
ਹੁਸ਼ਿਆਰਪੁਰ, 06 ਮਾਰਚ (ਹਿੰ.ਸ.)। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਐਸ.ਐਸ.ਪੀ. ਚਰਨਜੀਤ ਸ਼ਰਮਾ (ਰਿਟਾ.) ਵੱਲੋਂ ਆਪਣੀ ਪਤਨੀ ਸਵ. ਸੁਮਨ ਬਾਲਾ ਦੀ ਯਾਦ ਵਿੱਚ 5100 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਭੇਟ ਕੀਤੀ। ਇਸ ਮੌਕੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਦੀਪਕ ਸ਼ਰਮਾ, ਪੂਜਾ ਸ਼ਰਮਾ, ਸਾਧਿਕਾ ਸਰਗੁਨ ਸ਼ਰਮਾ, ਅਗਾਜਵੀਰ ਸਿੰਘ, ਗਗਨਦੀਪ ਸੈਨੀ, ਬਰਿਜੈਸ਼ਵਰ ਦਯਾਲ ਅਤੇ ਰੈੱਡ ਕਰਾਸ ਕਾਰਜਕਾਰਿਣੀ ਕਮੇਟੀ ਦੇ ਮੈਂਬਰ ਆਗਿਆਪਾਲ ਸਿੰਘ ਸਾਹਨੀ ਮੌਜੂਦ ਸਨ।
ਇਸ ਮੌਕੇ ‘ਤੇ ਮੰਗੇਸ਼ ਸੂਦ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਜਿੱਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ਼-ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਂਦੀ ਹੈ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਰਿਟਾ. ਐਸ.ਐਸ.ਪੀ. ਚਰਨਜੀਤ ਸਿੰਘ ਸ਼ਰਮਾ ਵੱਲੋਂ ਆਪਣੀ ਪਤਨੀ ਸਵ. ਸੁਮਨ ਬਾਲਾ ਦੀ ਯਾਦ ਵਿੱਚ ਰਕਮ 5,100/- ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਦੀਪਕ ਸ਼ਰਮਾ, ਪੂਜਾ ਸ਼ਰਮਾ, ਸਾਧਿਕਾ ਸਰਗੁਨ ਸ਼ਰਮਾ, ਅਗਾਜਵੀਰ ਸਿੰਘ, ਗਗਨਦੀਪ ਸੈਨੀ, ਬ੍ਰਿਜੇਸ਼ਵਰ ਦਯਾਲ ਅਤੇ ਰੈੱਡ ਕਰਾਸ ਕਾਰਜਕਾਰਨੀ ਕਮੇਟੀ ਦੇ ਮੈਂਬਰ ਆਗਿਆਪਾਲ ਸਿੰਘ ਸਾਹਨੀ ਮੌਜੂਦ ਰਹੇ।।
ਇਸ ਮੌਕੇ ’ਤੇ ਮੰਗੇਸ਼ ਸੂਦ ਵੱਲੋਂ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਜਿੱਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ਼-ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਂਦੀ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ