ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਵੱਲੋਂ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ `ਤੇ ਕੀਤਾ ਜਾਵੇਗਾ : ਗਿੱਲ
ਅੰਮ੍ਰਿਤਸਰ, 07 ਮਾਰਚ (ਹਿੰ.ਸ.)। ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਾਈਸ ਚੇਅਰਮੈਨ ਹ
ਮੀਟਿੰਗ ਦੌਰਾਨ ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ। ਨਾਲ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਹੋਰ ਅਧਿਕਾਰੀ।


ਅੰਮ੍ਰਿਤਸਰ, 07 ਮਾਰਚ (ਹਿੰ.ਸ.)। ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵੱਲੋਂ ਬਣਾਏ ਨਿਯਮਾਂ ਅਤੇ ਕਿਰਤ ਕਾਨੂੰਨਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸਫਾਈ ਕਰਮਚਾਰੀਆਂ ਨੂੰ ਸਰਕਾਰ ਦੁਆਰਾ ਨਿਸ਼ਚਿਤ ਕੀਤੀਆਂ ਗਈਆਂ ਦਰਾਂ ਅਨੁਸਾਰ ਹੀ ਤਨਖਾਹ ਦਿੱਤੀ ਜਾਵੇ।

ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਗੱਲ ਦਾ ਵਿਸ਼ੇਸ਼ ਤੌਰ ਤੇ ਧਿਆਨ ਰੱਖਿਆ ਜਾਵੇ ਕਿ ਕਿਸੇ ਵੀ ਸਫਾਈ ਕਰਮਚਾਰੀ ਕੋਲੋ ਮੈਨੂਅਲ ਸਫਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਮਿਸ਼ਨ ਦੇ ਧਿਆਨ ਵਿਚ ਅਜਿਹਾ ਕੋਈ ਮਾਮਲਾ ਆਉਂਦਾ ਹੈ ਤਾਂ ਸਬੰਧਤ ਅਧਿਕਾਰੀ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਕੰਮ ਸਫਾਈ ਕਰਮਚਾਰੀਆਂ ਦੇ ਹਿੱਤਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ।

ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਜੇਕਰ ਕਿਸੇ ਵੀ ਸਫਾਈ ਕਰਮਚਾਰੀ ਦੀ ਸਫਾਈ ਕਰਦਿਆਂ ਮੌਤ ਹੋ ਜਾਵੇ ਤਾਂ ਸਰਕਾਰ ਵਲੋ ਉਸਨੂੰ 30 ਲੱਖ ਰੁਪਏ ਦਾ ਬਣਦਾ ਮੁਆਵਜਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਕਰਮਚਾਰੀ ਭਾਵੇ ਪੱਕਾ ਹੋਵੇ ਜਾਂ ਕੱਚਾ ਭਾਵੇ ਠੇਕੇ ਤੋ ਹੋਵੇ ਜਾਂ ਆਊਟ ਸੋਰਸ ਤੇ ਕੰਮ ਕਰਦਾ ਹੋਵੇ ਉਹ ਵੀ ਇਸ ਵਿਚ ਕਵਰ ਹੁੰਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਫਾਈ ਕਰਮਚਾਰੀਆਂ ਦੇ ਸ਼ਨਾਖਤੀ ਕਾਰਡ ਜ਼ਰੂਰ ਬਣਾਏ ਜਾਣ ਅਤੇ ਉਸ ਕਾਰਡ ਵੀ ਉਨ੍ਹਾਂ ਦਾ ਬਲੱਡ ਗਰੁੱਪ ਜ਼ਰੁਰ ਦਰਸਾਇਆ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਸਬੰਧਿਤ ਵਿਭਾਗਾਂ ਕੋਲੋਂ ਉਨ੍ਹਾਂ ਦਾ ਹੱਲ ਕਰਵਾਏਗਾ ਅਤੇ ਜੇਕਰ ਕਿਸੇ ਵੀ ਸਫ਼ਾਈ ਕਰਮਚਾਰੀ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਕਮਿਸ਼ਨ ਨਾਲ ਸੰਪਰਕ ਕਰ ਸਕਦੇ ਹਨ।

ਮੀਟਿੰਗ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਗਰ ਨਿਗਮ ਵਿਚ ਸਫ਼ਾਈ ਕਰਮੀਆਂ ਦੀਆਂ ਪਈਆਂ ਖਾਲੀ ਪੋਸਟਾਂ ਨੂੰ ਤੁਰੰਤ ਭਰਿਆ ਜਾਵੇ ਅਤੇ ਸਫਾਈ ਕਰਮਚਾਰੀਆਂ ਨੂੰ ਸੁਰੱਖਿਆਂ ਕਿੱਟਾਂ ਜ਼ਰੂਰ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਵੀ ਵਿਸ਼ੇਸ ਧਿਆਨ ਰੱਖਿਆ ਜਾਵੇ ਕਿ ਸਫਾਈ ਕਰਮਚਾਰੀਆਂ ਦੀ ਮੈਡੀਕਲ ਬੀਮਾ ਜ਼ਰੂਰ ਕੀਤਾ ਜਾਵੇ ਤਾਂ ਜੋ ਕਿਸੇ ਅਣਸੁਖਾਵੀ ਘਟਨਾ ਵਿਚ ਕੰਮ ਆ ਸਕੇ।

ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਹਰਦੀਪ ਸਿੰਘ ਗਿੱਲ ਨੇ ਸਫਾਈ ਕਰਮਚਾਰੀ ਯੂਨੀਅਨਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ ਅਤੇ ਭਰੋਸਾ ਦਵਾਇਆ ਕਿ ਉਨ੍ਹਾਂ ਦੀਆਂ ਜਾਇਜ ਮੰਗਾਂ ਤੇ ਮੁਸ਼ਕਲਾਂ ਦਾ ਹੱਲ ਕਮਿਸ਼ਨ ਵੱਲੋਂ ਜ਼ਰੂਰ ਕੀਤਾ ਜਾਵੇਗਾ। ਮੀਟਿੰਗ ਤੋ ਪਹਿਲਾਂ ਇੰਦੌਰ ਵਿਖੇ ਸਫਾਈ ਕਰਦਿਆਂ ਮਰੇ ਸਫਾਈ ਕਰਮਚਾਰੀਆਂ ਦੀ ਯਾਦ ਵਿਚ ਦੋ ਮਿੰਟ ਦਾ ਮੋਨ ਵੀ ਰੱਖਿਆ ਗਿਆ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande