ਡੀਐਮ ਖੁਦਕੁਸ਼ੀ ਮਾਮਲੇ ’ਚ ਅਦਾਲਤ ਨੇ ਸਾਬਕਾ ਮੰਤਰੀ ਭੁੱਲਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਭੇਜਿਆ
ਅੰਮ੍ਰਿਤਸਰ, 01 ਅਪ੍ਰੈਲ (ਹਿੰ.ਸ.)| ਵੇਅਰਹਾਊਸ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਦੇ ਆਤਮਹੱਤਿਆ ਮਾਮਲੇ ਨਾਲ ਜੁੜੇ ਕੇਸ ਵਿੱਚ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਬੁੱਧਵਾਰ ਨੂੰ ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ
ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ


ਅੰਮ੍ਰਿਤਸਰ, 01 ਅਪ੍ਰੈਲ (ਹਿੰ.ਸ.)| ਵੇਅਰਹਾਊਸ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਦੇ ਆਤਮਹੱਤਿਆ ਮਾਮਲੇ ਨਾਲ ਜੁੜੇ ਕੇਸ ਵਿੱਚ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਬੁੱਧਵਾਰ ਨੂੰ ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ ਹਨ।

ਇਸ ਤੋਂ ਪਹਿਲਾਂ 24 ਮਾਰਚ ਨੂੰ ਅਦਾਲਤ ਨੇ ਉਸਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਸੀ, ਜਿਸ ਤੋਂ ਬਾਅਦ ਹੋਰ 3 ਦਿਨਾਂ ਦਾ ਰਿਮਾਂਡ ਵੀ ਮਿਲਿਆ ਸੀ। ਜਿਕਰਯੋਗ ਹੈ ਕਿ 21 ਮਾਰਚ ਨੂੰ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਤੜਕੇ ਸਮੇਂ ਸਲਫਾਸ ਨਿਗਲ ਕੇ ਖੁਦਕੁਸ਼ੀ ਕਰ ਲਈ ਸੀ। ਖੁਦਕੁਸ਼ੀ ਤੋਂ ਪਹਿਲਾਂ ਰੰਧਾਵਾ ਨੇ ਇਕ ਵੀਡੀਓ ਬਣਾਈ ਸੀ, ਜਿਸ ਵਿੱਚ ਉਨ੍ਹਾਂ ਨੇ ਆਪਣੀ ਮੌਤ ਲਈ ਸਿੱਧੇ ਤੌਰ ‘ਤੇ ਲਾਲਜੀਤ ਭੁੱਲਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਘਟਨਾ ਤੋਂ ਬਾਅਦ 21-22 ਮਾਰਚ ਦੀ ਦਰਮਿਆਨੀ ਰਾਤ ਨੂੰ ਪੁਲਿਸ ਨੇ ਲਾਲਜੀਤ ਭੁੱਲਰ, ਉਸਦੇ ਪਿਤਾ ਸੁਖਦੇਵ ਸਿੰਘ, ਪੀਏ ਦਿਲਬਾਗ ਸਿੰਘ ਅਤੇ ਹੋਰ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਸੀ। ਪੁਲਿਸ ਨੇ 23 ਮਾਰਚ ਨੂੰ ਲਾਲਜੀਤ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਫਤਿਹਗੜ੍ਹ ਸਾਹਿਬ ਤੋਂ ਗ੍ਰਿਫਤਾਰ ਕਰ ਲਿਆ ਸੀ।

ਪੁਲਿਸ ਦੀ ਜਾਂਚ ਦੌਰਾਨ ਇਸ ਮਾਮਲੇ ਦੇ ਕਈ ਪੱਖਾਂ ‘ਤੇ ਤਫਤੀਸ਼ ਕੀਤੀ ਜਾ ਰਹੀ ਹੈ, ਜਿਸ ਵਿੱਚ ਸੁਇਸਾਈਡ ਵੀਡੀਓ ਅਤੇ ਹੋਰ ਸਬੂਤਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਅੱਜ ਦੀ ਪੇਸ਼ੀ ਦੌਰਾਨ ਪੁਲਿਸ ਵੱਲੋਂ ਹੋਰ ਰਿਮਾਂਡ ਦੀ ਮੰਗ ਕੀਤੀ ਜਾ ਸਕਦੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande