ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 06 ਮਾਰਚ (ਹਿੰ.ਸ.)। ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੇ ਨਿਵਾਸ ਸਥਾਨ ਵਿਖੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸ਼ਰਾਬ ਮਾਮਲੇ ਵਿੱਚ ਕੇ
ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਸਮੇਂ ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ।


ਚੰਡੀਗੜ੍ਹ, 06 ਮਾਰਚ (ਹਿੰ.ਸ.)। ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੇ ਨਿਵਾਸ ਸਥਾਨ ਵਿਖੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸ਼ਰਾਬ ਮਾਮਲੇ ਵਿੱਚ ਕੇਜਰੀਵਾਲ ਦੇ ਬਾਇੱਜਤ ਬਰੀ ਹੋਣ ’ਤੇ ਨਿੱਜੀ ਤੌਰ ਤੇ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਮੰਗਲ ਸਿੰਘ ਬੱਸੀ ਨੇ ਕਿਹਾ ਕਿ ਇਹ ਸੱਚਾਈ ਅਤੇ ਇਮਾਨਦਾਰੀ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਨੇਤਾ ਲੋਕਾਂ ਲਈ ਇਮਾਨਦਾਰੀ ਨਾਲ ਕੰਮ ਕਰਦਾ ਹੈ ਤਾਂ ਅੰਤ ਵਿੱਚ ਸੱਚ ਦੀ ਹੀ ਜਿੱਤ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਹਮੇਸ਼ਾਂ ਲੋਕ ਹਿਤਾਂ ਲਈ ਸੰਘਰਸ਼ ਕਰਦੇ ਰਹੇ ਹਨ ਅਤੇ ਇਹ ਫੈਸਲਾ ਉਨ੍ਹਾਂ ਦੀ ਸਾਫ-ਸੁਥਰੀ ਰਾਜਨੀਤੀ ਨੂੰ ਹੋਰ ਮਜ਼ਬੂਤ ਕਰਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਫੈਸਲੇ ਨਾਲ ਦੇਸ਼ ਭਰ ਵਿੱਚ ਪਾਰਟੀ ਵਰਕਰਾਂ ਦਾ ਹੌਸਲਾ ਹੋਰ ਵਧੇਗਾ ਅਤੇ ਪਾਰਟੀ ਨੂੰ ਰਾਸ਼ਟਰੀ ਪੱਧਰ ਤੇ ਹੋਰ ਮਜ਼ਬੂਤੀ ਮਿਲੇਗੀ। ਨਾਲ ਹੀ ਇਹ ਜਿੱਤ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੀ ਨਵੀਂ ਊਰਜਾ, ਉਤਸ਼ਾਹ ਅਤੇ ਹੌਸਲਾ ਦੇਵੇਗੀ। ਬਾਸੀ ਨੇ ਵਿਸ਼ਵਾਸ ਜਤਾਇਆ ਕਿ ਪਾਰਟੀ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੀ ਸੇਵਾ ਅਤੇ ਵਿਕਾਸ ਦੇ ਮਿਸ਼ਨ ਨਾਲ ਹੋਰ ਤੇਜ਼ੀ ਨਾਲ ਅੱਗੇ ਵਧੇਗੀ ਅਤੇ ਪੰਜਾਬ ਸਮੇਤ ਦੇਸ਼ ਦੇ ਹਰ ਕੋਨੇ ਵਿੱਚ ਪਾਰਟੀ ਦੀ ਸੋਚ ਅਤੇ ਨੀਤੀਆਂ ਨੂੰ ਲੋਕਾਂ ਦਾ ਵੱਡਾ ਸਮਰਥਨ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੀ ਲੀਡਰਸ਼ਿਪ ਦੇ ਮਾਰਗਦਰਸ਼ਨ ਹੇਠ ਸੱਚਾਈ, ਪਾਰਦਰਸ਼ਤਾ ਅਤੇ ਲੋਕ ਸੇਵਾ ਦੇ ਅਸੂਲਾਂ ਤੇ ਚਲਦਿਆਂ ਪਾਰਟੀ ਭਵਿੱਖ ਵਿੱਚ ਹੋਰ ਮਜ਼ਬੂਤ ਹੋਵੇਗੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande