ਸ਼੍ਰੋਮਣੀ ਅਕਾਲੀ ਦਲ ਦੇ ਲੋਕ-ਪੱਖੀ ਏਜੰਡੇ ਨੂੰ ਘਰ-ਘਰ ਪਹੁੰਚਾਉਣ ਲਈ ਵਚਨਬੱਧ : ਬ੍ਰਹਮਪੁਰਾ
ਤਰਨ ਤਾਰਨ 06 ਮਾਰਚ (ਹਿੰ.ਸ.)। ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਹੋਰ ਸਰਗਰਮ ਕਰਨ ਦੇ ਉਦੇਸ਼ ਨਾਲ ਪਿੰਡ ਕੱਲ੍ਹਾ ਵਿਖੇ ਸਰਪੰਚ ਬਲਦੇਵ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਦੇ ਉੱਚ ਅਹੁਦੇਦਾਰਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿੱਚ ਪਿੰਡ ਕੱਲ੍ਹਾ ਵਿਖੇ ਪਾਰਟੀ ਦੀ ਮਜ਼ਬੂਤੀ ਲਈ ਭਰਵੀਂ ਮੀਟਿੰਗ ਹੋਈ।


ਤਰਨ ਤਾਰਨ 06 ਮਾਰਚ (ਹਿੰ.ਸ.)। ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਹੋਰ ਸਰਗਰਮ ਕਰਨ ਦੇ ਉਦੇਸ਼ ਨਾਲ ਪਿੰਡ ਕੱਲ੍ਹਾ ਵਿਖੇ ਸਰਪੰਚ ਬਲਦੇਵ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਦੇ ਉੱਚ ਅਹੁਦੇਦਾਰਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ, ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਅਕਾਲੀ ਦਲ ਦੀ ਅਸਲੀ ਤਾਕਤ ਪਿੰਡਾਂ ਦੀਆਂ ਸੱਥਾਂ ਵਿੱਚ ਬੈਠਾ ਮਿਹਨਤੀ ਵਰਕਰ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਪੱਖੀ ਸੋਚ ਅਤੇ ਪਾਰਟੀ ਦੇ ਉਸਾਰੂ ਸੋਚ ਨੂੰ ਹਰ ਘਰ ਤੱਕ ਪਹੁੰਚਾਉਣਾ ਸਾਡਾ ਮੁੱਖ ਟੀਚਾ ਹੈ।

ਇਸ ਮੀਟਿੰਗ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਅਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਗੁਰਸੇਵਕ ਸਿੰਘ ਸ਼ੇਖ ਨੇ ਸਾਂਝੇ ਤੌਰ ’ਤੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਵਿੱਚ ਪਾਰਟੀ ਦੀ ਮਜ਼ਬੂਤੀ ਅਤੇ ਜਥੇਬੰਦਕ ਢਾਂਚੇ ਨੂੰ ਹਰਿਆਵਲ ਦੇਣ ਲਈ ਰਵਿੰਦਰ ਸਿੰਘ ਬ੍ਰਹਮਪੁਰਾ ਦਿਨ-ਰਾਤ ਇੱਕ ਕਰ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬ੍ਰਹਮਪੁਰਾ ਵੱਲੋਂ ਜ਼ਮੀਨੀ ਪੱਧਰ ’ਤੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਕੀਤੀ ਜਾ ਰਹੀ ਅਣਥੱਕ ਮਿਹਨਤ ਸਦਕਾ ਅੱਜ ਅਕਾਲੀ ਦਲ ਦਾ ਹਰ ਸਿਪਾਹੀ ਪੂਰੇ ਜੋਸ਼ ਅਤੇ ਉਤਸ਼ਾਹ ਵਿੱਚ ਹੈ।

ਬ੍ਰਹਮਪੁਰਾ ਨੇ ਸਨਮਾਨਿਤ ਕੀਤੇ ਗਏ ਆਗੂਆਂ ਅਤੇ ਵਰਕਰਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਅਸਲ ਤਾਕਤ ਹਨ ਅਤੇ ਉਹਨਾਂ ਦੇ ਮਾਣ-ਸਤਿਕਾਰ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਅਕਾਲੀ ਦਲ ਦਾ ਹਰ ਵਰਕਰ ਇੱਕਜੁੱਟ ਹੋ ਕੇ ਵਿਰੋਧੀਆਂ ਦਾ ਸਿਆਸੀ ਸਫਾਇਆ ਕਰੇਗਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande