ਮਹਿਲਾਵਾਂ ਦੇ ਸਸ਼ਕਤੀਕਰਨ ਨਾਲ ਹੀ ਦੇਸ਼ ਹੁੰਦਾ ਹੈ ਮਜ਼ਬੂਤ : ਅੰਜੂ ਵਰਮਾ
ਖਡੂਰ ਸਾਹਿਬ/ਤਰਨ ਤਾਰਨ, 07 ਮਾਰਚ (ਹਿੰ.ਸ.)। ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਆਪਣਾ ਕਾਰੋਬਾਰ, ਆਪਣੀ ਪਹਿਚਾਣ ਤਹਿਤ ਹਲਕਾ ਖਡੂਰ ਸਾਹਿਬ ਦੀਆਂ ਮਹਿਲਾਵਾਂ ਲਈ ਇੱਕ ਵਿਸ਼ੇਸ਼ ਮਹਿਲਾ ਉੱਦਮੀ ਸਨਮਾਨ ਸਮਾਰੋਹ ਕਰਵਾਇਆ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਔਰਤਾਂ ਦੇ ਸਸ਼ਕਤੀਕਰਨ, ਉਨ੍ਹਾਂ ਦੀ ਸਿਹਤ, ਰੋਜ਼ਗਾ
ਸਮਾਗਮ ’ਚ ਪਹੁੰਚੇ ਪਤਵੰਤੇ ਅਤੇ ਹੋਰ।


ਖਡੂਰ ਸਾਹਿਬ/ਤਰਨ ਤਾਰਨ, 07 ਮਾਰਚ (ਹਿੰ.ਸ.)। ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਆਪਣਾ ਕਾਰੋਬਾਰ, ਆਪਣੀ ਪਹਿਚਾਣ ਤਹਿਤ ਹਲਕਾ ਖਡੂਰ ਸਾਹਿਬ ਦੀਆਂ ਮਹਿਲਾਵਾਂ ਲਈ ਇੱਕ ਵਿਸ਼ੇਸ਼ ਮਹਿਲਾ ਉੱਦਮੀ ਸਨਮਾਨ ਸਮਾਰੋਹ ਕਰਵਾਇਆ ਗਿਆ।

ਪ੍ਰੋਗਰਾਮ ਦਾ ਮੁੱਖ ਉਦੇਸ਼ ਔਰਤਾਂ ਦੇ ਸਸ਼ਕਤੀਕਰਨ, ਉਨ੍ਹਾਂ ਦੀ ਸਿਹਤ, ਰੋਜ਼ਗਾਰ ਅਤੇ ਆਰਥਿਕ ਸੁਤੰਤਰਤਾ ਨੂੰ ਉਤਸ਼ਾਹਿਤ ਕਰਨਾ ਸੀ। ਇਸ ਪ੍ਰੋਗਰਾਮ ਵਿਚ ਜ਼ਿਲ੍ਹਾ ਸੈਕਟਰੀ ਮੈਡਮ ਅੰਜੂ ਵਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਜਿਸ ਦੇਸ਼ ਦੀਆਂ ਔਰਤਾਂ ਸਸ਼ਕਤ ਹੋਣਗੀਆਂ, ਉਹ ਦੇਸ਼ ਓਨਾ ਹੀ ਮਜ਼ਬੂਤ ਹੋਵੇਗਾ। ਉਨ੍ਹਾਂ ਨੇ ਔਰਤਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ (ਜਿਵੇਂ ਮਹਿਲਾ ਉੱਦਮੀ ਸਨਮਾਨ, ਸਿਹਤ ਕੈਂਪ ਅਤੇ ਰੋਜ਼ਗਾਰ ਮੌਕੇ) ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਮਹਿਲਾਵਾਂ ਦੀ ਸਿਹਤ ਜਾਂਚ ਅਤੇ ਜਾਗਰੂਕਤਾ ਸੈਸ਼ਨ ਵੀ ਹੋਏ ਅਤੇ ਹੋਣਹਾਰ ਬੇਟੀਆਂ ਅਤੇ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ। ਔਰਤਾਂ ਦੇ ਸਸ਼ਕਤੀਕਰਨ 'ਤੇ ਵਿਸ਼ੇਸ਼ ਚਰਚਾ ਅਤੇ ਪ੍ਰੇਰਨਾਤਮਕ ਸੰਬੋਧਨ ਹੋਏ ਇਹ ਪ੍ਰੋਗਰਾਮ ਪੰਜਾਬ ਸਰਕਾਰ ਦੀ ਔਰਤਾਂ ਨੂੰ ਮਜ਼ਬੂਤ ਬਣਾਉਣ ਵਾਲੀਆਂ ਨੀਤੀਆਂ ਦਾ ਹਿੱਸਾ ਸੀ, ਜਿਸ ਵਿਚ ਸੂਬੇ ਭਰ ਵਿਚ ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਵਰਗੀਆਂ ਮੁਹਿੰਮਾਂ ਸ਼ਾਮਲ ਸਨ। ਇਸ ਮੌਕੇ ਚੈਅਰਮੈਨ ਹਰਜੀਤ ਸਿੰਘ ਸੰਧੂ, ਚੇਅਰਮੈਨ ਅਮਿੰਦਰ ਸਿੰਘ ਐਮੀ ਦਫਤਰ ਸਕੱਤਰ, ਕੁਲਦੀਪ ਸਿੰਘ ਫੇਲੋਕੇ, ਚੇਅਰਮੈਨ ਗੌਰਵ ਰਾਮਪਾਲ, ਹਲਕਾ ਸੰਗਠਨ ਇੰਚਾਰਜ ਰਜਿੰਦਰ ਸਿੰਘ ਪੰਨੂ, ਇਸਤਰੀ ਵਿੰਗ ਹਲਕਾ ਕੁਆਰਡੀਨੇਟਰ ਨਰਿੰਦਰ ਪਾਲ ਕੌਰ, ਹਲਕਾ ਕੁਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਜਸਕਰਨ ਸਿੰਘ ਲਾਡੀ ਅਤੇ ਹਲਕਾ ਖਡੂਰ ਸਾਹਿਬ ਦੇ ਬਲਾਕ ਪ੍ਰਧਾਨ ਸਾਹਿਬਾਨ, ਹੋਰ ਮੋਹਤਬਰ ਆਗੂ ਤੇ ਸਰਪੰਚ ਆਦਿ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande