ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 07 ਮਾਰਚ (ਹਿੰ.ਸ.)। ਜ਼ਿਲ੍ਹੇ ਵਿੱਚ 9 ਮਾਰਚ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਆਲ ਇੰਡੀਆ ਸਰਵਿਸ ਦੇ ਪੈਨਸ਼ਨਰਾਂ ਅਤੇ ਦੂਸਰੇ ਪੈਨਸ਼ਨਰਾਂ ਸਬੰਧੀ ਮਹਾਂਲੇਖਾਕਾਰ ਵਿਭਾਗ ਵਲੋਂ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਸਬੰਧੀ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ


ਅੰਮ੍ਰਿਤਸਰ, 07 ਮਾਰਚ (ਹਿੰ.ਸ.)। ਜ਼ਿਲ੍ਹੇ ਵਿੱਚ 9 ਮਾਰਚ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਆਲ ਇੰਡੀਆ ਸਰਵਿਸ ਦੇ ਪੈਨਸ਼ਨਰਾਂ ਅਤੇ ਦੂਸਰੇ ਪੈਨਸ਼ਨਰਾਂ ਸਬੰਧੀ ਮਹਾਂਲੇਖਾਕਾਰ ਵਿਭਾਗ ਵਲੋਂ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਸਬੰਧੀ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਪੈਨਸ਼ਨ ਅਦਾਲਤ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਗ੍ਰਾਉਂਡ ਫਲੋਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗੇਗੀ।

ਉਨ੍ਹਾਂ ਦੱਸਿਆ ਕਿ ਇਸ ਪੈਨਸ਼ਨ ਅਦਾਲਤ ਵਿੱਚ ਪੰਜਾਬ ਸਰਕਾਰ ਦੇ ਰਿਟਾਇਰ ਕਰਮਚਾਰੀਆਂ, ਆਲ ਇੰਡੀਆ ਸਰਵਿਸ ਦੇ ਪੈਨਸ਼ਨਰਾਂ ਦੀਆਂ ਸ਼ਿਕਾਇਤਾ ਦਾ ਨਿਪਟਾਰਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਪੈਨਸ਼ਨ ਅਦਾਲਤ ਵਿੱਚ ਜ਼ਰੂਰ ਭਾਗ ਲੈਣ ਅਤੇ ਜੇਕਰ ਕੋਈ ਪੈਨਸ਼ਨ ਸਬੰਧੀ ਸ਼ਿਕਾਇਤ ਹੈ ਤਾਂ ਉਸਦਾ ਨਿਪਟਾਰਾ ਕਰਵਾਉਣ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande