
ਚੰਡੀਗੜ੍ਹ, 06 ਮਾਰਚ (ਹਿੰ.ਸ.)। ਪੰਜਾਬ ਦਾ ਬਜਟ ਇਜਲਾਸ ਅੱਜ ਸ਼ੁਰੂ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਅੱਜ ਕੈਬਨਿਟ ਦੀ ਮੀਟਿੰਗ ਹੋਈ ਜਿਸਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਗਈ। ਮੀਟਿੰਗ ’ਚ ਕੈਬਨਿਟ ਵਲੋਂ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਗਈ। ਇਸਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ‘ਐਕਸ’ ‘ਤੇ ਸਾਂਝੀ ਕੀਤੀ।
ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਐਕਸ’ ‘ਤੇ ਪੋਸਟ ਪਾਉਂਦਿਆਂ ਕਿਹਾ, ‘‘ਪੰਜਾਬ ਸਰਕਾਰ ਦਾ ਵਿੱਤੀ ਸਾਲ 2026-2027 ਦਾ ਬਜਟ ਅਨੁਮਾਨ ਪੰਜਾਬ ਕੈਬਨਿਟ ਵੱਲੋਂ ਪਾਸ ਕੀਤਾ ਗਿਆ..ਬਜਟ 8 ਮਾਰਚ ਦਿਨ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ..ਇਸ ਦਿਨ ਕੌਮਾਂਤਰੀ ਮਹਿਲਾ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ.. ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਇਹ ਬਜਟ ਹਰ ਪੰਜਾਬੀ ਦੀ ਤਰੱਕੀ ਅਤੇ ਖੁਸ਼ਹਾਲੀ 'ਚ ਵੱਡਾ ਯੋਗਦਾਨ ਪਾਏਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜੋ ਕਿ 16 ਮਾਰਚ ਤੱਕ ਚੱਲੇਗਾ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਐਤਵਾਰ ਵਾਲੇ ਦਿਨ ਵਿੱਤੀ ਸਾਲ 2026-27 ਲਈ ਬਜਟ ਪੇਸ਼ ਕਰਨਗੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ