

ਚੰਡੀਗੜ੍ਹ, 06 ਮਾਰਚ (ਹਿੰ.ਸ.)। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਪੰਜਾਬ ਪੁਲਿਸ ਵੱਲੋਂ ਰਾਜਪਾਲ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਰਾਜਪਾਲ ਬਜਟ ਸੈਸ਼ਨ ਦੇ ਪਹਿਲੇ ਦਿਨ ਸਦਨ ਨੂੰ ਸੰਬੋਧਨ ਕਰਨ ਲਈ ਪੰਜਾਬ ਵਿਧਾਨ ਸਭਾ ਪਹੁੰਚੇ ਸਨ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸਨਮਾਨ ਵਜੋਂ ਯਾਦਗਾਰੀ ਚਿੰਨ੍ਹ ਅਤੇ ਰਵਾਇਤੀ ਲੋਈ ਭੇਟ ਕੀਤੀ। ਰਾਜਪਾਲ ਨੇ ਉਨ੍ਹਾਂ ਦੇ ਨਿੱਘੇ ਸਵਾਗਤ 'ਤੇ ਖੁਸ਼ੀ ਜ਼ਾਹਰ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਰਵਜੋਤ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ, ਪੰਜਾਬ, ਕੇ.ਏ.ਪੀ. ਸਿਨਹਾ, ਮੁੱਖ ਸਕੱਤਰ, ਪੰਜਾਬ, ਬਹੁਜਨ ਸਮਾਜ ਪਾਰਟੀ ਦੇ ਨਛੱਤਰ ਪਾਲ, ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਅਤੇ ਭਾਜਪਾ ਦੇ ਜੰਗੀ ਲਾਲ ਮਹਾਜਨ ਮੌਜੂਦ ਸਨ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ