
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 01 ਅਪ੍ਰੈਲ (ਹਿੰ.ਸ.)। ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਪਿੰਡ ਮਿਸ਼ਰਪੁਰਾ ਵਿਖੇ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਦੀਆਂ ਚਾਰ ਸਾਲਾਂ ਪ੍ਰਾਪਤੀਆਂ ਤੋਂ ਜਾਣੂੰ ਕਰਵਾਉਂਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਹੈ, ਸਰਕਾਰ ਲੋਕ ਦੀਆਂ ਉਮੀਦਾਂ 'ਤੇ ਖਰਾ ਉਤਰੀ ਹੈ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪ ਪਾਰਟੀ ਵਲੋਂ ਦਿੱਤੀ ਗਰੰਟੀ ਅਨੁਸਾਰ ਔਰਤਾਂ ਨੂੰ 1,000 ਰੁਪਏ ਦੇਣ ਦਾ ਕੀਤਾ ਗਿਆ ਵਾਅਦਾ ਪੂਰਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਲਈ 1,500 ਰੁਪਏ ਅਤੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਲਈ 1,000 ਰੁਪਏ ਦੀ ਵਾਧੂ ਪੈਨਸ਼ਨ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਹੋਣ ਨਾਲ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀਆਂ ਜਮ੍ਹਾਂ ਹੋ ਜਾਣਗੀਆਂ।
ਪੰਜਾਬ ਦੇ ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ। 2000 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨੀਟ ਅਤੇ ਜੇ.ਈ.ਈ ਪਰੀਖਿਆ ਪਾਸ ਕੀਤੀ ਹੈ। ਅਧਿਆਪਕਾਂ ਨੂੰ ਫਿਨਲੈਂਡ ਤੇ ਸਿੰਘਾਪੁਰ ਵਿਖੇ ਵਿਸ਼ਵ ਪੱਧਰੀ ਸਿਖਲਾਈ ਲਈ ਲਗਾਤਾਰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 9000 ਤੋ ਜ਼ਿਆਦਾ ਆਧੁਨਿਕ ਪੇਂਡੂ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। 40,000 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਮੁੜ ਨਿਰਮਾਣ ਕਰਵਾਇਆ ਗਿਆ ਹੈ। ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਰਿਕਾਰਡ 1.55 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਭਾਰਤ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦਾ ਗਠਨ ਪੰਜਾਬ ਵਿੱਚ ਕੀਤਾ ਗਿਆ ਹੈ, ਜਿਸ ਨਾਲ 50.12 ਫੀਸਦ ਮੌਤ ਦੀ ਦਰ ਘਟੀ ਹੈ। ਪਹਿਲੀ ਵਾਰ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ 1 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸਰਕਾਰ ਵਲੋਂ 65000 ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ 5.5 ਲੱਖ ਪ੍ਰਾਈਵੇਟ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। 50 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਲਈ ਮੁਫਤ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ। ਨਸ਼ਾ ਤਸਕਰਾਂ ਵਿਰੁੱਧ ਇਤਿਹਾਸਕ ਕਾਰਵਾਈ ਕਰਦਿਆਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 92000 ਨਸ਼ਾ ਤਸਕਰ ਗਿਰਫਤਾਰ ਕੀਤੇ ਗਏ ਹਨ ਅਤੇ 14,700 ਗੈਂਗਸਟਰ ਗਿਰਫ਼ਤਾਰ ਕੀਤੇ ਗਏ ਹਨ।
ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਦੇ 90 ਫੀਸਦ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਕਿਸਾਨਾਂ ਦੇ ਟਿਊਬਵੈੱਲਾਂ ਲਈ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਬਿਮਾਰੀ ਦੇ ਸਮੇਂ ਪੰਜਾਬ ਦੇ ਲੋਕਾਂ ਲਈ ਡਾਕਟਰੀ ਇਲਾਜ ਦੇ ਖਰਚਿਆਂ ਨੂੰ ਪੂਰਾ ਕਰਨ ਲਈ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਵੀ ਲਾਗੂ ਕੀਤੀ ਗਈ ਹੈ, ਜਿਸਦਾ ਲਾਭ ਨਾਗਰਿਕ ਪ੍ਰਾਪਤ ਕਰ ਰਹੇ ਹਨ। 985 ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ, ਦਵਾਈਆਂ ਅਤੇ ਜਾਂਚ ਟੈਸਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ