ਡਾ. ਭਾਰਤੀ ਧਵਨ ਨੇ ਤਰਨ ਤਾਰਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਜੋਂ ਸੰਭਾਲਿਆ ਅਹੁਦਾ
ਤਰਨ ਤਾਰਨ, 09 ਮਾਰਚ (ਹਿੰ.ਸ.)। ਡਾ. ਭਾਰਤੀ ਧਵਨ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸੋਮਵਾਰ ਨੂੰ ਬਤੌਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਦਫਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਅਹੁਦਾ ਸੰਭਾਲ ਲਿਆ ਗਿਆ ਹੈ। ਅਹੁਦਾ ਸੰਭਾਲਣ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਭਾਰ
ਅਹੁਦਾ ਸੰਭਾਲਣ ਸਮੇਂ ਡਾ. ਭਾਰਤੀ ਧਵਨ


ਤਰਨ ਤਾਰਨ, 09 ਮਾਰਚ (ਹਿੰ.ਸ.)। ਡਾ. ਭਾਰਤੀ ਧਵਨ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸੋਮਵਾਰ ਨੂੰ ਬਤੌਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਦਫਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਅਹੁਦਾ ਸੰਭਾਲ ਲਿਆ ਗਿਆ ਹੈ। ਅਹੁਦਾ ਸੰਭਾਲਣ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਭਾਰਤੀ ਧਵਨ ਨੇ ਕਿਹਾ ਕਿ ਉਹ ਬਹੁਤ ਵਡਭਾਗੇ ਹਨ, ਜਿਨ੍ਹਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਨਗਰੀ ਤਰਨ ਤਾਰਨ ਵਿਖੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਦਫ਼ਤਰ ਆਉਣ ਵਾਲੇ ਆਮ ਲੋਕਾਂ ਦਾ ਕੰਮ ਬਿਨਾਂ ਕਿਸੇ ਖੱਜਲ ਖੁਆਰੀ ਅਤੇ ਪਹਿਲ ਦੇ ਅਧਾਰ 'ਤੇ ਕੀਤਾ ਜਾਵੇਗਾ । ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੇ ਤਰਨ ਤਾਰਨ ਵਿਖੇ ਨਿਯੁਕਤ ਹੋਣ ਨਾਲ ਪੀ. ਐਨ. ਡੀ. ਟੀ ਅਤੇ ਜੱਚਾ-ਬੱਚਾ ਸਿਹਤ ਸੇਵਾਵਾਂ ਦੇ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਇਆ ਜਾਵੇਗਾ।

ਡਾ. ਭਾਰਤੀ ਧਵਨ ਨੇ ਕਿਹਾ ਕਿ ਜ਼ਿਲ੍ਹੇ ਵਿਚ ਜੱਚਾ-ਬੱਚਾ ਸਿਹਤ ਸੇਵਾਵਾਂ ਵਿਚ ਹੋਰ ਸੁਧਾਰ ਕੀਤਾ ਜਾਵੇਗਾ, ਤਾਂ ਜੋ ਬਾਲ ਮੌਤ ਦਰ ਅਤੇ ਮਾਤਰੀ ਮੌਤ ਦਰ 'ਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਸਿਵਲ ਸਰਜਨ ਦਫ਼ਤਰ ਦੇ ਸਮੁੱਚੇ ਸਟਾਫ ਦਾ ਸਵਾਗਤ ਮੌਕੇ ਧੰਨਵਾਦ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਵਰਿੰਦਰਪਾਲ ਕੌਰ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਸੁਰਿੰਦਰ ਕੁਮਾਰ ਐਸ.ਐਮ.ਓ, ਡਾ. ਬਚਿੱਤਰ ਸਿੰਘ ਐਸ.ਐਮ. ਓ, ਡਾ. ਰਾਘਵ ਗੁਪਤਾ, ਡਾ. ਰਣਦੀਪ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ, ਸੁਪਰਡੈਂਟ ਪੁਸ਼ਪਿੰਦਰ ਸਿੰਘ ਆਦਿ ਹਾਜ਼ਰ ਸਨ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande