ਸਿਹਤ ਸੇਵਾਵਾਂ ਨੂੰ ਸਿਹਤ ਕੇਂਦਰਾਂ ਵਿਖੇ ਮੁਹੱਈਆ ਕਰਵਾਉਣ ਵਿਚ ਨਾ ਵਰਤੀ ਜਾਵੇ ਕੋਈ ਅਣਗਹਿਲੀ : ਡੀ.ਸੀ. ਫਾਜ਼ਿਲਕਾ
ਫਾਜ਼ਿਲਕਾ, 06 ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਪ੍ਰੋਗਰਾਮ ਜੱਚਾ-ਬੱਚਾ, ਆਰ.ਬੀ.ਐਸ.ਕੇ. ਪ੍ਰੋਗਰਾਮ, ਆਰ.ਕੇ. ਐਸ ਪ੍ਰੋਗਰਾਮ, ਗਰਭਵਤੀ ਔਰਤਾਂ ਦੀ ਦੇਖਭਾਲ ਲ
ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ


ਫਾਜ਼ਿਲਕਾ, 06 ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਪ੍ਰੋਗਰਾਮ ਜੱਚਾ-ਬੱਚਾ, ਆਰ.ਬੀ.ਐਸ.ਕੇ. ਪ੍ਰੋਗਰਾਮ, ਆਰ.ਕੇ. ਐਸ ਪ੍ਰੋਗਰਾਮ, ਗਰਭਵਤੀ ਔਰਤਾਂ ਦੀ ਦੇਖਭਾਲ ਲਈ ਟੀਕਾਕਰਨ, ਸਰਕਾਰੀ ਸੰਸਥਾਵਾਂ ਵਿਖੇ ਡਿਲੀਵਰੀਆਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਕੋਈ ਅਣਗਹਿਲੀ ਨਾ ਵਰਤੀ ਜਾਵੇ।

ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਿਵਲ ਹਸਪਤਾਲ, ਸਿਹਤ ਕੇਂਦਰ ਅਤੇ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਤਾਂ ਜੋ ਮਰੀਜਾਂ ਨੂੰ ਕਿਸੇ ਤਰ੍ਹਾਂ ਦੀ ਸਿਹਤ ਸੇਵਾਵਾਂ ਹਾਸਲ ਕਰਨ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦੂਰ ਦਰਾਡੇ ਜਾਣ ਦੀ ਬਜਾਏ ਘਰਾਂ ਦੇ ਨੇੜੇ ਹੀ ਸਿਹਤ ਸਹੂਲਤਾਂ ਹਾਸਲ ਹੋ ਸਕਣ, ਇਸ ਲਈ ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਜਿਥੇ ਵੀ ਆਮ ਆਦਮੀ ਕਲੀਨਿਕ ਦੇ ਪ੍ਰੋਜੈਕਟ ਕਾਰਵਾਈ ਅਧੀਨ ਹਨ, ਜਲਦ ਤੋਂ ਜਲਦ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਸਬੰਧੀ ਕਾਰਵਾਈਆਂ ਅਮਲ ਵਿਚ ਲਿਆਂਦੀਆਂ ਜਾਣ।

ਇਸ ਮੌਕੇ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਸਿਹਤ ਵਿਭਾਗ ਦੀ ਸਾਲ 2026 ਦੀ ਹੁਣ ਤੱਕ ਦੀ ਕਾਰਗੁਜਾਰੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੇ ਟੀਕਾਕਰਨ, ਚੈਕਅਪ, ਮਾਂ ਬਣਨ ਉਪਰੰਤ ਜਚਾ-ਬੱਚਾ ਦਾ ਫੋਲੋਅਪ ਦੇ ਹੁਣ ਤੱਕ ਦੇ ਟੀਚਿਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਸਿਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ 14 ਤੋਂ 15 ਸਾਲ ਤੱਕ ਦੀਆਂ ਬਚੀਆਂ ਨੂੰ ਸਕੂਲਾਂ ਵਿਚ ਜਾਗਰੂਕ ਕੀਤਾ ਜਾਵੇ ਕਿ ਉਹ ਸਿਹਤ ਸੰਸਥਾਵਾਂ ਵਿਖੇ ਪਹੁੰਚ ਐਚ.ਪੀ.ਵੀ. ਵੈਕਸੀਨ ਜਰੂਰ ਲਗਵਾਉਣ।

ਇਸ ਤੋਂ ਇਲਾਵਾ ਡਾ. ਰਿੰਕੂ ਨੇ ਆਰ.ਬੀ.ਐਸ.ਕੇ. ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੀਮਾਂ ਵੱਲੋਂ ਸਕੂਲਾਂ ਵਿਚ ਜਾ ਕੇ ਬਚਿਆਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ ਤੇ ਬਚਿਆਂ ਦਾ ਚੈਕਅਪ ਕਰਕੇ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਡਾ. ਸੁਨੀਤਾ ਨੇ ਡੇਂਗੂ ਕੇਸਾਂ ਅਤੇ ਡਾ. ਨਿਲੂ ਚੁਘ ਨੇ ਐਚ.ਆਈ.ਵੀ. ਅਤੇ ਟੀ.ਬੀ. ਰੋਗ ਤਹਿਤ ਕੀਤੀਆਂ ਗਈਆਂ ਕਾਰਵਾਈਆਂ ਬਾਰੇ ਜਾਣਕਾਰੀ ਸਾਝੀ ਕੀਤੀ। ਇਸ ਦੌਰਾਨ ਡੀ.ਐਮ.ਸੀ. ਡਾ.ਐਰਿਕ ਨੇ ਆਰ.ਕੇ. ਐਸ. (ਰੋਗੀ ਕਲਿਆਣ ਸਮਿਤੀ) ਪ੍ਰੋਗਰਾਮ ਦੀ ਵਿਸਥਾਰਪੂਰਵਕ ਜਾਣਕਾਰੀ ਹਾਜਰੀਨ ਨਾਲ ਸਾਂਝੀ ਕੀਤੀ। ਇਸ ਮੌਕੇ ਡਾ. ਪੰਕਜ ਚੌਹਾਨ, ਜਿਲ੍ਹਾ ਸਿਖਿਆ ਅਫਸਰ ਸਤੀਸ਼ ਕੁਮਾਰ, ਪੀ.ਡਬਲਿਓ.ਡੀ. , ਪੰਚਾਇਤੀ ਰਾਜ ਆਦਿ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande