਂਗੇ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਂਗੇ ਅਤੇ ਛੇਤੀ ਤਨਖਾਹਾਂ ਵਿਚ ਵਾਧਾ ਯਕੀਨੀ ਬਣਾਵਾਂਗੇ।

ਉਨ੍ਹਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਮੂਰਖ ਨਾ ਬਣਨ ਬਲਕਿ ਇਹ ਸਮਝਣ ਕਿ ਆਪ ਸਰਕਾਰ ਵਿਧਾਨ ਸਭਾ ਚੋਣਾਂ ਕਰ ਕੇ ਔਰਤਾਂ ਨੂੰ ਤਿੰਨ ਮਹੀਨੇ ਲਈ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਆੜ ਵਿਚ ਸਰਕਾਰੀ ਜ਼ਮੀਨਾਂ ਵੇਚਣੀਆਂ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਹੁਣ ਵੀ ਅਸੀਂ ਬਿਜਲੀ ਨਿਗਮ ਅਤੇ ਨਿਗਰ ਨਿਗਮ ਦੀਆਂ ਜਾਇਦਾਦਾਂ ਵੇਚਣ ਦੀ ਸਕੀਮ ਦਾ ਪੁਰਜ਼ੋਰ ਵਿਰੋਧ ਕਰਾਂਗੇ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਜਿਹਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਉਹ ਕੁਨੈਕਸ਼ਨ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਾਂਝੀਆਂ ਜ਼ਮੀਨਾਂ ਦੀ ਵੰਡ ਮੁਫਤ ਵਿਚ ਕਰਵਾ ਕੇ ਦਿੱਤੀ ਜਾਵੇਗੀ। ਘੱਗਰ ਦਰਿਆ ਜੋ ਇਸ ਹਲਕੇ ਤੇ ਕਈ ਹੋਰ ਹਲਕਿਆਂ ਨੂੰ ਮਾਰ ਮਾਰਦਾ ਹੈ, ਉਸਨੂੰ ਚੈਨਲਾਈਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸਾਰੀਆਂ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਵਾਸਤੇ ਰਾਖਵੀਂਆਂ ਕਰਾਂਗੇ ਅਤੇ ਯਕੀਨੀ ਬਣਾਵਾਂਗੇ ਕਿ ਪੰਜਾਬ ਵਿਚ ਲੱਗਣ ਵਾਲੇ ਉਦਯੋਗ 75 ਫੀਸਦੀ ਨੌਕਰੀਆਂ ਪੰਜਾਬੀਆਂ ਨੂੰ ਦੇਣ।

ਬਾਦਲ ਨੇ ਨੌਜਵਾਨਾਂ ਨੂੰ 10 ਲੱਖ ਤੱਕ ਵਿਆਜ਼ ਮੁਕਤ ਕਰਜ਼ਾ ਦੇਣ ਦਾ ਵੀ ਐਲਾਨ ਕੀਤਾ ਤੇ ਕਿਹਾ ਕਿ ਮੋਟਰ ਸਾਈਕਲਾਂ ’ਤੇ ਰੋਡ ਟੈਕਸ ਖਤਮ ਕੀਤਾ ਜਾਵੇਗਾ, ਕਬੱਡੀ ਵਿਸ਼ਵ ਕੱਪ ਮੁੜ ਸ਼ੁਰੂ ਕੀਤਾ ਜਾਵੇਗਾ ਅਤੇ ਪਸ਼ੂ ਮੇਲੇ ਮੁੜ ਸ਼ੁਰੂ ਕੀਤੇ ਜਾਣਗੇ ਤੇ ਮਾਰਵਾੜੀ ਘੋੜਿਆਂ ਦੀਆਂ ਦੌੜਾਂ ਕਰਵਾਈਆਂ ਜਾਣਗੀਆਂ।

ਇਸ ਮੌਕੇ ਸੰਬੋਧਨ ਕਰਦਿਆਂ ਬਠਿੰਡਾ ਤੋਂ ਐਮ.ਪੀ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਕਿਵੇਂ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਸਰਦੂਲਗੜ੍ਹ ਵਿਚ ਵਿਆਪਕ ਵਿਕਾਸ ਕਾਰਜ ਕੀਤੇ ਗਏ। ਉਨ੍ਹਾਂ ਕਿਹਾ ਕਿ 32 ਸਕੂਲ ਅਪਗ੍ਰੇਡ ਕੀਤੇ ਗਏ, 7 ਬਿਜਲੀ ਗ੍ਰਿਡ ਬਣਾਏ ਗਏ, 10 ਪਾਣੀ ਦੀਆਂ ਟੈਂਕੀਆਂ, ਇਕ ਜੂਡੀਸ਼ੀਅਲ ਕੰਪਲੈਕਸ ਤੇ ਸਾਰੇ ਪਿੰਡਾਂ ਵਿਚ ਆਰ ਓ ਲਗਵਾਏ ਗਏ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande