
ਅੰਮ੍ਰਿਤਸਰ, 07 ਮਾਰਚ (ਹਿੰ.ਸ.)। ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਜਾਰੀ ਰੱਖਦੇ ਹੋਏ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਵਾਰਡ ਨੰਬਰ 1 ਵਿੱਚ ਏਅਰਪੋਰਟ ਰੋਡ ਸਥਿਤ ਗਲੀ ਮਲਿਕ ਸਾਹਿਬ ਵਾਲੀ ਵਿੱਚ ਸੜਕ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ।
ਵਿਕਾਸ ਕਾਰਜ ਦੀ ਅਰੰਭਤਾ ਦੌਰਾਨ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਇਲਾਕਾ ਵਾਸੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਮਲਿਕ ਸਾਹਿਬ ਵਾਲੀ ਸੜਕ ਦਾ ਨਿਰਮਾਣ ਕਰਵਾਇਆ ਜਾਵੇ ਅਤੇ ਸੜਕ ਦੀ ਖਰਾਬ ਹਾਲਤ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦੇ ਹੋਏ ਇਸ ਸੜਕ ਦੇ ਨਿਰਮਾਣ ਕਾਰਜ ਦੀ ਅਰੰਭਤਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਹ ਸੜਕ ਤਿਆਰ ਕਰ ਦਿੱਤੀ ਜਾਵੇਗੀ, ਜਿਸ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।
ਵਿਧਾਇਕ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਤਤਪਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਬਿਜਲੀ, ਵਧੀਆ ਸਿਹਤ ਸਹੂਲਤਾਂ ਅਤੇ ਉੱਚ ਦਰਜੇ ਦੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਜਿਹੜੇ ਵਿਕਾਸ ਕਾਰਜ ਹੋ ਰਹੇ ਹਨ, ਉਹ ਪਹਿਲਾਂ ਕਿਸੇ ਸਰਕਾਰ ਦੇ ਸਮੇਂ ਨਹੀਂ ਹੋਏ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਵਾਰਡ ਨੰਬਰ 1 ਦੇ ਕੌਂਸਲਰ ਪ੍ਰਭ ਉੱਪਲ, ਕੌਂਸਲਰ ਅਮਰਜੀਤ ਗੁਮਟਾਲਾ, ਪੀਏ ਮਾਧਵ ਸ਼ਰਮਾ, ਪੀਏ ਅਮਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ