ਸਮਾਣਾ ’ਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
ਸਮਾਣਾ, 07 ਮਾਰਚ (ਹਿੰ.ਸ.)। ਸਦਰ ਥਾਣੇ ਦੇ ਅਧੀਨ ਪੌਦੇ ਪਿੰਡ ਸਪਰਹੇੜੀ ਵਿੱਚ ਟਿਊਬਵੈੱਲ ਚਲਾਉਣ ਸਮੇਂ ਇੱਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੋਮਲਪ੍ਰੀਤ ਸਿੰਘ (27) ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੀ ਦੇਹ ਦਾ ਸਿਵਲ ਹਸਪਤਾਲ ਸਮਾਣਾ ’ਚ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾ
ਪ੍ਰਤੀਕਾਤਮਕ।


ਸਮਾਣਾ, 07 ਮਾਰਚ (ਹਿੰ.ਸ.)। ਸਦਰ ਥਾਣੇ ਦੇ ਅਧੀਨ ਪੌਦੇ ਪਿੰਡ ਸਪਰਹੇੜੀ ਵਿੱਚ ਟਿਊਬਵੈੱਲ ਚਲਾਉਣ ਸਮੇਂ ਇੱਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੋਮਲਪ੍ਰੀਤ ਸਿੰਘ (27) ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੀ ਦੇਹ ਦਾ ਸਿਵਲ ਹਸਪਤਾਲ ਸਮਾਣਾ ’ਚ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਮਾਮਲੇ ਸਬੰਧੀ ਮਵੀ ਕਲਾਂ ਪੁਲਿਸ ਚੌਕੀ ਦੇ ਇੰਚਾਰਜ ਬਲਕਾਰ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਨ੍ਹਾਂ ਦਾ ਪੁੱਤਰ ਕੈਮਲਪ੍ਰੀਤ ਸਿੰਘ (27) ਸਵੇਰੇ ਖੇਤਾਂ ਦੀ ਸਿੰਜਾਈ ਲਈ ਘਰੋਂ ਗਿਆ ਸੀ ਜਿਵੇਂ ਹੀ ਉਸਨੇ ਟਿਊਬਵੈੱਲ ਚਲਾਇਆ ਤਾਂ ਕਰੰਟ ਲੱਗਣ ਕਾਰਨ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਧਾਰਾ 194 ਤਹਿਤ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande