ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਵੱਲੋਂ ਮਹਿਲਾ ਉੱਦਮੀਆਂ ਨੂੰ ਦਿੱਤੇ ਜਾਣਗੇ ਨਕਦ ਪੁਰਸਕਾਰ : ਵਿਧਾਇਕਾ ਜੀਵਨਜੋਤ ਕੌਰ
ਅੰਮ੍ਰਿਤਸਰ, 06 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 18 ਮਾਰਚ, 2026 ਨੂੰ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ ਪੰਜਾਬ ਦੀਆਂ ਚੋਟੀ ਦੀਆਂ 100 ਚੁਣੀਆਂ ਗਈਆਂ ਮਹਿਲਾ ਉੱਦਮੀਆਂ ਲਈ ਹਰੇਕ ਨੂੰ 25,000 ਰੁਪਏ ਦਾ ਇਨਾਮ ਦਿੱਤਾ ਜਾਵੇਗਾ ਜੋ ਪੰ
ਵਿਧਾਇਕਾ ਜੀਵਨ ਜੋਤ ਕੌਰ


ਅੰਮ੍ਰਿਤਸਰ, 06 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 18 ਮਾਰਚ, 2026 ਨੂੰ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ ਪੰਜਾਬ ਦੀਆਂ ਚੋਟੀ ਦੀਆਂ 100 ਚੁਣੀਆਂ ਗਈਆਂ ਮਹਿਲਾ ਉੱਦਮੀਆਂ ਲਈ ਹਰੇਕ ਨੂੰ 25,000 ਰੁਪਏ ਦਾ ਇਨਾਮ ਦਿੱਤਾ ਜਾਵੇਗਾ ਜੋ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ (ਪੀਐਸਆਰਐਲਐਮ) ਤਹਿਤ ਮਹਿਲਾ ਉੱਦਮੀ ਕਾਰੋਬਾਰੀਆਂ ਨੂੰ ਇੱਕ ਵੱਡੀ ਪਛਾਣ ਮੁਹੱਈਆ ਕਰਵਾਉਣ ਦੀ ਸਰਕਾਰ ਦੀ ਇੱਕ ਪਹਿਲ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਪੰਜਾਬ ਪੇਂਡੂ ਆਜੀਵਿਕਾ ਮਿਸ਼ਨ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ ਕਿਉਂਕਿ 28,000 ਤੋਂ ਵੱਧ ਮਹਿਲਾਵਾਂ ਸਨਮਾਨ ਸਮਾਗਮਾਂ ਲਈ ਰਜਿਸਟਰ ਕਰ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਸੂਬਾ ਪੱਧਰ ਦਾ ਸਮਾਗਮ 18 ਮਾਰਚ 2026 ਨੂੰ ਕਰਵਾਇਆ ਜਾਵੇਗਾ, ਜਿਸ ਦੌਰਾਨ ਪੰਜਾਬ ਦੀਆਂ ਚੁਣੀਆਂ ਗਈਆਂ ਪਹਿਲੀਆਂ 100 ਮਹਿਲਾ ਉਦਮੀਆਂ ਨੂੰ ਪ੍ਰਤੀ ਮਹਿਲਾ 25,000 ਦੀ ਰਕਮ ਨਾਲ ਸਨਮਾਨਿਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸਨਮਾਨ ਸਮਾਗਮ ਬਲਾਕ ਅਤੇ ਵਿਧਾਨ ਸਭਾ ਹਲਕਾ ਪੱਧਰ ‘ਤੇ ਸ਼ੁਰੂ ਹੋ ਚੁੱਕੇ ਹਨ ਅਤੇ 12 ਮਾਰਚ ਤੋਂ ਜ਼ਿਲ੍ਹਾ ਪੱਧਰ ‘ਤੇ ਜਾਰੀ ਰਹਿਣਗੇ, ਜਿਸ ਤੋਂ ਬਾਅਦ ਸੂਬਾ ਪੱਧਰ ਦੇ ਸਮਾਗਮ ਨਾਲ ਇਹ ਲੜੀ ਸੰਪੰਨ ਹੋਵੇਗੀ। ਉਨ੍ਹਾਂ ਕਿਹਾ, “ਹਰ ਵਿਧਾਨ ਸਭਾ ਹਲਕੇ ਤੋਂ 100 ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾ ਉਦਯਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ, ਜਿਸ ਨਾਲ ਸੂਬੇ ਭਰ ਵਿੱਚ ਕੁੱਲ 11,700 ਮਹਿਲਾਵਾਂ ਸਨਮਾਨਿਤ ਹੋਣਗੀਆਂ। ਇਸੇ ਤਰ੍ਹਾਂ 23 ਜ਼ਿਲ੍ਹਿਆਂ ਵਿੱਚੋਂ ਹਰ ਜ਼ਿਲ੍ਹੇ ਤੋਂ 100 ਮਹਿਲਾ ਉੱਦਮੀਆਂ ਸਮੇਤ 2,300 ਮਹਿਲਾਵਾਂ ਨੂੰ ਸਨਮਾਨ ਦਿੱਤਾ ਜਾਵੇਗਾ। ਸੂਬਾ ਪੱਧਰ ‘ਤੇ ਇੱਕ ਕਮੇਟੀ ਟੌਪ 100 ਮਹਿਲਾ ਉੱਦਮੀਆਂ ਦੀ ਚੋਣ ਕਰੇਗੀ, ਜਿਨ੍ਹਾਂ ਨੂੰ ਪ੍ਰਤੀ ਵਿਅਕਤੀ 25,000 ਦੀ ਰਕਮ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੁੱਲ ਮਿਲਾ ਕੇ ਪੰਜਾਬ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ “ਪੀਐਸਆਰਐਲਐਮ ਪੇਂਡੂ ਲੋੜਵੰਦ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ ਸਵੈ ਸਹਾਇਤਾ ਸਮੂਹਾਂ ਨਾਲ ਜੋੜ ਕੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ। ਸੂਬੇ ਵਿੱਚ ਲਗਭਗ 58,000 ਸਵੈ ਸਹਾਇਤਾ ਸਮੂਹ ਸਰਗਰਮ ਹਨ ਅਤੇ ਕਰੀਬ ਛੇ ਲੱਖ ਗ੍ਰਾਮੀਣ ਮਹਿਲਾਵਾਂ ਉਨ੍ਹਾਂ ਨਾਲ ਜੁੜੀਆਂ ਹੋਈਆਂ ਹਨ। ਪੰਜਾਬ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ 30,000 ਦਾ ਰਿਵਾਲਵਿੰਗ ਫੰਡ, 50,000 ਦਾ ਕਮਿਊਨਿਟੀ ਇਨਵੈਸਟਮੈਂਟ ਫੰਡ ਅਤੇ 7 ਪ੍ਰਤੀਸ਼ਤ ਵਿਆਜ ਦਰ ‘ਤੇ ਕਰਜ਼ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਸਹਾਇਤਾ ਢਾਂਚੇ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਪੀਐਸਆਰਐਲਐਮ ਰਾਹੀਂ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇ ਨਾਲ-ਨਾਲ ਪ੍ਰਸ਼ਿਕਸ਼ਣ, ਬਾਜ਼ਾਰ ਸੰਪਰਕ, ਬੈਂਕਿੰਗ ਸਹਾਇਤਾ ਅਤੇ ਸਮਾਜਿਕ ਸੁਰੱਖਿਆ ਯੋਜਨਾਵਾਂ ਤੱਕ ਪਹੁੰਚ ਪ੍ਰਦਾਨ ਕੀਤੀ ਜਾ ਰਹੀ ਹੈ। ਇਹ ਪਹਿਲਾਂ ਗ੍ਰਾਮੀਣ ਪਰਿਵਾਰਾਂ ਦੀ ਆਮਦਨ ਵਿੱਚ ਵਾਧਾ ਕਰ ਰਹੀਆਂ ਹਨ ਅਤੇ ਉਨ੍ਹਾਂ ਦੀ ਸਮਾਜਿਕ ਸਥਿਤੀ ਨੂੰ ਸੁਧਾਰ ਰਹੀਆਂ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande