ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਡੇਰਾਬੱਸੀ ਵਿਧਾਇਕ ਕੁਲਜੀਤ ਰੰਧਾਵਾ ਵੱਲੋਂ 16ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਡੇਰਾਬੱਸੀ, 01 ਅਪ੍ਰੈਲ (ਹਿੰ.ਸ.)| ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਅੱਜ ਡੇਰਾਬੱਸੀ ਦੇ ਮੁਬਾਰਿਕਪੁਰ ਤੋਂ ਸ਼ਰਧਾਲੂਆਂ ਦੀ ਦੂਜੀ ਅਤੇ ਹਲਕੇ ਦੀ 16ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਬੱਸ ਰਾਹੀਂ
ਬੱਸ ਰਵਾਨਾ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ।


ਡੇਰਾਬੱਸੀ, 01 ਅਪ੍ਰੈਲ (ਹਿੰ.ਸ.)| ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਅੱਜ ਡੇਰਾਬੱਸੀ ਦੇ ਮੁਬਾਰਿਕਪੁਰ ਤੋਂ ਸ਼ਰਧਾਲੂਆਂ ਦੀ ਦੂਜੀ ਅਤੇ ਹਲਕੇ ਦੀ 16ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਬੱਸ ਰਾਹੀਂ ਇਲਾਕੇ ਦੇ ਬਜ਼ੁਰਗ ਅਤੇ ਹੋਰ ਸ਼ਰਧਾਲੂ ਸ਼੍ਰੀ ਅੰਮ੍ਰਿਤਸਰ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ।

ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਸਮਾਜ ਦੇ ਬਜ਼ੁਰਗਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਕਈ ਅਜਿਹੇ ਲੋਕ ਹਨ, ਜਿਨ੍ਹਾਂ ਦੀ ਆਰਥਿਕ ਜਾਂ ਸਿਹਤ ਸੰਬੰਧੀ ਪਾਬੰਦੀਆਂ ਕਰਕੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਨਹੀਂ ਹੋ ਸਕਦੀ ਸੀ, ਪਰ ਇਸ ਯੋਜਨਾ ਰਾਹੀਂ ਹੁਣ ਉਹਨਾਂ ਦੇ ਸੁਪਨੇ ਸਾਕਾਰ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪੂਰਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ, ਜਿਸ ਨਾਲ ਯਾਤਰਾ ਸੁਖਦਾਈ ਅਤੇ ਚਿੰਤਾ-ਰਹਿਤ ਬਣਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ ਵਿਕਾਸ ਕਾਰਜ ਹੀ ਨਹੀਂ, ਸਗੋਂ ਲੋਕਾਂ ਦੀ ਆਧਿਆਤਮਿਕ ਅਤੇ ਸਮਾਜਿਕ ਭਲਾਈ ਨੂੰ ਵੀ ਯਕੀਨੀ ਬਣਾਉਣਾ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਬਜ਼ੁਰਗਾਂ ਦੇ ਚਿਹਰਿਆਂ ‘ਤੇ ਖੁਸ਼ੀ ਅਤੇ ਮਨਾਂ ਵਿੱਚ ਸ਼ਰਧਾ ਦੇਖ ਕੇ ਉਨ੍ਹਾਂ ਨੂੰ ਵਿਸ਼ੇਸ਼ ਸੰਤੁਸ਼ਟੀ ਮਿਲਦੀ ਹੈ। ਉਨ੍ਹਾਂ ਨੇ ਯਾਤਰੀਆਂ ਲਈ ਸੁਖਮਈ, ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀਆਂ ਬੱਸਾਂ ਨਿਰੰਤਰ ਰਵਾਨਾ ਕੀਤੀਆਂ ਜਾਂਦੀਆਂ ਰਹਿਣਗੀਆਂ, ਤਾਂ ਜੋ ਹੋਰ ਵੱਧ ਤੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਲੈ ਸਕਣ। ਇਸ ਮੌਕੇ ਇਲਾਕੇ ਦੇ ਪ੍ਰਮੁੱਖ ਵਿਅਕਤੀ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ, ਜਿਨ੍ਹਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande