ਮਾਲੇਰਕੋਟਲਾ ’ਚ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ
ਮਾਲੇਰਕੋਟਲਾ, 01 ਅਪ੍ਰੈਲ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਐਸ. ਤਿੜਕੇ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਕਣਕ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾਈ ਗਈ ਹੈ। ਇਹ
ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਐਸ. ਤਿੜਕੇ


ਮਾਲੇਰਕੋਟਲਾ, 01 ਅਪ੍ਰੈਲ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਐਸ. ਤਿੜਕੇ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਕਣਕ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਜ਼ਿਲ੍ਹੇ ਦੀ ਹਦੂਦ ਅੰਦਰ 1 ਅਪ੍ਰੈਲ ਤੋ 31 ਮਈ ਤੱਕ ਲਾਗੂ ਰਹੇਗਾ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਹਦਾਇਤ ਕਰਦਿਆਂ ਕਿਹਾ ਕਿ ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਆਮ ਤੌਰ ’ਤੇ ਕਣਕ ਕੱਟਣ ਉਪਰੰਤ ਕਣਕ ਦੇ ਨਾੜ ਨੂੰ ਕਿਸਾਨਾਂ ਵਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਤੇ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ। ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋਣ ਦਾ ਖਦਸਾ ਰਹਿੰਦਾ ਹੈ। ਕਣਕ ਦੇ ਨਾੜ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦਾ ਉਪਯੋਗੀ ਕੱਲੜ ਜੋ ਕਿ ਜ਼ਮੀਨ ਲਈ ਬਹੁਤ ਲਾਭਦਾਇਕ ਹੈ, ਦਾ ਵੀ ਨੁਕਸਾਨ ਹੁੰਦਾ ਹੈ। ਜ਼ਮੀਨ ਦੀ ਉਪਰਲੀ ਸਤ੍ਹਾ ਜਲਣ ਕਾਰਨ ਇਸ ਵਿੱਚ ਮੌਜੂਦ ਕਈ ਲਾਭ ਦਾਇਕ ਜੀਵਾਣੂ ਮਰ ਜਾਂਦੇ ਹਨ ਜਿਸ ਨਾਲ ਖੇਤ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸੜਕਾਂ ਦੁਆਲੇ ਮੌਜੂਦ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ। ਇਸ ਤੋਂ ਇਲਾਵਾ ਨਾਲ ਦੇ ਖੇਤ ਵਿੱਚ ਖੜੀ ਫਸਲ ਜਾਂ ਪਿੰਡ ਵਿੱਚ ਅੱਗ ਲੱਗਣ ਨਾਲ ਵੱਡੇ ਹਾਦਸੇ ਵਾਪਰਨ ਦਾ ਵੀ ਡਰ ਬਣਿਆ ਰਹਿੰਦਾ ਹੈ, ਜਿਸਦਾ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸਦਾ ਅਸਰ ਦੇਸ਼ ਦੇ ਉਤਪਾਦਨ ‘ਤੇ ਪੈਂਦਾ ਹੈ। ਜਿਸ ਕਰਕੇ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣਾ ਜ਼ਰੂਰੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande